11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸੈਂਟਰਲ ਕੋਆਪਰੇਟਿਵ ਬੈਂਕ ਤਰਨ ਤਾਰਨ ਦੀ ਸ਼ਾਖਾ ਕਸੇਲ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ

Ad Position 21
No active advertisement
ਅਜੀਤ ਡੈਸਕ 18-07-2026
ਝਬਾਲ, 17 ਜੁਲਾਈ (ਸੁਖਦੇਵ ਸਿੰਘ)– ਸੈਂਟਰਲ ਕੋਆਪਰੇਟਿਵ ਬੈਂਕ ਤਰਨ ਤਾਰਨ ਦੀ ਸ਼ਾਖਾ ਕਸੇਲ ਵਿਖੇ ਬ੍ਰਾਂਚ ਮੈਨੇਜਰ ਨਵਤੇਜ ਸਿੰਘ ਸਮੇਂਤ ਸਟਾਫ ਵਲੋਂ ਸਰਬੱਤ ਦੇ ਭਲੇ ਅਤੇ ਸਟਾਫ ਦੀ ਚੜ੍ਹਦੀ ਕਲਾ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਭੋਗ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਬੈਂਕ ਦੇ ਸਮੂਹ ਸਟਾਫ ਮੈਂਬਰ, ਖਾਤਾਧਾਰਕ ਅਤੇ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ। ਸ਼ਾਖਾ ਮੈਨੇਜਰ ਨਵਤੇਜ ਸਿੰਘ ਨੇ ਕਿਹਾ ਕਿ ਕੋਆਪਰੇਟਿਵ ਬੈਂਕ ਹਮੇਸ਼ਾ ਹੀ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਆ ਰਿਹਾ ਹੈ ਅਤੇ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਕਰਵਾਉਣ ਦਾ ਮਕਸਦ ਬੈਂਕ ਦੇ ਕਾਰੋਬਾਰ ਵਿਚ ਹੋਰ ਵਾਧਾ ਅਤੇ ਖੁਸ਼ਹਾਲੀ ਲਿਆਉਣਾ ਹੈ। ਇਸ ਸਮਾਗਮ ਵਿਚ ਉਚੇਚੇ ਤੌਰ ’ਤੇ ਸ਼ਾਮਿਲ ਹੋਏ ਕੋਆਪਰੇਟਿਵ ਬੈਂਕ ਤਰਨ ਤਾਰਨ ਦੇ ਜ਼ਿਲ੍ਹਾ ਮੈਨੇਜਰ ਬਚਿੱਤਰ ਸਿੰਘ, ਸੀਨੀਅਰ ਮੈਨੇਜਰ ਮਾਨਵ ਸਿੰਘ, ਸੀਨੀਅਰ ਅਕਾਲੀ ਆਗੂ ਸੁਖਜਿੰਦਰ ਸਿੰਘ ਕਸੇਲ ਅਤੇ ਵਰਿਆਮ ਸਿੰਘ ਨੂੰ ਮੈਨੇਜਰ ਨਵਤੇਜ ਸਿੰਘ ਵਲੋਂ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਨੇਜਰ ਰਣਬੀਰ ਸਿੰਘ, ਲਖਪਾਲ ਸਿੰਘ ਲਾਲੀ, ਮੈਨੇਜਰ ਤੇਜਿੰਦਰ ਸਿੰਘ ਝਬਾਲ, ਮਾਸਟਰ ਕੁਲਦੀਪ ਸਿੰਘ, ਹਰਭਾਲ ਸਿੰਘ, ਸੈਕਟਰੀ ਚਰਨਜੀਤ ਸਿੰਘ, ਸੈਕਟਰੀ ਬਚਿੱਤਰ ਸਿੰਘ, ਕੈਸ਼ੀਅਰ ਹਰਪ੍ਰੀਤ ਸਿੰਘ, ਸੁਖਪਾਲ ਸਿੰਘ ਅਤੇ ਇਲਾਕੇ ਦੇ ਮੁਹਤਬਰ ਵਿਅਕਤੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਰੋਂ ਖੰਡ ਮਿੱਲ ਮੋਰਚੇ ਦੇ 58ਵੇਂ ਦਿਨ ਕਿਸਾਨ ਆਗੂਆਂ ਨੇ ਹਾਕਮਾਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਰੋਸ ਧਰਨਾ
Ad Position 24