14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਭਾਜਪਾ ਦੀਆਂ ਨੀਤੀਆਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੇ ਬਿਲਕੁਲ ਉਲਟ-ਸਤਨਾਮ ਸਿੰਘ ਮਠਾੜੂ

Ad Position 21
No active advertisement
ਅਜੀਤ ਡੈਸਕ 19-07-2026
ਅੰਮ੍ਰਿਤਸਰ, 18 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਮਹਾਰਾਜਾ ਰਣਜੀਤ ਸਿੰਘ ਦੇ ਨਾਮ ਦਾ ਪ੍ਰਚਾਰ ਕਰਨ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਭਾਜਪਾ ਇਕ ਪਾਸੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਵਿਰਾਸਤ ਅਤੇ ਉਨ੍ਹਾਂ ਦੇ ਆਦਰਸ਼ਾਂ ਦੀ ਗੱਲ ਕਰਦੀ ਹੈ, ਪਰ ਦੂਜੇ ਪਾਸੇ ਵਿਕਾਸ ਪ੍ਰੋਜੈਕਟਾਂ ਦੀ ਵੰਡ ‘ਚ ਪੰਜਾਬ ਨਾਲ ਲਗਾਤਾਰ ਵਿਤਕਰਾ ਕਰ ਰਹੀ ਹੈ। ਮਠਾੜੂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਆਪਣੇ ਰਾਜ ਵਿੱਚ ਹਰ ਵਿਅਕਤੀ ਨੂੰ ਬਰਾਬਰ ਸਮਝਦੇ ਸਨ ਅਤੇ ਉਨ੍ਹਾਂ ਨੇ ਧਰਮ, ਜਾਤ, ਭਾਸ਼ਾ ਜਾਂ ਖੇਤਰ ਦੇ ਆਧਾਰ ‘ਤੇ ਕਦੇ ਵੀ ਕੋਈ ਭੇਦਭਾਵ ਨਹੀਂ ਕੀਤਾ। ਉਨ੍ਹਾਂ ਨੇ ਹਰ ਵਰਗ, ਹਰ ਖੇਤਰ ਅਤੇ ਹਰ ਧਰਮ ਦੇ ਲੋਕਾਂ ਨੂੰ ਬਰਾਬਰੀ ਦਾ ਦਰਜਾ ਦਿੱਤਾ ਅਤੇ ਇਨਸਾਫ਼, ਭਾਈਚਾਰੇ ਅਤੇ ਸਮਾਨਤਾ ਦੀ ਮਿਸਾਲ ਕਾਇਮ ਕੀਤੀ। ਅੱਜ ਭਾਜਪਾ ਉਨ੍ਹਾਂ ਦਾ ਨਾਮ ਤਾਂ ਲੈਂਦੀ ਹੈ, ਪਰ ਉਸ ਦੀਆਂ ਨੀਤੀਆਂ ਮਹਾਰਾਜਾ ਰਣਜੀਤ ਸਿੰਘ ਦੇ ਸਿਧਾਂਤਾਂ ਦੇ ਬਿਲਕੁਲ ਉਲਟ ਨਜ਼ਰ ਆਉਂਦੀਆਂ ਹਨ । ਮਠਾੜੂ ਨੇ ਕਿਹਾ ਕਿ ਹਰਿਆਣਾ ਨੂੰ ਦੋ ਨਵੇਂ ਮੈਡੀਕਲ ਕਾਲਜਾਂ ਦੀ ਸੌਗਾਤ ਮਿਲੀ, ਚੰਡੀਗੜ੍ਹ ਨੂੰ ਇੱਕ ਨਵਾਂ ਮੈਡੀਕਲ ਕਾਲਜ ਅਤੇ ਪੀਜੀਆਈ ਵਿੱਚ ਆਧੁਨਿਕ ਸਿਹਤ ਸਹੂਲਤਾਂ ਮਿਲੀਆਂ, ਪਰ ਪੰਜਾਬ ਨੂੰ ਨਾ ਤਾਂ ਇੱਕ ਵੀ ਨਵਾਂ ਮੈਡੀਕਲ ਕਾਲਜ ਦਿੱਤਾ ਗਿਆ ਅਤੇ ਨਾ ਹੀ ਸਿਹਤ ਜਾਂ ਉੱਚ ਸਿੱਖਿਆ ਨਾਲ ਸਬੰਧਤ ਕੋਈ ਵੱਡਾ ਪ੍ਰੋਜੈਕਟ ਦਿੱਤਾ ਗਿਆ। ਇਹ ਕੇਂਦਰ ਸਰਕਾਰ ਦੀ ਪੰਜਾਬ ਪ੍ਰਤੀ ਪੱਖਪਾਤੀ ਸੋਚ ਨੂੰ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਬਲਾਕ ਅਟਾਰੀ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਤਰਕਸ਼ੀਲ਼ ਸੁਸਾਇਟੀ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਦੋ ਮੰਗ ਪੱਤਰ ਸੌਂਪੇ
Ad Position 24