11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਚ ਐਸ.ਆਈ.ਆਰ. ਗਤੀਵਿਧੀਆਂ ਸਫਲਤਾਪੂਰਵਕ ਕਰਵਾਈਆਂ

Ad Position 21
No active advertisement
ਅਜੀਤ ਡੈਸਕ 18-07-2026
ਪੱਟੀ, 17 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਚ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ. ਆਈ. ਆਰ. ਸੰਬੰਧੀ ਗਤੀਵਿਧੀਆਂ ਉਤਸ਼ਾਹ ਨਾਲ ਕਰਵਾਈਆਂ ਗਈਆਂ। ਇਸ ਦੌਰਾਨ ਸਕੂਲ ਦੇ ਅਧਿਆਪਕਾਂ ਤੇ ਕਰਮਚਾਰੀਆਂ ਨੇ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਜਾਂਚ ਨਾਲ ਸੰਬੰਧਿਤ ਕੰਮ ਪੂਰੀ ਜ਼ਿੰਮੇਵਾਰੀ ਤੇ ਸਮਰਪਣ ਨਾਲ ਨਿਭਾਇਆ। ਇਸ ਮੌਕੇ ਟੀਮ ਵਲੋਂ ਯੋਗ ਵੋਟਰਾਂ ਦੀ ਜਾਣਕਾਰੀ ਦੀ ਤਸਦੀਕ, ਲੋੜੀਂਦੇ ਫਾਰਮ ਭਰਵਾਉਣ ਤੇ ਲੋਕਾਂ ਨੂੰ ਵੋਟਰ ਰਜਿਸਟ੍ਰੇਸ਼ਨ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵੀ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਅਤੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਡਾ. ਮਿਰਦੁਲਾ ਭਾਰਦਵਾਜ ਨੇ ਸਮੂਹ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਹਰ ਨਾਗਰਿਕ ਦੀ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ। ਸਕੂਲ ਵਲੋਂ ਭਵਿੱਖ ਵਿਚ ਵੀ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਜਾਰੀ ਰੱਖੀਆਂ ਜਾਣਗੀਆਂ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੁਨੇਹਾ ਦਿੱਤਾ ਕਿ ਵੋਟ ਪਾਉਣ ਦਾ ਅਧਿਕਾਰ ਹਰ ਨਾਗਰਿਕ ਦਾ ਹੈ। ਆਉਣ ਵਾਲੇ ਸਮੇਂ ਵਿਚ ਹਰ ਉਹ ਨਾਗਰਿਕ ਜਿਸ ਨੂੰ ਵੋਟ ਪਾਉਣ ਦਾ ਅਧਿਕਾਰ ਮਿਲਿਆ ਹੈ, ਜੇਕਰ ਉਹ ਸਹੀ ਢੰਗਾਂ ਨਾਲ ਆਪਣੀ ਵੋਟ ਦਾ ਇਸਤੇਮਾਲ ਕਰਦੇ ਹਨ ਤਾਂ ਸਰਕਾਰੀ ਹਰ ਗਤੀਵਿਧੀਆਂ ਵਿਚ ਉਨ੍ਹਾਂ ਨੂੰ ਇਕ ਜ਼ਿੰਮੇਵਾਰ ਨਾਗਰਿਕ ਦੀ ਤਰ੍ਹਾਂ ਹਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਨ੍ਹਾਂ ਨੇ ਬੱਚਿਆਂ ਨੂੰ ਆਪਣੇ ਮਾਪਿਆਂ ਨੂੰ ਵੀ ਇਸ ਗੱਲਬਾਤ ਬਾਰੇ ਸਹੀ ਜਾਣਕਾਰੀ ਦੇਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸਕੂਲ ਸੰਸਥਾ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਡਾਇਰੈਕਟਰ ਸੁੱਭੀ ਭਾਰਦਵਾਜ ਨੇ ਵੀ ਆਪਣੇ ਵਿਚਾਰਾਂ ਨਾਲ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਸਕੂਲ ਵਿਚ ਪਲੈਜ, ਰੰਗੋਲੀ ਮੁਕਾਬਲਾ, ਪੋਸਟਰ ਬਣਾਉਣ, ਕੁਇਜ਼ ਅਤੇ ਡਿਬੇਟ, ਨਵੀਂ ਵੋਟ ਜਾਗਰੂਕ, ਰੈਲੀ, ਲੇਖ, ਲਿਖਾਈ, ਮਹਿੰਦੀ, ਵੋਟ ਜਾਗਰੂਕਤਾ ਲੈਕਚਰ ਆਦਿ ਬਹੁਤ ਸਾਰੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਗਤੀਵਿਧੀਆਂ ਵਿਚ ਅਧਿਆਪਕ ਅਤੇ ਵਿਦਿਆਰਥੀ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਡੋਰ-ਟੂ ਡੋਰ-ਮੁਹਿੰਮ ਨਾਲ ਵੋਟਰ ਸੁਧਾਈ ਮੁਹਿੰਮ ’ਚ ਆਈ ਤੇਜ਼ੀ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਜਾਮਾਰਾਏ ਵਿਖੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ
Ad Position 24