12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਵਿਖੇ ਵਾਤਾਵਰਨ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 16-07-2026
ਗੋਇੰਦਵਾਲ ਸਾਹਿਬ, 15 ਜੁਲਾਈ (ਸਕੱਤਰ ਸਿੰਘ ਅਟਵਾਲ)–ਇਲਾਕੇ ਦੀ ਸਿਰਮੋਰ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕਡਰੀ ਸਕੂਲ ਵਿਖੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਸਟਾਫ ਮੈਬਰ ਅਤੇ ਵਿਦਿਆਰਥੀਆਂ ਵਲੋਂ ਫਲਦਾਰ, ਛਾਂਦਾਰ ਅਤੇ ਮੌਸਮੀ ਬੂਟੇ ਲਗਾਏ, ਵਿਦਿਆਰਥੀਆਂ ਵਲੋਂ ਵਾਤਾਵਰਨ ਸਬੰਧੀ ਪੋਸਟਰ ਵੀ ਤਿਆਰ ਕੀਤੇ ਗਏ । ਇਸ ਤੋਂ ਇਲਾਵਾ ਸਟਾਫ ਮੈਂਬਰ ਅਤੇ ਵਿਦਿਆਰਥੀਆਂ ਨੇ ਵਾਤਾਵਰਨ ਨੂੰ ਸ਼ੁੱਧ ਰੱਖਣ ਦਾ ਪ੍ਰਣ ਲਿਆ ਗਿਆ। ਇਸ ਮੌਕੇ ਸਮਾਗਮ ਨੂੰ ਸਬੋਧਨ ਕਰਦਿਆਂ ਸਕੂਲ ਪ੍ਰਿੰਸੀਪਲ ਭਗਵੰਤ ਕੌਰ ਔਲਖ ਨੇ ਕਿਹਾ ਕਿ ਹਰੇਕ ਇਨਸਾਨ ਨੂੰ ਆਪਣੀ ਜਿੰਦਗੀ ਵਿਚ ਇਕ- ਇਕ ਬੂਟਾ ਲਗਾ ਕੇ ਵਾਤਾਵਰਨ ਨੂੰ ਸਾਫ ਰੱਖਣ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਜੇਕਰ ਅਸੀਂ ਇਸ ਸਬੰਧੀ ਆਪਣਾ ਉਸਾਰੂ ਯੋਗਦਾਨ ਨਾ ਪਾਇਆ ਤਾਂ ਆਉਣ ਵਾਲੀਆਂ ਨਸਲਾ ਸਾਨੂੰ ਮੁਆਫ ਨਹੀਂ ਕਰਨਗੀਆ । ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਸੰਸਥਾ ਵਲੋਂ ਧਾਰਮਿਕ ਸਮਾਗਮ, ਖੇਡਾਂ ਸਬੰਧੀ ਸਮਾਗਮ ਅਤੇ ਇਸ ਤਰ੍ਹਾਂ ਦੇ ਪ੍ਰੋਗਰਾਮ ਹਰ ਸਾਲ ਕਰਵਾਏ ਜਾਦੇ ਹਨ, ਸਾਲ ਭਰ ਵਿਖੇ ਚੰਗੀ ਕਾਰਗਜਾਰੀ ਵਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਾਲਾਨਾ ਸਮਾਗਮ ਦੋਰਾਨ ਸਨਮਾਨਿਤ ਕੀਤਾ ਜਾਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਨਜੀਤ ਕੌਰ, ਕੁਲਦੀਪ ਸਿੰਘ, ਬੇਅੰਤ ਕੌਰ, ਮਨਪ੍ਰੀਤ ਕੌਰ, ਕੰਵਲਜੀਤ ਸਿੰਘ, ਕੁਲਜਿੰਦਰ ਕੌਰ, ਸਰਬਜੀਤ ਕੌਰ, ਸੁਖਵਿੰਦਰ ਕੌਰ, ਦਵਿੰਦਰ ਕੌਰ, ਕੰਵਲਜੀਤ ਕੌਰ ਅਤੇ ਹੋਰ ਸਟਾਫ ਮੈਬਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਸੂਚੀ ਤਹਿਤ ਹੁਣ ਘਰ-ਘਰ ਸਰਵੇਖਣ 3 ਅਗਸਤ ਤੱਕ : ਡੀ. ਸੀ. ਅਗਲੀ ਖ਼ਬਰ ਏਡਿਡ ਸਕੂਲ ਅਧਿਆਪਕਾਂ ਅਤੇ ਕਰਮਚਾਰੀਆਂ ਵਲੋਂ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ
Ad Position 24