12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਖੰਡ ਮਿੱਲ ਸੇਰੋਂ ਨੂੰ ਚਾਲੂ ਕਰਾਉਣ ਲਈ ਪੱਕਾ ਮੋਰਚਾ 56ਵੇਂ ਦਿਨ ਵੀ ਜਾਰੀ

Ad Position 21
No active advertisement
ਅਜੀਤ ਡੈਸਕ 16-07-2026
ਨੌਸ਼ਹਿਰਾ ਪੰਨੂੰਆਂ, 15 ਜੁਲਾਈ (ਦੀਪਕ ਮੈਣੀ)-ਸੇਰੋ ਖੰਡ ਮਿੱਲ ਬਚਾਓ ਪੱਕਾ ਮੋਰਚਾ ਵਿਚ ਸ਼ਾਮਿਲ ਸੰਯੁਕਤ ਕਿਸਾਨ ਮੋਰਚੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ 56ਵੇਂ ਦਿਨ ਵੀ ਸਹਿਕਾਰੀ ਖੰਡ ਮਿਲ ਸੇਰੋਂ ਵਿਖੇ ਪੱਕਾ ਮੋਰਚਾ ਜਾਰੀ ਰਿਹਾ। ਇਸ ਮੌਕੇ ਬੋਲਦਿਆਂ ਕਿਸਾਨ ਮੋਰਚਾ ਦੇ ਆਗੂਆਂ ਹਰਜਿੰਦਰ ਸਿੰਘ ਟਾਂਡਾ, ਮਨਜੀਤ ਸਿੰਘ ਬੱਗੂ, ਮਹਾਂਬੀਰ ਸਿੰਘ ਗਿੱਲ, ਤਰਸੇਮ ਸਿੰਘ ਲੁਹਾਰ, ਨਛੱਤਰ ਸਿੰਘ ਪੰਨੂੰ, ਸੁਖਚੈਨ ਸਿੰਘ ਸਰਹਾਲੀ ਆਦਿ ਆਗੂਆਂ ਨੇ ਕਿਹਾ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਲਈ ਪਿਛਲੇ ਦੋ ਤਿੰਨ ਦਹਾਕਿਆਂ ਤੋਂ ਦਬਾਅ ਪਾਇਆ ਜਾ ਰਿਹਾ ਸੀ। ਮੋਦੀ ਸਰਕਾਰ ਅਮਰੀਕਾ ਦੇ ਥੱਲੇ ਲੱਗ ਕੇ ਤੇ ਉਸ ਦੀਆਂ ਸ਼ਰਤਾਂ ਤਹਿਤ ਵਪਾਰਕ ਸਮਝੌਤਾ ਕਰਨ ਲਈ ਕਾਹਲੀ ਹੈ, ਜਿਸ ਨਾਲ ਭਾਰਤੀ ਖੇਤੀ ਤੇ ਅਰਥਚਾਰੇ ਨੂੰ ਵੱਡਾ ਨੁਕਸਾਨ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਹੁੰਦਾ ਹੈ ਤਾਂ ਅਨਾਜ ਦੀ ਖੇਤਰ ਡੇਅਰੀ ਦੇ ਖੇਤਰ ਅਤੇ ਪੋਲਟਰੀ ਦੇ ਖੇਤਰ ਤੋਂ ਬਹੁਤ ਵੱਡੀ ਆਬਾਦੀ ਪ੍ਰਭਾਵਿਤ ਹੋਵੇਗੀ, ਕਿਉਂਕਿ ਡੇਅਰੀ ਉਦਯੋਗ ਉੱਪਰ ਵੀ ਬਹੁਤ ਵੱਡੀ ਆਬਾਦੀ ਨਿਰਭਰ ਕਰਦੀ ਹੈ, ਜਿਹੜੀ ਕਿ ਉਨ੍ਹਾਂ ਦੀ ਰੋਟੀ ਰੋਜ਼ੀ ਦਾ ਸਾਧਨ ਹੈ । ਮੋਟੇ ਅਨਾਜ ਵਿਚ ਖੁੱਲ੍ਹੀ ਮੰਡੀ ਦੇ ਮੁਕਾਬਲੇ ਦੇ ਸਾਹਮਣੇ ਘਰੇਲੂ ਕਿਸਾਨੀ ਬਿਲਕੁਲ ਨਿਹੱਥੀ ਹੋ ਜਾਵੇਗੀ ਤੇ ਉਹ ਅਮਰੀਕਨ ਕਿਸਾਨਾਂ ਦਾ ਮੁਕਾਬਲਾ ਨਹੀਂ ਕਰ ਸਕਣਗੇ। ਇਸ ਲਈ ਭਾਰਤ ਸਰਕਾਰ ਨੂੰ ਅਮਰੀਕਾ ਨਾਲ ਸੰਧੀ ਕਰਨ ਤੋਂ ਗਰੇਜ ਕਰਨਾ ਚਾਹੀਦਾ ਹੈ। ਇਹ ਸ਼ਬਦ ਸੇਰੋਂ ਖੰਡ ਮਿੱਲ ਬਚਾਓ ਪੱਕਾ ਮੋਰਚਾ ’ਤੇ ਬੈਠੇ ਕਿਸਾਨ ਆਗੂਆਂ ਨੇ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੂੰ ਅਜਿਹਾ ਸਮਝੌਤਾ ਇਕ ਸਾਮਰਾਜ ਸਰਗਣੇ ਦੇਸ਼ ਨਾਲ ਕਦਾਚਿਤ ਨਹੀਂ ਕਰਨਾ ਚਾਹੀਦਾ, ਜੋ ਸਾਡੇ ਦੇਸ਼ ਦੀ ਮਿਹਨਤਕਸ਼ ਜਨਤਾ ਦਾ ਲਹੂ ਚੂਸਣ ਵਾਲਾ ਹੋਵੇਗਾ। ਇਸ ਸੰਬੰਧ ਵਿਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਮੋਦੀ ਹਕੂਮਤ ਦੇ ਫ਼ੈਸਲੇ ਦੇ ਵਿਰੋਧ ਵਿਚ 22 ਜੁਲਾਈ ਨੂੰ ਟੋਲ ਪਲਾਜੇ ਮੁਫ਼ਤ ਕਰਨ ਤੇ ਬੀ.ਜੇ.ਪੀ. ਆਗੂਆਂ ਦਾ ਘਿਰਾਓ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਪ੍ਰਦਰਸ਼ਨ ਦੀ ਤਿਆਰੀ ਹਿੱਤ ਕਿਸਾਨਾਂ ਵਲੋਂ ਪਿੰਡਾਂ ਵਿਚ ਲਾਮਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਉਸ ਵੇਲੇ ਮੋਰਚੇ ਨੂੰ ਵੱਡਾ ਹੁੰਗਾਰਾ ਜਦੋ ਸੰਯੁਕਤ ਕਿਸਾਨ ਮੋਰਚਾ ਦੇ ਸੂਬਾਈ ਆਗੂ ਡਾ. ਸਤਨਾਮ ਸਿੰਘ ਅਜਨਾਲਾ ਉਚੇਚੇ ਤੌਰ ’ਤੇ ਸੇਰੋਂ ਵਿਖੇ ਚੱਲ ਰਹੇ ਮੋਰਚੇ ਵਿਚ ਪਹੰਚੇ ਤੇ ਉਨ੍ਹਾਂ ਕਿਸਾਨ ਆਗੂਆਂ ਦੀ ਹੌਸਲਾ ਅਫਜਾਈ ਕਰਦੇ ਹੋਏ 15000 ਰੁਪਏ ਸਹਾਇਤਾ ਵਜੋਂ ਦਿੱਤੇ ਗਏ। ਧਰਨੇ ’ਤੇ ਬੈਠੇ ਕਿਸਾਨ ਆਗੂ ਰੇਸ਼ਮ ਸਿਘ ਫੈਲੋਕੇ, ਗੁਰਚਰਨ ਸਿੰਘ ਸਭਰਾ, ਬਲਵਿੰਦਰ ਸਿੰਘ ਫੈਲੋਕੇ, ਹਰਭਜਨ ਸਿੰਘ ਚੂਸਲੇਵੜ੍ਹ, ਹਰਦੀਪ ਸਿੰਘ ਰਸੂਲਪੁਰ, ਕੇਵਲ ਸਿੰਘ ਮਾੜੀ, ਕਾਰਜ ਸਿੰਘ ਕੈਰੋਂ, ਗੁਰਦਿਆਲ ਸਿੰਘ ਵਰਨਾਲਾ, ਮਾ. ਦਲਜੀਤ ਸਿੰਘ ਦਿਆਲਪੁਰ, ਨਰਿੰਦਰ ਸਿੰਘ ਤੁੜ, ਅੰਗਰੇਜ਼ ਸਿੰਘ ਸੇਰੋਂ, ਕੁਲਦੀਪ ਸਿੰਘ ਮਾਣੋਚਾਲ੍ਹ, ਜੱਸਾ ਸਿੰਘ ਕੱਦਗਿੱਲ, ਦਿਲਬਾਗ ਸਿੰਘ ਪੱਟੀ, ਗੁਰਮੁੱਖ ਸਿੰਘ ਪੱਟੀ, ਮਾਹੀਪਾਲ ਸਿੰਘ ਠੱਠੀਆਂ ਮਹੰਤਾਂ, ਨਾਜਰ ਸਿੰਘ ਸਰਹਾਲੀ, ਵਿਰਸਾ ਸਿੰਘ ਸਰਹਾਲੀ, ਕਸ਼ਮੀਰ ਸਿੰਘ ਸੇਰੋਂ, ਜਸਬੀਰ ਸਿੰਘ ਸਰਹਾਲੀ, ਅਮਰੀਕ ਸਿੰਘ ਸੇਰੋਂ, ਕਰਨਵੀਰ ਸਿੰਘ ਗੰਡੀਵਿੰਡ ਆਦਿ ਕਿਸਾਨਾਂ ਨੇ ਮੰਗ ਕੀਤੀ ਕਿ ਤਰਨ ਤਾਰਨ ਜ਼ਿਲ੍ਹੇ ਵਿਚ ਇਕ ਹੀ ਸੇਰੋਂ ਖੰਡ ਮਿੱਲ ਹੈ, ਜਿਸ ਦੀ ਜ਼ਮੀਨ ਹੋਰ ਵਿਭਾਗਾਂ ਨੂੰ ਦੇਣ ਦੀ ਜ਼ਿੱਦ ਛੱਡ ਕੇ ਸਰਕਾਰ ਇਹਨੂੰ ਮੁੜ ਚਾਲੂ ਕਰਨ ਦਾ ਫੈਸਲਾ ਲੋਕ ਹਿੱਤ ਵਿਚ ਲਵੇ।
Ad Position 22
No active advertisement
ਪਿਛਲੀ ਖ਼ਬਰ ਫ਼ਿਲਮ ‘ਸਤਲੁਜ’ ਤੋਂ ਪਾਬੰਦੀ ਹਟਾਈ ਜਾਵੇ- ਮੰਮਣਕੇ ਅਗਲੀ ਖ਼ਬਰ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ’ਚ ਕੱਢਿਆ ਮੋਟਰਸਾਈਕਲ ਮਾਰਚ
Ad Position 24