11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਾਉਣ ਮਹੀਨੇ ਦੀ ਸੰਗਰਾਂਦ ਤੇ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 18-07-2026
ਝਬਾਲ, 17 ਜੁਲਾਈ (ਸੁਖਦੇਵ ਸਿੰਘ)-ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਾਉਣ ਦੇ ਮਹੀਨੇ ਦੀ ਸੰਗਰਾਂਦ ਤੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਦਿਹਾੜੇ ’ਤੇ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆ। ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਨੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜੀਵਨ ਨਾਲ ਸੰਬੰਧਿਤ ਕਥਾ ਵਿਚਾਰ ਕੀਤੀਆਂ ਅਤੇ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਲਈ ਹੋਣ ਲਈ ਪ੍ਰੇਰਿਤ ਕੀਤਾ । ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਥੇ ਕੌਂਮ ਦੇ ਪ੍ਰਸਿਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾਇਆ। ਇਸ ਪਵਿੱਤਰ ਦਿਹਾੜੇ ’ਤੇ ਦੂਰ ਦੁਰਾਂਡੇ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ। ਇਸ ਮੌਕੇ ਮੀਰੀ ਪੀਰੀ ਹਾਲ ਵਿਖੇ ਪੰਜਾਂ ਪਿਆਰਿਆਂ ਵਲੋਂ ਤਿਆਰ ਕੀਤੇ ਗਏ ਅੰਮ੍ਰਿਤ ਦੇ ਬਾਟੇ ਵਿਚੋਂ 16 ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਇਸ ਮੌਕੇ ਧਾਰਮਿਕ ਸਭਾ ਸੁਸਾਇਟੀਆ ਵਲੋਂ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਤੇ ਲੰਗਰ ਲਗਾਏ ਗਏ। ਇਸ ਮੌਕੇ ਮੈਨੇਜਰ ਧਰਵਿੰਦਰ ਸਿੰਘ, ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ, ਅਕਾਊਂਟੈਂਟ ਅਮਰਬੀਰ ਸਿੰਘ, ਬਾਬਾ ਬਿਕਰਮਜੀਤ ਸਿੰਘ, ਜਥੇਦਾਰ ਨਿਰਮਲ ਸਿੰਘ, ਗੁਰਜੀਤ ਸਿੰਘ ਪੰਜਵੜ੍ਹ, ਕਾਬਲ ਸਿੰਘ, ਖਜ਼ਾਨਾਚੀ ਜਗਜੀਤ ਸਿੰਘ, ਗੁਰਭਾਗ ਸਿੰਘ ਗੰਡੀਵਿੰਡ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਗਾਉਣ ਵਾਲਿਆਂ ਦਾ ਹਮੇਸ਼ਾ ਮਾੜਾ ਹਾਲ ਹੋਇਆ - ਜਥੇਦਾਰ ਚੱਕ ਅਗਲੀ ਖ਼ਬਰ ਯੂ.ਕੇ. ਵਿਚ ਪਿੰਡ ਪਿੱਦੀ ਦੀ ਮਾਰੀ ਗਈ ਲੜਕੀ ਦੇ ਪਰਿਵਾਰ ਨਾਲ ਦਲਜੀਤ ਸਿੰਘ ਬਾਜਵਾ ਨੇ ਕੀਤਾ ਦੁੱਖ ਸਾਂਝਾ
Ad Position 24