11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਮੈਜਿਕ ਸ਼ੋਅ ਅਤੇ ਪੇਪਰ ਆਰਟ ਵਰਕਸ਼ਾਪ ਲਗਾਈ

Ad Position 21
No active advertisement
ਅਜੀਤ ਡੈਸਕ 18-07-2026
ਪੱਟੀ, 17 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਪੱਟੀ ਵਿਖੇ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਅਤੇ ਕਲਾਤਮਕ ਹੁਨਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਮੈਜਿਕ ਸ਼ੋਅ ਅਤੇ ਪੇਪਰ ਆਰਟ ਵਰਕਸ਼ਾਪ ਲਗਾਈ ਗਈ। ਇਸ ਮੌਕੇ ’ਤੇ ਮਾਹਿਰ ਕਲਾਕਾਰਾਂ ਨੇ ਆਪਣੇ ਦਿਲਚਸਪ ਮੈਜਿਕ ਕਰਤੱਬਾਂ ਰਾਹੀਂ ਵਿਦਿਆਰਥੀਆਂ ਦਾ ਭਰਪੂਰ ਮੰਨੋਰੰਜਨ ਕੀਤਾ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਪੇਪਰ ਕਟਿੰਗ ਅਤੇ ਪੇਪਰ ਆਰਟ ਦੀਆਂ ਵੱਖ-ਵੱਖ ਤਕਨੀਕਾਂ ਸਿਖਾਈਆਂ ਗਈਆਂ। ਬੱਚਿਆਂ ਨੇ ਰੰਗ-ਬਿਰੰਗੇ ਕਾਗਜ਼ਾਂ ਨਾਲ ਸੁੰਦਰ ਕਲਾਕ੍ਰਿਤੀਆਂ ਤਿਆਰ ਕੀਤੀਆਂ ਅਤੇ ਬੜੇ ਉਤਸ਼ਾਹ ਨਾਲ ਹਰ ਗਤੀਵਿਧੀ ਵਿਚ ਭਾਗ ਲਿਆ। ਇਸ ਵਰਕਸ਼ਾਪ ਨੇ ਵਿਦਿਆਰਥੀਆਂ ਦੀ ਕਲਪਨਾਸ਼ਕਤੀ, ਸਿਰਜਣਾਤਮਕ ਸੋਚ ਅਤੇ ਹੱਥਾਂ ਦੇ ਹੁਨਰ ਨੂੰ ਹੋਰ ਨਿਖਾਰਨ ਵਿਚ ਮਹੱਤਵਪੂਰਨ ਯੋਗਦਾਨ ਪਾਇਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਕਮ ਮੈਨੇਜਿੰਗ ਡਾਇਰੈਕਟਰ ਡਾ. ਮਰਿਦੁਲਾ ਭਾਰਦਵਾਜ, ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ, ਡਾਇਰੈਕਟਰ ਸੁੱਭੀ ਭਾਰਦਵਾਜ ਅਤੇ ਅਧਿਆਪਕਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਲਾਭਦਾਇਕ ਸਾਬਤ ਹੁੰਦੀਆਂ ਹਨ। ਸਮਾਗਮ ਦੇ ਅੰਤ ਵਿਚ ਵਿਦਿਆਰਥੀਆਂ ਨੇ ਵਰਕਸ਼ਾਪ ਲਗਾਉਣ ਵਾਲਿਆਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਵੀ ਅਜਿਹੇ ਰਚਨਾਤਮਕ ਪ੍ਰੋਗਰਾਮ ਕਰਵਾਉਣ ਦੀ ਇੱਛਾ ਪ੍ਰਗਟਾਈ।
Ad Position 22
No active advertisement
ਪਿਛਲੀ ਖ਼ਬਰ ਹਰੀਕੇ ਇਲਾਕੇ ਦੀਆਂ ਸੰਪਰਕ ਸੜਕਾਂ ਬਦਹਾਲ, ਲੋਕ ਪ੍ਰੇਸ਼ਾਨ ਅਗਲੀ ਖ਼ਬਰ ਸੇਰੋਂ ਖੰਡ ਮਿੱਲ ਮੋਰਚੇ ਦੇ 58ਵੇਂ ਦਿਨ ਕਿਸਾਨ ਆਗੂਆਂ ਨੇ ਹਾਕਮਾਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Ad Position 24