09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸੰਤ ਬਾਬਾ ਬੀਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 16 ਤੋਂ 18 ਜੁਲਾਈ ਤੱਕ

Ad Position 21
No active advertisement
ਅਜੀਤ ਡੈਸਕ 15-07-2026
ਚੋਹਲਾ ਸਾਹਿਬ, 14 ਜੁਲਾਈ (ਬਲਵਿੰਦਰ ਸਿੰਘ)– ਸੰਤ ਬਾਬਾ ਬੀਰ ਸਿੰਘ ਸ਼ਹੀਦ ਨੌਂਰੰਗਾਬਾਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ 16 ਤੋਂ 18 ਜੁਲਾਈ ਤੱਕ ਪਿੰਡ ਰੂੜੀਵਾਲਾ (ਜ਼ਿਲ੍ਹਾ ਤਰਨ ਤਾਰਨ) ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ ਜਾ ਰਹੇ ਹਨ। ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਲਾਕੇ ਦੀਆਂ ਸੰਗਤਾਂ ਨੂੰ ਵੱਡੀ ਗਿਣਤੀ ਵਿਚ ਹਾਜ਼ਰੀ ਭਰਨ ਦੀ ਅਪੀਲ ਕੀਤੀ ਗਈ ਹੈ। ਸਮਾਗਮਾਂ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ 16 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਦਕਿ 18 ਜੁਲਾਈ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਗੁਰਮਤਿ ਸਮਾਗਮ ਸਜਾਇਆ ਜਾਵੇਗਾ। ਇਸ ਮੌਕੇ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਸਮਾਗਮ ਦੌਰਾਨ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਭਾਈ ਅਮਨਦੀਪ ਸਿੰਘ, ਕਥਾਵਾਚਕ ਗਿਆਨੀ ਹਰਪਾਲ ਸਿੰਘ ਜੀ ਅਤੇ ਭਾਈ ਪ੍ਰੀਤਪਾਲ ਸਿੰਘ ਬਰਗਾੜੀ ਕਥਾ-ਕੀਰਤਨ ਦੀ ਹਾਜ਼ਰੀ ਭਰਨਗੇ। ਇਸ ਤੋਂ ਇਲਾਵਾ ਭਾਈ ਮਨਜਿੰਦਰ ਸਿੰਘ ਦੇ ਢਾਡੀ ਜਥੇ ਵਲੋਂ ਵੀਰ ਰਸ ਭਰੀਆਂ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ‘ਨਿਊ ਵੋਟ ਅਵੇਅਰਨੈਸ’ ਮੁਹਿੰਮ ਨੂੰ ਨੌਜਵਾਨਾਂ ਦਾ ਭਰਵਾਂ ਹੁੰਗਾਰਾ ਅਗਲੀ ਖ਼ਬਰ ਅਗਨੀਵੀਰ ਆਰਮੀ ਭਰਤੀ ਲਈ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
Ad Position 24