ਤਰਨ ਤਾਰਨ, 18 ਜੁਲਾਈ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ, ਹਥਿਆਰਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ਵਿਚ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਇਕ ਸਪੈਸ਼ਲ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਐੱਸ.ਪੀ.(ਡੀ) ਰਿਪੁਤਾਪਨ ਸਿੰਘ ਵਲੋਂ ਨਸ਼ਾ ਤਸਕਰਾਂ ’ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿਚ ਭੇਜੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਪ੍ਰਿਸਪਾਲ ਸਿੰਘ ਉਰਫ ਵੰਸ਼ ਪੁੱਤਰ ਨਾਨਕ ਸਿੰਘ ਉਰਫ ਲਾਡੀ ਵਾਸੀ ਬਾਕੀਪੁਰ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇੰਨ, ਇਕ ਪਿਸਟਲ 32 ਬੋਰ ਸਮੇਤ ਮੈਗਜੀਨ ਸਮੇਤ 2 ਰੋਂਦ ਜਿੰਦਾ ਤੇ ਇਕ ਬਿਨਾ ਨੰਬਰੀ ਐਕਟਿਵਾ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਪੁਲਿਸ ਨੇ ਤੁਸ਼ਾਰਪ੍ਰੀਤ ਸਿੰਘ ਪੁੱਤਰ ਜਤਿੰਦਰ ਸਿੰਘ ਵਾਸੀ ਕੁੜੀਵਲਾਹ ਕੰਗ ਤਰਨ ਤਾਰਨ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇੰਨ ਅਤੇ 700 ਰੁਪਏ ਡਰੱਗ ਮਨੀ ਬ੍ਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਆੰ ਦੀ ਪੁਲਿਸ ਨੇ ਜੁਗਰਾਜ ਸਿੰਘ ਉਰਫ ਗਾਜੂ ਪੁੱਤਰ ਜੋਗਿੰਦਰ ਸਿੰਘ ਵਾਸੀ ਹਵੇਲੀਆ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਸੀ.ਆਈ.ਏ.ਸਟਾਫ਼ ਤਰਨ ਤਾਰਨ ਦੀ ਪੁਲਿਸ ਨੂੰ ਹਿਊਮਨ ਇੰਨਟੈਲੀਜੈਂਸ ਅਤੇ ਤਕਨੀਕੀ ਇੰਨਟੈਲੀਜੈਂਸ ਰਾਹੀਂ ਇਹ ਪਤਾ ਲੱਗਾ ਕਿ ਉਕਾਰ ਸਿੰਘ ਉਰਫ ਵੰਸ ਪੁੱਤਰ ਸੁਖਦੇਵ ਸਿੰਘ ਵਾਸੀ ਮਾੜੀ ਮੇਘਾ ਦੇ ਪਾਕਿਸਤਾਨ ਦੇ ਸਮੱਗਲਰਾਂ ਨਾਲ ਸਬੰਧ ਹਨ ਅਤੇ ਇਹ ਵਿਅਕਤੀ ਸਰੱਹਦ ਪਾਰੋਂ ਵੱਖ-ਵੱਖ ਤਰੀਕਿਆਂ ਰਾਹੀਂ ਨਾਜਾਇਜ਼ ਹਥਿਆਰ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਜ਼ਿਲਿਆ ਵਿਚ ਸਪਲਾਈ ਕਰਦੇ ਹਨ ਅਤੇ ਵੀ ਇਹ ਸਰਹੱਦ ਪਾਰੋਂ ਮੰਗਵਾਏ ਗਏ ਵਿਦੇਸ਼ੀ ਪਿਸਤੌਲਾਂ ਸਮੇਤ ਪਿੰਡ ਮਾੜੀਮੇਘਾ ਡਰੇਨੇ ਡਰੇਨ ਆ ਰਿਹਾ ਹੈ, ਤਾਂ ਤੁਰੰਤ ਸੀ.ਆਈ.ਏ ਸਟਾਫ ਤਰਨ ਤਾਰਨ ਦੀ ਟੀਮ ਵਲੋਂ ਪਿੰਡ ਮਾੜੀ ਮੇਘਾ ਨਜ਼ਦੀਕ ਸਪੈਸ਼ਲ ਨਾਕਾਬੰਦੀ ਕਰਕੇ 1 ਨੌਜਵਾਨ ਨੂੰ ਦੌਰਾਨੇ ਨਾਕਾਬੰਦੀ ਕਾਬੂ ਕੀਤਾ ਜਿਸਦੀ ਤਲਾਸ਼ੀ ਕਰਨ ਤੇ ਉਸ ਪਾਸੋਂ 3 ਪਿਸਤੌਲ ਸਮੇਤ ਮੈਗਜ਼ੀਨ ਬਰਾਮਦ ਹੋਏ।ਜੋ ਕਾਬੂ ਕੀਤਾ ਗਿਆ। ਨੌਜਵਾਨ ਦੀ ਪਛਾਣ ਉਕਾਰ ਸਿੰਘ ਉਰਫ ਵੰਸ ਪੁੱਤਰ ਸੁਖਦੇਵ ਸਿੰਘ ਵਾਸੀ ਮਾੜੀ। ਮੇਘਾ ਵਜੋ ਹੋਈ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਪੁਲਿਸ ਨੇ ਸੂਚਨਾ ਦੇ ਅਧਾਰ ’ਤੇ ਕੀਤੀ ਕਾਰਵਾਈ ਦੌਰਾਨ 6 ਮੈਗਜੀਨ ਬਰਾਮਦ ਕੀਤੇ ਗਏ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਗਸ਼ਤ ਦੌਰਾਨ ਹਰਜਿੰਦਰ ਸਿੰਘ ਉਰਫ ਜਿੰਦਾ ਪੁੱਤਰ ਲੇਟ ਲਖਵਿੰਦਰ ਸਿੰਘ ਉਰਫ ਮੱਪੀ ਪੁੱਤਰ ਲੇਟ ਬਚਨ ਸਿੰਘ ਵਾਸੀ ਸਕੂਲ ਵਾਲੀ ਪੱਤੀ ਕੈਰੋ ਅਤੇ ਰਾਜਨ ਸਿੰਘ ਉਰਫ ਭੂਤਾ ਪੁੱਤਰ ਬਿੱਕਰ ਸਿੰਘ ਪੁੱਤਰ ਸਰੂਪ ਸਿੰਘ ਵਾਸੀ ਭਗਤਾ ਵਾਲੀ ਗਲੀ ਵਾਰਡ ਨੰ 5 ਮੁਹੱਲਾ ਬਰੜਾ ਵਾਲਾ ਪੱਟੀ ਨੂੰ ਗ੍ਰਿਫਤਾਰ ਕਰਕੇ ਇਹਨਾਂ ਪਾਸੋਂ 10 ਗ੍ਰਾਮ ਹੈਰੋਇਨ ਅਤੇ 1500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਸਰਹਾਲੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਕੀਤੀ ਕਾਰਵਾਈ ਦੌਰਾਨ 450 ਲੀਟਰ ਲਾਹਣ ਬਰਾਮਦ ਕੀਤੀ ਹੈ। ਐੱਸ.ਐੱਸ.ਪੀ.ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਅਸਲਾ ਐਕਟ, ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।