14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨੇ ਪੰਜਾਬੀਆਂ ਨੂੰ ਬੁਰੀ ਤਰ੍ਹਾਂ ਨਿਰਾਸ਼ ਕੀਤਾ - ਔਲਖ, ਲਾਹੌਰੀਆ

Ad Position 21
No active advertisement
ਅਜੀਤ ਡੈਸਕ 19-07-2026
ਗੋਇੰਦਵਾਲ ਸਾਹਿਬ, 18 ਜੁਲਾਈ (ਸਕੱਤਰ ਸਿੰਘ ਅਟਵਾਲ)–ਬੀਤੇ ਦਿਨੀਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਸੂਬੇ ਦੀ ਸਿਆਸਤ ਵਿਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ। ਇਸ ਸਬੰਧੀ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਅਕਾਲੀ ਆਗੂ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਅਤੇ ਯੂਥ ਅਕਾਲੀ ਦਲ ਦੇ ਜਰਨਲ ਸਕੱਤਰ ਕੁਲਦੀਪ ਸਿੰਘ ਲਾਹੌਰੀਆਂ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਪੰਜਾਬ ਦੇ ਲੋਕਾਂ, ਖ਼ਾਸ ਕਰਕੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਪ੍ਰਧਾਨ ਮੰਤਰੀ ਦੇ ਦੌਰੇ ਤੋਂ ਵੱਡੀਆਂ ਉਮੀਦਾਂ ਸਨ, ਪਰ ਉਨ੍ਹਾਂ ਨੂੰ ਕੋਈ ਠੋਸ ਐਲਾਨ ਜਾਂ ਰਾਹਤ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਹੋਇਆ ਹੈ, ਬੇਰੁਜ਼ਗਾਰੀ ਲਗਾਤਾਰ ਵੱਧ ਰਹੀ ਹੈ ਅਤੇ ਨਸ਼ਿਆਂ ਦੀ ਸਮੱਸਿਆ ਨੇ ਨੌਜਵਾਨੀ ਨੂੰ ਗੰਭੀਰ ਸੰਕਟ ਵਿਚ ਧੱਕ ਦਿੱਤਾ ਹੈ। ਅਜਿਹੇ ਸਮੇਂ ਵਿਚ ਕੇਂਦਰ ਸਰਕਾਰ ਵਲੋਂ ਪੰਜਾਬ ਲਈ ਕੋਈ ਵਿਸ਼ੇਸ਼ ਪੈਕੇਜ, ਰੁਜ਼ਗਾਰ ਸਬੰਧੀ ਯੋਜਨਾ ਜਾਂ ਕਿਸਾਨਾਂ ਦੇ ਹਿੱਤ ਵਿਚ ਕੋਈ ਵੱਡਾ ਐਲਾਨ ਨਾ ਕਰਨਾ ਨਿਰਾਸ਼ਾਜਨਕ ਹੈ। ਜੇਕਰ ਪ੍ਰਧਾਨ ਮੰਤਰੀ ਸੱਚੇ ਅਰਥਾਂ ਵਿਚ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਦੀ ਭਾਵਨਾ ਨਾਲ ਆਏ ਹੁੰਦੇ ਤਾਂ ਉਹ ਕਿਸਾਨਾਂ, ਨੌਜਵਾਨਾਂ ਅਤੇ ਉਦਯੋਗਾਂ ਲਈ ਠੋਸ ਫ਼ੈਸਲੇ ਕਰਕੇ ਜਾਂਦੇ, ਗੋਇੰਦਵਾਲ ਸਾਹਿਬ ਭਾਰਤ ਦੀ ਇੰਡਸਟਰੀ ਵਿਚ ਆਪਣੀ ਇਕ ਪਹਿਚਾਣ ਰੱਖਦਾ ਸੀ ਜੌ ਸਮੇਂ ਤੋਂ ਬਾਅਦ ਅੱਜ ਖੰਡਰ ਬਣਦਾ ਜਾ ਰਿਹਾ ਹੈ ਅਤੇ ਇਸ ਇੰਡਸਟਰੀ ਹਬ ਨੂੰ ਸੁਧਾਰਨ ਦੀ ਜਗ੍ਹਾ ਪੰਜਾਬ ਸਰਕਾਰ ਦੇ ਨਾਲ ਨਾਲ ਭਾਰਤ ਸਰਕਾਰ ਨੇ ਵੀ ਧਿਆਨ ਨਹੀਂ ਦਿੱਤਾ ਜਿਸ ਦੀ ਗੋਇੰਦਵਾਲ ਸਾਹਿਬ ਦਾ ਰੇਲਵੇ ਸਟੇਸ਼ਨ ਪੋਲ ਖੋਲਦਾ ਹੈ, ਜਿਸ ਨੂੰ ਜਾਣ ਲਈ ਕੋਈ ਰਸਤਾ ਹੀ ਨਹੀਂ ਹੈ ਅਤੇ ਸਿਰਫ਼ ਭਾਸ਼ਣਾਂ ਤੇ ਵਾਅਦਿਆਂ ਨਾਲ ਪੰਜਾਬ ਦੇ ਗੰਭੀਰ ਮਸਲੇ ਹੱਲ ਨਹੀਂ ਹੋ ਸਕਦੇ। ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਜਿਸ ਤਰੀਕੇ ਨਾਲ ਆਪਣੀ ਰਾਜਨੀਤਿਕ ਰਣਨੀਤੀ ਅੱਗੇ ਵਧਾ ਰਹੀ ਹੈ, ਉਸ ਨੂੰ ਪੰਜਾਬ ਦੀ ਜਨਤਾ ਚੰਗੀ ਤਰ੍ਹਾਂ ਸਮਝਦੀ ਹੈ। ਪ੍ਰਧਾਨ ਮੰਤਰੀ ਦੇ ਇਸ ਦੌਰੇ ਨੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਪੂਰੀਆਂ ਕਰਨ ਦੀ ਬਜਾਏ ਉਨ੍ਹਾਂ ਨੂੰ ਨਿਰਾਸ਼ ਕੀਤਾ ਹੈ। ਇਸ ਮੌਕੇ ਐਡੀਨਲ ਮੈਨੇਜਰ ਨਿਰਮਲ ਸਿੰਘ ਕਾਹਲਵਾਂ, ਡਾ.ਮੱਸਾ ਸਿੰਘ, ਦਲਜੀਤ ਸਿੰਘ ਵਿਰਕ, ਚੇਅਰਮੈਨ ਗੁਰਨਾਮ ਸਿੰਘ ਲਾਡੀ, ਗੁਰਮੀਤ ਸਿੰਘ, ਸੁਖਬੀਰ ਸਿੰਘ ਅਟਵਾਲ ਲੋਧੀ ,ਅੰਗਰੇਜ ਸਿੰਘ, ਏ ਐਸ ਆਈ ਤਰਸੇਮ ਸਿੰਘ , ਭੁਪਿੰਦਰ ਸਿੰਘ ਮਾਲਕੋ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਅੱਜ ਲੱਗਣਗੇ ਵਿਸ਼ੇਸ਼ ਕੈਂਪ ਅਗਲੀ ਖ਼ਬਰ ਤਰਨ ਤਾਰਨ ਪੁਲਿਸ ਵਲੋਂ 4 ਪਿਸਟਲ, 40 ਗ੍ਰਾਮ ਹੈਰੋਇਨ, ਲਾਹਣ ਅਤੇ ਡਰੱਗ ਮਨੀ ਸਮੇਤ 6 ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ
Ad Position 24