10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਮੁਲਾਜ਼ਮਾਂ ਦੇ ਸਾਂਝੇ ਫਰੰਟ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ

Ad Position 21
No active advertisement
ਅਜੀਤ ਡੈਸਕ 18-07-2026
ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)-ਸਾਂਝੇ ਫਰੰਟ ਦੇ ਰੋਸ ਧਰਨੇ ਦੇ ਵਿਚ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਵਲੋਂ ਡਿਪਟੀ ਕਮਿਸ਼ਨਰ ਦਫਤਰ ਤਰਨ ਤਾਰਨ ਵਿਖੇ ਵਿਸ਼ਾਲ ਇਕੱਠ ਕਰਕੇ ਕਾਲਾ ਦਿਵਸ ਮਨਾਇਆ ਗਿਆ। ਇਸ ਮੌਕੇ ’ਤੇ 17 ਜੁਲਾਈ 2020 ਦੇ ਮੁਲਾਜ਼ਮ ਵਿਰੋਧੀ ਪੱਤਰ ਦੀਆਂ ਕਾਪੀਆਂ ਫੂਕੀਆਂ ਗਈਆਂ। ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਵਲੋਂ ਯੂਨੀਅਨ ਦੇ ਪੰਜਾਬ ਦੇ ਮੁੱਖ ਸਲਾਹਕਾਰ ਵਿਰਸਾ ਸਿੰਘ ਪੰਨੂੰ, ਪ੍ਰਧਾਨ ਰਜਵੰਤ ਸਿੰਘ ਬਾਗੜੀਆਂ, ਰੇਡੀਓਗ੍ਰਾਫਰ ਯੂਨੀਅਨ ਪੰਜਾਬ ਦੇ ਪ੍ਰਧਾਨ ਸੰਦੀਪ ਸਿੰਘ ਸਿੱਧੂ, ਫਾਰਮੇਸੀ ਅਫਸਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਮਰਹਾਣਾ, ਹੈਲਥ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਪਹੂਵਿੰਡ, ਐਮ.ਐਲ.ਟੀ. ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ, ਕਲੈਰੀਕਲ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ, ਰੇਡੀਓਗ੍ਰਾਫਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ, ਸਟੇਟ ਆਗੂ ਗੁਰਜਿੰਦਰ ਸਿੰਘ ਢਿੱਲੋ, ਸੀ.ਐਚ.ਓ. ਯੂਨੀਅਨ ਪ੍ਰਧਾਨ ਯੁਵਰਾਜ ਕੌਰ ਕੰਗ , ਰਵਿੰਦਰ ਕੌਰ ਬਾਗੜੀਆਂ, ਹੈਲਥ ਸੁਪਰਵਾਈਜ਼ਰ ਅਮਨਦੀਪ ਸਿੰਘ ਧਾਰੜ, ਗੁਰਵਿੰਦਰ ਸਿੰਘ ਭੋਜੀਆਂ, ਭੁਪਿੰਦਰ ਸਿੰਘ, ਤਰਨ ਤਾਰਨ, ਜਸਪਿੰਦਰ ਸਿੰਘ, ਦੀਨ ਦਿਆਲ ਸਰਹਾਲੀ, ਲਖਵਿੰਦਰ ਸਿੰਘ ਸੁਰ ਸਿੰਘ, ਅਮਰਜੀਤ ਸਿੰਘ ਗਿੱਲ, ਗੁਰਿੰਦਰ ਕਸੇਲ, ਨਵਜੋਤ ਸਿੰਘ ਘਰਿਆਲਾ, ਪਲਵਿੰਦਰ ਸਿੰਘ ਹਰੀਕੇ, ਮਨਜਿੰਦਰ ਸਿੰਘ, ਨਵਜੋਤ ਸਿੰਘ, ਲਵਪ੍ਰੀਤ ਸਿੰਘ, ਗੁਰਸੇਵਕ ਸਿੰਘ, ਸਿਕੰਦਰ ਸਿੰਘ, ਦਿਲਬਾਗ ਸਿੰਘ ਕੈਰੋਂ, ਅਮਰਜੀਤ ਸਿੰਘ ਭੁੱਲਰ, ਪ੍ਰਦੀਪ ਸਿੰਘ, ਬਲਜਿੰਦਰ ਸਿੰਘ, ਰਸ਼ਪਾਲ ਸਿੰਘ, ਪ੍ਰਦੀਪ ਸਿੰਘ ਤਰਨ ਤਾਰਨ, ਮਨਜਿੰਦਰ ਸਿੰਘ , ਮਨਜੀਤ ਸਿੰਘ ਕਸੇਲ, ਯਾਦਵਿੰਦਰ ਸਿੰਘ, ਗੁਰਬਿੰਦਰ ਸਿੰਘ, ਰਜਿੰਦਰ ਸਿੰਘ, ਸਾਹਿਲ ਮੱਟੂ, ਜੁਗਰੂਪ ਸਿੰਘ, ਤੇਜਿੰਦਰ ਸਿੰਘ, ਯੋਗੇਸ਼ ਕੁਮਾਰ, ਕਰਨਦੀਪ ਸਿੰਘ, ਹਰਦਿਆਲ ਸਿੰਘ, ਮਨਜੀਤ ਸਿੰਘ ਮੀਆਂਵਿੰਡ, ਗੁਰਦੇਵ ਸਿੰਘ, ਗੁਰਿੰਦਰ ਸਿੰਘ, ਬਲਵਿੰਦਰ ਸਿੰਘ, ਸੁਖਦੀਪ ਸਿੰਘ, ਚਰਨਜੀਤ ਸਿੰਘ, ਰੇਡੀਓਗ੍ਰਾਫਰ ਬਲਵਿੰਦਰ ਸਿੰਘ, ਨਵਦੀਪ ਸਿੰਘ, ਹਰਮਨਜੀਤ ਸਿੰਘ, ਅਮਨਦੀਪ ਕੁਮਾਰ, ਧਰਮਿੰਦਰ ਸਿੰਘ ਬਾਠ, ਅਭਿਜੀਤ ਸਿੰਘ, ਗੁਰਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਦਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿਹਤ ਵਿਭਾਗ ਦੇ ਮੁਲਾਜ਼ਮ ਸ਼ਾਮਿਲ ਹੋਏ। ਸਾਂਝੇ ਫਰੰਟ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਹੋਇਆਂ ਰਜਵੰਤ ਸਿੰਘ ਬਾਗੜੀਆਂ ਨੇ ਮੁਲਾਜ਼ਮ ਮੰਗਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਠੇਕੇਦਾਰੀ ਸਿਸਟਮ ਬੰਦ ਕਰਕੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਆਸ਼ਾ ਵਰਕਰ ਨੂੰ ਘੱਟੋ ਘੱਟ ਉਜਰਤਾ ਦੇ ਘੇਰੇ ਵਿਚ ਲਿਆਂਦਾ ਜਾਵੇ, ਬਰਾਬਰ ਕੰਮ ਬਰਾਬਰ ਤਨਖਾਹ ਦਾ ਕਾਨੂੰਨ ਲਾਗੂ ਕੀਤਾ ਜਾਵੇ, ਪੰਜਾਬ ਦੇ ਸਮੂਹ ਮੁਲਾਜ਼ਮਾਂ ਦਾ 18 ਫੀਸਦੀ ਡੀ.ਏ. ਤੁਰੰਤ ਦਿੱਤਾ ਜਾਵੇ , 17 ਜੁਲਾਈ 2020 ਦੇ ਪੱਤਰ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 7 ਅਗਸਤ ਨੂੰ ਮੋਹਾਲੀ ਵਿਚ ਕੀਤੇ ਜਾ ਰਹੇ ਵਿਸ਼ਾਲ ਪ੍ਰਦਰਸ਼ਨ ਵਿਚ ਵੀ ਸਿਹਤ ਵਿਭਾਗ ਦੇ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ। ‎
Ad Position 22
No active advertisement
ਪਿਛਲੀ ਖ਼ਬਰ ਫੈਕਟਰੀ ’ਚੋਂ ਚੋਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਤਨਵੀਰ ਸਿੰਘ ਵਿਰਕ ਨੇ ਨੀਟ ਦੀ ਪ੍ਰੀਖਿਆ ਕਲੀਅਰ ਕਰਕੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ
Ad Position 24