14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਵਿਖੇ ਸਿਹਤ ਜਾਗਰੂਕਤਾ ਪ੍ਰਦਰਸ਼ਨੀ ਲਗਾਈ

Ad Position 21
No active advertisement
ਅਜੀਤ ਡੈਸਕ 19-07-2026
ਗੋਇੰਦਵਾਲ ਸਾਹਿਬ, 18 ( ਸਕੱਤਰ ਸਿੰਘ ਅਟਵਾਲ)–ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਪੀ.ਟੀ.ਐੱਮ. ਮੌਕੇ ਸਿਹਤ ਜਾਗਰੂਕਤਾ ਨੂੰ ਸਮਰਪਿਤ ਇਕ ਪ੍ਰਭਾਵਸ਼ਾਲੀ ਪ੍ਰਦਰਸ਼ਨੀ ਲਗਾਈ ਗਈ। ਜਿਸ ਪ੍ਰਦਰਸ਼ਨੀ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਮਾਪਿਆਂ ਨੂੰ ਸਿਹਤਮੰਦ ਖਾਣ-ਪੀਣ ਅਤੇ ਜੀਵਨ-ਸ਼ੈਲੀ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ। ਪ੍ਰਦਰਸ਼ਨੀ ਵਿਚ ਸਾਬਤ ਮਸਾਲਿਆਂ ਜਿਵੇਂ ਹਲਦੀ, ਜੀਰਾ, ਧਨੀਆ, ਸੌਂਫ, ਕਾਲੀ ਮਿਰਚ, ਲੌਂਗ, ਲਾਚੀ ਅਤੇ ਦਾਲਚੀਨੀ ਦੇ ਔਸ਼ਧੀ ਗੁਣਾਂ ਅਤੇ ਸਿਹਤ ਲਈ ਉਨ੍ਹਾਂ ਦੀ ਮਹੱਤਤਾ ਨੂੰ ਸੁੰਦਰ ਮਾਡਲਾਂ ਅਤੇ ਡਰਾਇੰਗ ਪੇਪਰਾਂ ਰਾਹੀਂ ਦਰਸਾਇਆ ਗਿਆ। ਇਸ ਤੋਂ ਇਲਾਵਾ ਗਰਮੀਆਂ ਦੇ ਮੌਸਮ ਵਿਚ ਕੋਲਡ ਡਰਿੰਕਸ ਦੀ ਬਜਾਏ ਘਰੇਲੂ ਅਤੇ ਪੌਸ਼ਟਿਕ ਪੀਣ ਵਾਲੇ ਪਦਾਰਥ ਜਿਵੇਂ ਜਲਜੀਰਾ, ਆਮ ਪੰਨਾ, ਗੰਨੇ ਦਾ ਜੂਸ, ਨਿੰਬੂ ਪਾਣੀ ਦੇ ਲਾਭਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਦੱਸਿਆ ਕਿ ਇਹ ਪੀਣ ਵਾਲੇ ਪਦਾਰਥ ਸਰੀਰ ਨੂੰ ਠੰਢਕ ਪ੍ਰਦਾਨ ਕਰਦੇ ਹਨ, ਪਾਣੀ ਦੀ ਕਮੀ ਤੋਂ ਬਚਾਉਂਦੇ ਹਨ, ਪਾਚਨ ਕਿਰਿਆ ਨੂੰ ਸੁਧਾਰਦੇ ਹਨ ਅਤੇ ਸਰੀਰ ਨੂੰ ਤਾਜ਼ਗੀ ਪ੍ਰਦਾਨ ਕਰਦੇ ਹਨ। ਪ੍ਰਦਰਸ਼ਨੀ ਨੂੰ ਮਾਪਿਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ, ਆਤਮ-ਵਿਸ਼ਵਾਸ਼ ਅਤੇ ਰਚਨਾਤਮਕ ਪੇਸ਼ਕਾਰੀ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ। ਸਕੂਲ ਦੇ ਪ੍ਰਿੰਸੀਪਲ ਮੈਡਮ ਮਨੀਸ਼ਾ ਸੂਦ ਨੇ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਵਿਚ ਸਿਹਤਮੰਦ ਆਦਤਾਂ ਵਿਕਸਿਤ ਕਰਨ ਅਤੇ ਸਮਾਜ ਵਿਚ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਬਹੁਤ ਲਾਭਦਾਇਕ ਹਨ।
Ad Position 22
No active advertisement
ਪਿਛਲੀ ਖ਼ਬਰ ਟਕਸਾਲੀ ਅਕਾਲੀ ਆਗੂਆਂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਭਾਜਪਾ ਜ਼ਿਲ੍ਹਾ ਮੀਤ ਪ੍ਰਧਾਨ ਦੀਆਂ ਸੇਵਾਵਾਂ ਦੇ ਰਹੇ ਸਤਨਾਮ ਸਿੰਘ ਭੁੱਲਰ ਨੂੰ ਮਿਲੀ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ
Ad Position 24