12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਸੂਚੀ ਤਹਿਤ ਹੁਣ ਘਰ-ਘਰ ਸਰਵੇਖਣ 3 ਅਗਸਤ ਤੱਕ : ਡੀ. ਸੀ.

Ad Position 21
No active advertisement
ਅਜੀਤ ਡੈਸਕ 16-07-2026
ਅੰਮ੍ਰਿਤਸਰ, 15 ਜੁਲਾਈ (ਰੇਸ਼ਮ ਸਿੰਘ)- ਭਾਰਤ ਚੋਣ ਕਮਿਸ਼ਨ ਵਲੋਂ ਚੱਲ ਰਹੀ ਸਪੈਸ਼ਲ ਇੰਟੈਨਸਿਵ ਰਵੀਜ਼ਨ ਦੇ ਸੋਧੇ ਗਏ ਪ੍ਰੋਗਰਾਮ ਤਹਿਤ ਹੁਣ ਘਰ-ਘਰ ਸਰਵੇਖਣ ਦੀ ਮਿਆਦ ਵਧਾ ਕੇ 3 ਅਗਸਤ ਕਰ ਦਿੱਤੀ ਗਈ ਹੈ। ਇਸ ਸੰਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿਚ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਪੁਨਰ-ਜਾਂਚ ਦੀ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਬੂਥ ਲੈਵਲ ਅਫ਼ਸਰਾਂ ਵਲੋਂ ਘਰ-ਘਰ ਜਾ ਕੇ ਸਰਵੇਖਣ ਦੀ ਕਾਰਵਾਈ ਹੁਣ 24 ਜੁਲਾਈ ਦੀ ਬਜਾਏ 3 ਅਗਸਤ ਤੱਕ ਕੀਤੀ ਜਾਵੇਗੀ। ਮੁੱਢਲੀ ਵੋਟਰ ਸੂਚੀ 13 ਅਗਸਤ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ ਅਤੇ ਮਿਤੀ 13 ਅਗਸਤ ਤੋਂ 12 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ ਤੋਂ 8 ਅਕਤੂਬਰ ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 12 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਮੈਲਬੌਰਨ ਵਿਖੇ ਤੀਆਂ ਦਾ ਤਿਉਹਾਰ ਮਹਿਲਾਵਾਂ ਵਲੋਂ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਵਿਖੇ ਵਾਤਾਵਰਨ ਦਿਵਸ ਮਨਾਇਆ
Ad Position 24