09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਹਥਿਆਰਾਂ ਸਮੇਤ ਲੈਸ ਹੋ ਕੇ ਤਿੰਨ ਵਿਅਕਤੀਆਂ ਨੂੰ ਮਾਰੀਆਂ ਸੱਟਾਂ

Ad Position 21
No active advertisement
ਅਜੀਤ ਡੈਸਕ 15-07-2026
ਤਰਨ ਤਾਰਨ, 14 ਜੁਲਾਈ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਕੁਝ ਵਿਅਕਤੀਆਂ ਵਲੋਂ ਹਥਿਆਰਾਂ ਨਾਲ ਲੈਸ ਹੋ ਕੇ ਤਿੰਨ ਵਿਅਕਤੀਆਂ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਮਾਮਲੇ ’ਚ 10 ਵਿਅਕਤੀਆਂ ਤੋਂ ਇਲਾਵਾ 4 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਹਰੀਕੇ ਵਿਖੇ ਜਗਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਰੱਤਾਗੁੱਦਾ ਨੇ ਸ਼ਿਕਾਇਤ ਦਰਜ ਕਰਵਾਈ ਕਿ 11 ਜੁਲਾਈ ਨੂੰ ਉਸਦਾ ਭਰਾ ਮਨਦੀਪ ਸਿੰਘ ਆਪਣਾ ਟਰੈਕਟਰ ਲੈ ਕੇ ਪਿੰਡ ਕੋਟਦਾਤਾ ਤੋਂ ਟਰਾਲੀ ਲੈਣ ਵਾਸਤੇ ਜਾ ਰਿਹਾ ਸੀ ਤਾਂ ਉਹ ਅਤੇ ਉਸਦਾ ਦੋਸਤ ਮੋਹਰ ਸਿੰਘ ਪੁੱਤਰ ਕਰਮਜੀਤ ਸਿੰਘ ਵਾਸੀ ਨਬੀਪੁਰ ਜੋ ਸਾਡੇ ਪਿੰਡ ਬਰਗਰ ਦੀ ਦੁਕਾਨ ਕਰਦਾ ਹੈ। ਉਹ ਆਪਣੇ ਮੋਟਰਸਾਈਕਲ ’ਤੇ ਬਿਠਾ ਕੇ ਆਪਣੇ ਭਰਾ ਮਨਦੀਪ ਸਿੰਘ ਦੇ ਪਿੱਛੇ-ਪਿੱਛੇ ਜਾ ਰਿਹਾ ਸੀ ਤਾਂ ਰਸਤੇ ਵਿਚ ਹਥਿਆਰਾਂ ਸਮੇਤ ਖ਼ੜੇ ਬਾਜ ਸਿੰਘ ਪੁੱਤਰ ਰਣਜੀਤ ਸਿੰਘ, ਜਸ਼ਨਦੀਪ ਸਿੰਘ ਪੁੱਤਰ ਬਾਜ ਸਿੰਘ, ਹਰਮਨ ਸਿੰਘ ਪੁੱਤਰ ਸੁਖਰਾਜ ਸਿੰਘ, ਗੁਰਸੇਵਕ ਸਿੰਘ ਪੁੱਤਰ ਦਰਸ਼ਨ ਸਿੰਘ, ਗੁਰਚੇਤ ਸਿੰਘ ਪੁੱਤਰ ਸਵਿੰਦਰ ਸਿੰਘ, ਸਵਿੰਦਰ ਸਿੰਘ ਪੁੱਤਰ ਜਗੀਰ ਸਿੰਘ, ਸੁਖਚੈਨ ਸਿੰਘ ਪੁੱਤਰ ਹਰਜੀਤ ਸਿੰਘ, ਮਲਕੀਤ ਸਿੰਘ ਪੁੱਤਰ ਗੁਰਮੁਖ ਸਿੰਘ, ਜਰਮਨਜੀਤ ਸਿੰਘ ਪੁੱਤਰ ਸੁਰਜੀਤ ਸਿੰਘ, ਸਮਸ਼ੇਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀਆਨ ਰੱਤਾਗੁੱਦਾ ਸਮੇਤ 4 ਅਣਪਛਾਤੇ ਵਿਅਕਤੀਆਂ ਨੇ ਸਾਡੇ ਤਿੰਨਾਂ ਉਪਰ ਹਮਲਾ ਕਰਕੇ ਸਾਾਨੂੰ ਗੰਭੀਰ ਸੱਟਾਂ ਮਾਰ ਦਿੱਤੀਆਂ। ਉਹ ਸਿਵਲ ਹਸਪਤਾਲ ਘਰਿਆਲਾ ਵਿਖੇ ਇਲਾਜ ਲਈ ਦਾਖਲ ਰਹੇ ਹਨ। ਜਾਂਚ ਅਧਿਕਾਰੀ ਏ.ਐੱਸ.ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਹਾੜ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਠੱਠੀ ਸੋਹਲ ਵਿਖੇ ਪੰਚਾਇਤੀ ਜ਼ਮੀਨ ’ਤੇ ਕਬਜ਼ੇ ਨੂੰ ਲੈ ਕੇ ਚੱਲੀ ਗੋਲੀ, ਦੋ ਗੰਭੀਰ ਜ਼ਖ਼ਮੀ
Ad Position 24