11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਪਿੰਡ ਝੰਡੇਰ ਮਹਾਂਪੁਰਖਾਂ ਦੀ ਪੰਚਾਇਤ ਵਲੋਂ ਬੀ.ਐੱਲ.ਓ. ਉਂਕਾਰ ਸਿੰਘ ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 18-07-2026
ਗੋਇੰਦਵਾਲ ਸਾਹਿਬ, 17 ਜੁਲਾਈ (ਸਕੱਤਰ ਸਿੰਘ ਅਟਵਾਲ)–ਭਾਰਤ ਚੋਣ ਕਮਿਸ਼ਨ ਦੀ ਐੱਸ.ਆਈ.ਆਰ. ਮੁਹਿੰਮ ਤਹਿਤ 100 ਫ਼ੀਸਦੀ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਦਾ ਕੰਮ ਸਫਲਤਾਪੂਰਵਕ ਮੁਕੰਮਲ ਕਰਨ ਅਤੇ ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਵਲੋਂ ਸਨਮਾਨਿਤ ਹੋਣ ਉਪਰੰਤ ਬੀ.ਐੱਲ.ਓ. ਉਂਕਾਰ ਸਿੰਘ ਦਾ ਪਿੰਡ ਝੰਡੇਰ ਮਹਾਂ ਪੁਰਖਾਂ ਦੀ ਸਮੂਹ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸ੍ਰੀ ਉਂਕਾਰ ਸਿੰਘ ਨੇ ਆਪਣੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਚੋਣ ਕਮਿਸ਼ਨ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਹੈ, ਜਿਸ ਨਾਲ ਪਿੰਡ ਅਤੇ ਹਲਕਾ ਖਡੂਰ ਸਾਹਿਬ ਦਾ ਨਾਮ ਰੌਸ਼ਨ ਹੋਇਆ ਹੈ। ਪੰਚਾਇਤ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਪ੍ਰਿਸ਼ਦ ਮੈਂਬਰ ਸੇਵਕਪਾਲ ਸਿੰਘ, ਸਰਪੰਚ ਹਰਦੀਪ ਸਿੰਘ, ਮੈਂਬਰ ਗੁਰਨਾਮ ਸਿੰਘ, ਕਾਰਜ ਸਿੰਘ, ਸੁਖਦੇਵ ਸਿੰਘ, ਬਾਬਾ ਗੁਰਭੇਜ ਸਿੰਘ, ਕਪਤਾਨ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੀ ਮਹਾਂਮਾਰੀ ਨੇ ਪੰਜਾਬ ਨੂੰ ਕਾਲੇ ਦੌਰ ਵੱਲ ਧੱਕਿਆ, ਸਰਕਾਰ ਝੂਠੇ ਇਸ਼ਤਿਹਾਰ ਲਗਾਉਣ ਵਿਚ ਮਸਰੂਫ- ਦਲਜੀਤ ਸਿੰਘ... ਅਗਲੀ ਖ਼ਬਰ ਅਮਰੀਕਾ-ਭਾਰਤ ਮੁਕਤ ਵਪਾਰ ਸਮਝੌਤਾ ਕਿਸਾਨਾਂ ਲਈ ਘਾਤਕ - ਕਿਰਤੀ ਕਿਸਾਨ ਯੂਨੀਅਨ
Ad Position 24