ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸੇਵਾ ਮੁਕਤ ਪਟਵਾਰੀ ਯੂਨੀਅਨ ਦੇ ਪ੍ਰਧਾਨ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 15-07-2026

 ਝਬਾਲ, 13 ਜੁਲਾਈ (ਸੁਖਦੇਵ ਸਿੰਘ)- ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਚ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਗੰਡੀਵਿੰਡ ਵਿਖੇ ਸੇਵਾ ਮੁਕਤ ਪਟਵਾਰੀ ਅਤੇ ਸੇਵਾ ਮੁਕਤ ਪਟਵਾਰੀ ਯੂਨੀਅਨ ਦੇ ਪ੍ਰਧਾਨ ਬਲਜੀਤ ਸਿੰਘ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਦਾ ਭਾਜਪਾ ਪਰਿਵਾਰ ਵਿਚ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸੇਵਾ ਮੁਕਤ ਪਟਵਾਰੀ ਬਲਜੀਤ ਸਿੰਘ ਦੇ ਗ੍ਰਹਿ ਵਿਖੇ ‘ਬੂਥ ਮਜ਼ਬੂਤ, ਭਾਜਪਾ ਮਜ਼ਬੂਤ’ ਮੁਹਿੰਮ ਤਹਿਤ ਬੂਥ ਸੰਗਠਨਾਤਮਕ ਬੈਠਕ ਵੀ ਕੀਤੀ ਗਈ, ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕੀਤੀ। ਬੈਠਕ ਦੌਰਾਨ ਬੂਥ ਪੱਧਰ ’ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਭਾਜਪਾ ਨਾਲ ਜੋੜਨ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ । ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪਿੰਡ ਪੱਧਰ ’ਤੇ ਮਜ਼ਬੂਤ ਬੂਥ ਹੀ ਪਾਰਟੀ ਦੀ ਅਸਲ ਤਾਕਤ ਹਨ ਅਤੇ ਹਰ ਕਾਰਕੁੰਨ ਸੰਗਠਨ ਦੀ ਮਜ਼ਬੂਤੀ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਦੌਰਾਨ ਭਾਜਪਾ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਸੇਵਾ ਮੁਕਤ ਪਟਵਾਰੀ ਯੂਨੀਅਨ ਦੇ ਪ੍ਰਧਾਨ ਬਲਜੀਤ ਸਿੰਘ, ਅਵਤਾਰ ਸਿੰਘ, ਗੁਰਲਾਲ ਸਿੰਘ, ਗੁਰਵਿੰਦਰ ਸਿੰਘ, ਬਾਬਾ ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਬਿਕਰਮਜੀਤ ਸਿੰਘ ਅਤੇ ਹੋਰ ਪ੍ਰਮੁੱਖ ਸਾਥੀਆਂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿੰਦੇ ਹੋਏ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਿਆ। ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਜਪਾ ਵਿਚ ਹਰ ਉਸ ਵਿਅਕਤੀ ਦਾ ਦਿਲੋਂ ਸਵਾਗਤ ਹੈ, ਜੋ ਦੇਸ਼ ਦੀ ਤਰੱਕੀ, ਪੰਜਾਬ ਦੇ ਵਿਕਾਸ ਅਤੇ ਸਮਾਜ ਦੀ ਸੇਵਾ ਦੀ ਭਾਵਨਾ ਨਾਲ ਕੰਮ ਕਰਨਾ ਚਾਹੁੰਦਾ ਹੈ। ਪਟਵਾਰੀ ਬਲਜੀਤ ਸਿੰਘ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਨੇ ਭਾਜਪਾ ਦੀਆਂ ਰਾਸ਼ਟਰਵਾਦੀ ਅਤੇ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਹੈ । ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਬਾਸਰਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ । ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮੀਤ ਪ੍ਰਧਾਨ ਚਰਨਜੀਤ ਸਿੰਘ ਖਾਲਸਾ, ਐਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਪ੍ਰਧਾਨ ਡਾ. ਸੁਖਵੰਤ ਸਿੰਘ, ਪ੍ਰਧਾਨ ਭੋਲਾ ਸਿੰਘ ਰਾਣਾ, ਪ੍ਰਧਾਨ ਹਰਪਾਲ ਸਿੰਘ, ਸਾਬਕਾ ਸੈਕਟਰੀ ਕਸ਼ਮੀਰੀ ਲਾਲ, ਵਪਾਰ ਸੈੱਲ ਕਨਵੀਨਰ ਮੇਜਰ ਸਿੰਘ ਗਿੱਲ, ਸੁਖਵਿੰਦਰ ਸਿੰਘ ਬਿੱਲਾ, ਨੂਰਦੀਪ ਸਿੰਘ, ਡਾ. ਸੁਖਦੇਵ ਸਿੰਘ ਮਾਲੂਵਾਲ, ਲਖਵਿੰਦਰ ਸਿੰਘ, ਸੁਖਦੇਵ ਸਿੰਘ, ਬਾਬਾ ਕੁਲਵਿੰਦਰ ਸਿੰਘ, ਗੁਰਸੇਵਕ ਸਿੰਘ, ਹਰਪ੍ਰੀਤ ਸਿੰਘ, ਗੁਰਵੇਲ ਸਿੰਘ ਅਤੇ ਹੋਰ ਪਾਰਟੀ ਆਗੂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ‘ਆਪ’ ਦੇ ਵਲੰਟੀਅਰਾਂ ਨੇ 2027 ’ਚ ਸਰਕਾਰ ਬਣਾਉਣ ਦਾ ਬਿਗਲ ਵਜਾਇਆ-ਬਲਤੇਜ ਪਨੂੰ , ਹਰਪਾਲ ਜੁਨੇਜਾ ਅਗਲੀ ਖ਼ਬਰ ਪਾਵਰ ਕਾਰਪੋਰੇਸ਼ਨ ਦੇ ਸਟੋਰ ਆਊਟਸੋਰਸਡ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Ad Position 24
No active advertisement