10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਨਿੱਜੀ ਸਕੂਲਾਂ ਦੀ ਮਨਮਰਜ਼ੀ ’ਤੇ ਲੱਗੇਗੀ ਰੋਕ- ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ

Ad Position 21
No active advertisement
ਅਜੀਤ ਡੈਸਕ 15-07-2026
ਚੋਹਲਾ ਸਾਹਿਬ, 14 ਜੁਲਾਈ (ਬਲਵਿੰਦਰ ਸਿੰਘ ਚੋਹਲਾ)– ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਪੰਜਾਬ ਸਰਕਾਰ ਵਲੋਂ ਨਿੱਜੀ ਸਕੂਲਾਂ ਦੀਆਂ ਫੀਸਾਂ ਨੂੰ ਨਿਯਮਬੱਧ ਕਰਨ ਲਈ ਲਿਆਂਦੇ ਨਵੇਂ ਕਾਨੂੰਨ ਦਾ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸੂਬੇ ਦੇ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੱਡੀ ਰਾਹਤ ਦੇਵੇਗਾ। ਲਾਲਪੁਰਾ ਨੇ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਕਰੀਬ 7,800 ਨਿੱਜੀ ਸਕੂਲਾਂ ਵਿਚ ਲਗਪਗ 32 ਲੱਖ ਵਿਦਿਆਰਥੀ ਸਿੱਖਿਆ ਹਾਸਿਲ ਕਰ ਰਹੇ ਹਨ। ਕਈ ਨਿੱਜੀ ਸਕੂਲ ਹਰ ਸਾਲ ਮਨਮਰਜ਼ੀ ਨਾਲ ਫੀਸਾਂ ਵਿੱਚ ਵਾਧਾ ਕਰਕੇ ਮਾਪਿਆਂ ’ਤੇ ਬੇਲੋੜਾ ਆਰਥਿਕ ਬੋਝ ਪਾ ਰਹੇ ਸਨ। ਹੁਣ ਪੰਜਾਬ ਸਰਕਾਰ ਵਲੋਂ ਬਣਾਏ ਗਏ ਕਾਨੂੰਨ ਅਨੁਸਾਰ ਨਿੱਜੀ ਸਕੂਲ ਸਾਲਾਨਾ ਸਿਰਫ਼ 5 ਫ਼ੀਸਦੀ ਤੱਕ ਹੀ ਫੀਸ ਵਿਚ ਵਾਧਾ ਕਰ ਸਕਣਗੇ ਅਤੇ ਇਸ ਤੋਂ ਵੱਧ ਮਨਮਰਜ਼ੀ ਨਾਲ ਫੀਸ ਨਹੀਂ ਵਸੂਲ ਸਕਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ ਨੂੰ ਵਪਾਰ ਬਣਨ ਤੋਂ ਰੋਕਣ ਅਤੇ ਮਾਪਿਆਂ ਦੇ ਹੱਕਾਂ ਦੀ ਰਾਖੀ ਲਈ ਲਗਾਤਾਰ ਇਤਿਹਾਸਕ ਫ਼ੈਸਲੇ ਲੈ ਰਹੀ ਹੈ । ਇਹ ਕਾਨੂੰਨ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਹੋਰ ਮਜ਼ਬੂਤ ਕਰੇਗਾ। ਲਾਲਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮਕਸਦ ਲੋਕਾਂ ਨੂੰ ਰਾਹਤ ਦੇਣਾ ਅਤੇ ਹਰ ਵਰਗ ਦੇ ਹਿੱਤਾਂ ਦੀ ਰੱਖਿਆ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨਾਲ ਲੱਖਾਂ ਪਰਿਵਾਰਾਂ ਨੂੰ ਆਰਥਿਕ ਰਾਹਤ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਝਬਾਲ ਖਾਮ ਦੇ ਪੰਚਾਇਤੀ ਛੱਪੜ ’ਤੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਚੱਲ ਰਿਹਾ ਵਿਵਾਦ ਖ਼ਤਮ ਅਗਲੀ ਖ਼ਬਰ ਗਲੀ ਵਿਚ ਕਾਰ ਲੰਘਾਉਣ ਨੂੰ ਲੈ ਕੇ ਹੋਈ ਤਕਰਾਰ ਦੌਰਾਨ ਘਰ ’ਤੇ ਚਲਾਈਆਂ ਗੋਲੀਆਂ
Ad Position 24