09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਕਾਬੂ - ਐੱਸ.ਐੱਸ.ਪੀ. ਲਾਂਬਾ

Ad Position 21
No active advertisement
ਅਜੀਤ ਡੈਸਕ 15-07-2026
ਤਰਨ ਤਾਰਨ, 14 ਜੁਲਾਈ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਜਗ੍ਹਾ ਉਪਰ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਪ੍ਰਦੂਮਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁਰਾਣਾ ਬਾਈਪਾਸ ਤਰਨ ਤਾਰਨ ਤੋਂ ਸਰਵਨ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਗਲੀ ਲਹਿਰੀ ਵਾਲੀ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਸ.ਆਈ. ਰਵੀ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਪੈਟਰੋਲ ਪੰਪ ਖੇਮਕਰਨ ਰੋਡ ਪੱਟੀ ਤੋਂ ਗਸ਼ਤ ਦੌਰਾਨ ਹੀਰਾ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 153 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਐੱਚ.ਸੀ.ਸੁਖਰਾਜ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਵੈਰੋਵਾਲ ਬਾਵਿਆ ਦੀ ਮੜੀਆਂ ਵਿਚੋਂ ਨਸ਼ਾ ਦਾ ਸੇਵਨ ਕਰ ਰਹੇ ਸੁਖਬੀਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਵੈਰੋਂਵਾਲ ਨੂੰ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਨਿਸ਼ਾਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਧਾਗਾ ਮਿੱਲ ਗੋਇੰਦਵਾਲ ਤੋਂ ਲਾਭ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਕੰਗ, ਪ੍ਰਤਾਪ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਤੁੜ ਨੂੰ ਕਾਬੂ ਕਰਕੇ ਉਸ ਪਾਸੋਂ 4.65 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਰਣਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਬਾਜ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਰਾਣੀਵਲਾਹ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ 55 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਵਰਿਆਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਕੋਟਲੀ ਰੋਡ ਵਲਟੋਹਾ ’ਤੇ ਨਾਕਾਬੰਦੀ ਦੌਰਾਨ ਗੁਰਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਅਮਰਕੋਟ, ਲਵਪ੍ਰੀਤ ਸਿੰਘ ਪੁੱਤਰ ਬਿੰਦਰ ਸਿੰਘ ਵਾਸੀ ਅਮਰਕੋਟ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 13 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੇ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਅਧਾਰ ’ਤੇ ਗੁਰਪਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਪੁੱਤਰ ਸਤਨਾਮ ਸਿੰਘ ਵਾਸੀਅਨ ਠੱਠਗ਼ੜ ਦੇ ਘਰ ਛਾਪੇਮਾਰੀ ਦੌਰਾਨ ਉਥੋਂ 40 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਉਕਤ ਵਿਅਕਤੀ ਫ਼ਰਾਰ ਹਨ। ਐੱਸ.ਐੱਸ.ਪੀ.ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੁੱਖ ਸੰਸਦੀ ਸਕੱਤਰ ਮੰਨਾ ਨੇ ਕੇਂਦਰੀ ਮੰਤਰੀ ਅਠਾਵਲੇ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਪੰਜਾਬ ਭਰ ਦੀ ਹੜਤਾਲ ਦਾ ਅਸਰ ਪੱਟੀ ’ਚ ਗਹਿਰਾਇਆ
Ad Position 24