12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮੰਨਾ ਪਾਣੀ ’ਚ ਡੁੱਬੇ ਦੋਵੇਂ ਭਰਾਵਾਂ ਦੀ ਮੌਤ ਦਾ ਅਫ਼ਸੋਸ ਕਰਨ ਪਹੁੰਚੇ

Ad Position 21
No active advertisement
ਅਜੀਤ ਡੈਸਕ 16-07-2026
ਮੀਆਂਵਿੰਡ, 15 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਤੋਂ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਪਿੰਡ ਭਲੋਜਲਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਬੀਤੇ ਦੋ ਦਿਨ ਪਹਿਲਾਂ ਬਿਆਸ ਦਰਿਆ ਵਿੱਚ ਡੁੱਬੇ ਦੋਵੇਂ ਸਕੇ ਭਰਾਵਾਂ ਦੇ ਘਰ ਜਾ ਕੇ ਪੀੜ੍ਤ ਪਰਿਵਾਰ ਅਤੇ ਬੱਚਿਆਂ ਦੇ ਪਿਤਾ ਸੋਢੀ ਸਿੰਘ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ । ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਿਹਾ ਕਿ ਬੱਚਿਆਂ ਦੇ ਇਸ ਤਰ੍ਹਾਂ ਦੁਨੀਆਂ ਤੋਂ ਤੁਰ ਜਾਣ ਨਾਲ ਪਰਿਵਾਰ ਦਾ ਲੱਕ ਟੁੱਟ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇੱਕ ਬੱਚੇ ਦੀ ਲਾਸ਼ ਮਿਲੀ ਹੈ ਤੇ ਦੂਸਰੇ ਬੱਚੇ ਦੀ ਗੌਤਾਖੋਰਾਂ ਵਲੋਂ ਭਾਲ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਜਰਨਲ ਸੈਕਟਰੀ ਰਜੇਸ਼ ਟਾਂਗਰੀ, ਸਾਬਕਾ ਸਰਪੰਚ ਅਵਤਾਰ ਸਿੰਘ ਵਜ਼ੀਰ ਭੁੱਲਰ, ਪੀ.ਏ. ਹਰਪ੍ਰੀਤ ਸਿੰਘ ਹੈਪੀ ਖੱਖ, ਰਵੀ ਟਪਿਆਲਾ, ਪਿੰਦਰ ਦੌਲੋਨੰਗਲ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਜਸ ਭੋਰਛੀ, ਗਾਂਧੀ ਭਿੰਡਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਮੋਟਰਸਾਈਕਲ ਮਾਰਚ ਅਗਲੀ ਖ਼ਬਰ ਮਿਲੇਨੀਅਮ ਵਰਲਡ ਸਕੂਲ ਕੈਰੋਂ ਦੇ ਵਿਦਿਆਰਥੀਆਂ ਨੇ ਦਸਤਾਰ ਸਜਾਉਣ ਦੇ ਮੁਕਾਬਲੇ ’ਚ ਲਿਆ ਭਾਗ
Ad Position 24