09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸਾਬਕਾ ਮੁੱਖ ਸੰਸਦੀ ਸਕੱਤਰ ਮੰਨਾ ਨੇ ਕੇਂਦਰੀ ਮੰਤਰੀ ਅਠਾਵਲੇ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 15-07-2026
ਮੀਆਂਵਿੰਡ, 14 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਜਪਾ ਦੇ ਇੰਚਾਰਜ ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਨੇ ਦਿੱਲੀ ਵਿਖੇ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਵਿਭਾਗ ਦੇ ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਸਾਥੀਆਂ ਨਾਲ ਮਿਲ ਕੇ ਸਨਮਾਨਿਤ ਕੀਤਾ ਗਿਆ। ਫੋਨ ’ਤੇ ਗੱਲਬਾਤ ਕਰਦਿਆਂ ਮਨਜੀਤ ਸਿੰਘ ਮੰਨਾ ਨੇ ਦੱਸਿਆ ਕਿ ਪਿਛਲੇ ਕੁਝ ਮਹੀਨਿਆਂ ਤੋਂ ਵੇਖਣ ਵਿਚ ਆ ਰਿਹਾ ਹੈ ਕਿ ਬਹੁਤ ਥਾਵਾਂ ’ਤੇ ਸੱਤਾਧਾਰੀ ਪਾਰਟੀ ਦੇ ਕੁਝ ਆਗੂਆਂ ਵਲੋਂ ਐਸ.ਸੀ. ਭਾਈਚਾਰੇ ਅਤੇ ਗਰੀਬ ਕਿਸਾਨਾਂ ਨਾਲ ਸੰਬੰਧਿਤ ਪਰਿਵਾਰਾਂ ’ਤੇ ਜੁਲਮ ਢਾਹਿਆ ਜਾ ਰਿਹਾ ਹੈ ਤੇ ਜਦੋਂ ਉਹ ਆਪਣੀ ਫ਼ਰਿਆਦ ਲੈ ਕੇ ਥਾਣੇ, ਤਹਿਸੀਲ ਵਿਚ ਜਾਂਦੇ ਹਨ ਤਾਂ ਉੱਥੇ ਉਨ੍ਹਾਂ ਦੀ ਕੋਈ ਨਹੀਂ ਸੁਣਦਾ, ਕਿਉਂਕਿ ਉੱਥੇ ਬੈਠੇ ਅਫਸਰ ਉੱਥੇ ਦੇ ਵਿਧਾਇਕਾਂ ਮੰਤਰੀਆਂ ਦੇ ਆਦੇਸ਼ਾਂ ਨਾਲ ਹੀ ਕੰਮ ਕਰਦੇ ਹਨ, ਜਿਸ ਕਰਕੇ ਵਿਚਾਰੇ ਗ਼ਰੀਬ ਲੋਕ ਘਰਾਂ ਵਿਚ ਬੈਠ ਜਾਂਦੇ ਹਨ, ਕਿਉਂਕਿ ਉਨ੍ਹਾਂ ਨੂੰ ਪਤਾ ਕਿ ਸਾਡੀ ਸੁਣਨ ਵਾਲਾ ਕੋਈ ਨਹੀਂ, ਜਿਸ ਕਰਕੇ ਉਹ ਉਚੇਚੇ ਤੌਰ ’ਤੇ ਗਰੀਬ ਲੋਕਾਂ ਨਾਲ ਧੱਕੇਸ਼ਾਹੀਆਂ ਹੋ ਰਹੀਆਂ ਹਨ। ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਕੇਂਦਰੀ ਮੰਤਰੀ ਅਠਾਵਲੇ ਦੇ ਧਿਆਨ ਵਿਚ ਲਿਆ ਕੇ ਉਨ੍ਹਾਂ ਨਾਲ ਨਾਲ ਵਿਚਾਰ ਵਟਾਂਦਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਅਠਾਵਲੇ ਵਲੋਂ ਗੱਲ ਸੁਣਨ ਉਪਰੰਤ ਤੁਰੰਤ ਐਕਸ਼ਨ ਲੈਂਦੇ ਹੋਏ ਜਿੱਥੇ ਵੀ ਕਿਸੇ ਗ਼ਰੀਬ ਜਾਂ ਕਿਸਾਨ ਨਾਲ ਧੱਕਾ ਹੋਇਆ ਹੈ, ਉੱਥੋਂ ਦੀ ਸਾਰੀ ਰਿਪੋਰਟ ਸੰਬਧਿਤ ਵਿਭਾਗਾਂ ਕੋਲੋਂ ਮੰਗ ਲਈ ਗਈ ਹੈ। ਉਨ੍ਹਾਂ ਕਿਹਾ ਕਿ ਭਰਤੀ ਜਨਤਾ ਪਾਰਟੀ ਪੰਜਾਬ ਵਿਚ ਕਿਸੇ ਵੀ ਗਰੀਬ ਨਾਲ ਧੱਕਾ ਨਹੀਂ ਹੋਣ ਦੇਵੇਗੀ, ਭਾਵੇ ਉਹ ਐਸ.ਸੀ. ਭਾਈਚਾਰੇ ਨਾਲ ਸੰਬੰਧਿਤ ਹੋਵੇ ਭਾਵੇਂ ਉਹ ਗਰੀਬ ਕਿਸਾਨ ਜਾਂ ਹੋਰ ਕਿਸੇ ਵੀ ਵਰਗ ਨਾਲ ਸੰਬੰਧਿਤ ਹੋਵੇ। ਇਸ ਮੌਕੇ ਉਨ੍ਹਾਂ ਨਾਲ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਕੌਮੀ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ, ਇੰਦਰਇਕਬਾਲ ਸਿੰਘ ਅਟਵਾਲ, ਅਮਰਜੀਤ ਸਿੰਘ ਸੋਨੂੰ ਦਿੱਲੀ, ਸੁਨੀਲ ਦਿੱਲੀ, ਪੀ.ਏ. ਹਰਪ੍ਰੀਤ ਸਿੰਘ ਹੈਪੀ ਖੱਖ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੈਕਟਰ ਅਫ਼ਸਰ ਵਰਿੰਦਰ ਬੱਲ ਐਸ.ਆਈ.ਆਰ. ਸੰਬੰਧੀ ਕੈਂਪ ਦਾ ਨਿਰੀਖਣ ਕਰਨ ਪਹੁੰਚੇ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਕਾਬੂ - ਐੱਸ.ਐੱਸ.ਪੀ. ਲਾਂਬਾ
Ad Position 24