14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਬਲਾਕ ਅਟਾਰੀ ਦੀ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 19-07-2026
ਛੇਹਰਟਾ, 18 ਜੁਲਾਈ (ਪੱਤਰ ਪ੍ਰੇਰਕ)- ਸਰਵ ਆਂਗਨਵਾੜੀ ਵਰਕਰ ਹੈਲਪਰ ਯੂਨੀਅਨ ਦੀ ਸੂਬਾ ਪ੍ਰਧਾਨ ਮੈਡਮ ਬਰਿੰਦਰਜੀਤ ਕੌਰ ਛੀਨਾ ਵਲੋਂ ਬਲਾਕ ਅਟਾਰੀ ਦੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਇੱਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਅੰਜੂ ਸ਼ਰਮਾ ਤੇ ਜਨਰਲ ਸੈਕਟਰੀ ਬਲਵਿੰਦਰ ਕੌਰ ਦੀ ਅਗਵਾਈ ਹੇਠ ਛੇਹਰਟਾ ਸਾਹਿਬ ਗੁਰਦੁਆਰਾ ਵਿਖੇ ਕੀਤੀ ਗਈ, ਜਿਸ ਵਿਚ ਅਟਾਰੀ ਬਲਾਕ ਵੱਡੀ ਗਿਣਤੀ ਦੇ ਵਿਚ ਵਰਕਰਾਂ ਤੇ ਹੈਲਪਰਾਂ ਨੇ ਹਰਗੋਬਿੰਦ ਯੂਨੀਅਨ ਨੂੰ ਅਲਵਿਦਾ ਕਹਿ ਕੇ ਸਰਵ ਆਂਗਣਵਾੜੀ ਯੂਨੀਅਨ ਦਾ ਪੱਲਾ ਫੜ ਕੇ ਮੈਡਮ ਛੀਨਾ ਦੀ ਦੂਰਦਰਸ਼ੀ ਸੋਚ ’ਤੇ ਭਰੋਸਾ ਪ੍ਰਗਟ ਕਰਦਿਆਂ ਸਰਵ ਜਥੇਬੰਦੀ ’ਚ ਸ਼ਾਮਿਲ ਹੋਏ। ਇਸ ਮੌਕੇ ਸੂਬਾ ਪ੍ਰਧਾਨ ਮੈਡਮ ਬਰਿੰਦਰਜੀਤ ਕੌਰ ਵਲੋਂ ਵਰਕਰਾਂ ਅਤੇ ਹੈਲਪਰਾਂ ਦਾ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਤੇ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ । ਮੀਟਿੰਗ ਨੂੰ ਸੰਬੋਧਿਤ ਕਰਦਿਆਂ ਹੋਇਆਂ ਸੂਬਾ ਪ੍ਰਧਾਨ ਨੇ ਦੱਸਿਆ ਕਿ 2026 ਵਿਚ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਦਾ ਅਖ਼ੀਰਲਾ ਸਾਲ ਹੈ ਅਤੇ ਸਰਕਾਰ ਦੇ ਵਲੋਂ ਸੱਤਾ ਵਿਚ ਆਉਣ ਤੋਂ ਪਹਿਲੋਂ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ ਅਤੇ ਹੁਣ ਸਰਕਾਰ ਮੁੱਕਰਦੀ ਨਜ਼ਰ ਆ ਰਹੀ ਹੈ । ਅਸੀਂ ਸਰਕਾਰ ਕੋਲੋਂ ਸਰਕਾਰੀ ਮੁਲਾਜ਼ਮ ਬਣਾਉਣ ਅਤੇ ਘੱਟੋ ਘੱਟ ਉਜਰਤ ਦੇ ਦਾਇਰੇ ਅਧੀਨ ਲਿਆਉਣ ਦੀ ਮੰਗ ਕਰਦੇ ਹਾਂ । ਮੈਡਮ ਛੀਨਾ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਵਲੋਂ 12 ਅਗਸਤ 2022 ਨੂੰ ਬਾਬਾ ਬਕਾਲਾ ਵਿਖੇ ਆਂਗਣਵਾੜੀ ਵਰਕਰਾਂ ਨੂੰ ਮੋਬਾਈਲ ਫ਼ੋਨ ਦੇਣ ਦਾ ਐਲਾਨ ਕੀਤਾ ਸੀ ਜੋ ਹੁਣ ਤੱਕ ਸਿਰਫ਼ ਇਕ ਲਾਰਾ ਹੀ ਸਾਬਤ ਹੋਇਆ ਹੈ । ਉਨ੍ਹਾਂ ਨੇ ਕਿਹਾ ਕਿ 30.3.26 ਨੂੰ ਉਨ੍ਹਾਂ ਦੀ ਮੀਟਿੰਗ ਵਿਭਾਗ ਦੇ ਮੰਤਰੀ ਡਾਕਟਰ ਬਲਜੀਤ ਕੌਰ ਨਾਲ ਹੋਈ ਸੀ । ਜਿਸ ਵਿਚ ਉਨ੍ਹਾਂ ਨੇ ਦੱਸਿਆ ਕਿ ਜਲਦ ਸਾਰੀਆਂ ਵਰਕਰਾਂ ਅਤੇ ਹੈਲਪਰਾਂ ਨੂੰ ਮੋਬਾਈਲ ਫ਼ੋਨ ਦੇ ਦਿੱਤੇ ਜਾਣਗੇ, ਜਦਕਿ ਇਹ ਮੋਬਾਈਲ ਪਹਿਲਾਂ ਡਰੱਗ ਜਨਗਣਨਾ ਲਈ ਵਰਤੇ ਜਾ ਰਹੇ ਹਨ । ਮੈਡਮ ਛੀਨਾ ਨੇ ਕਿਹਾ ਕਿ ਅਸੀਂ ਪੁਰਾਣੇ ਫ਼ੋਨ ਨਹੀਂ ਲਾਵਾਂਗੇ, ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਕੋਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਕੰਮ ਕਰਵਾਇਆ ਹੈ ਤਾਂ ਉਨ੍ਹਾਂ ਨੂੰ ਘੱਟੋ ਘੱਟ 100 ਰੁਪਏ ਪ੍ਰਤੀ ਫਾਰਮ ਵਰਕਰ ਅਤੇ 50 ਰੁਪਏ ਹੈਲਪਰ ਨੂੰ ਦੇਣੇ ਚਾਹੀਦੇ ਹਨ। ਇਸ ਮੌਕੇ ਹਰਪ੍ਰੀਤ ਕੌਰ ਕੰਬੋ ਕੈਸ਼ੀਅਰ ਪੰਜਾਬ, ਬਲਜੀਤ ਕੌਰ ਬਲਾਕ ਪ੍ਰਧਾਨ ਚੋਗਾਵਾਂ, ਮੀਤ ਪ੍ਰਧਾਨ ਸੁਖਰਾਜ ਕੌਰ ਪੱਧਰੀ, ਪ੍ਰਚਾਰਕ ਰਮਨਦੀਪ ਕੌਰ, ਸਰਕਲ ਪ੍ਰਧਾਨ ਦਵਿੰਦਰ ਕੌਰ, ਸੁਖਵਿੰਦਰ ਕੌਰ ਖ਼ਿਆਲਾ, ਨਿਰਮਲ ਕੌਰ, ਮੀਨੂ ਜੋਸ਼ੀ ਮੀਤ ਪ੍ਰਧਾਨ ਬਲਾਕ ਅਟਾਰੀ ਆਦਿ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਲਗਾਤਾਰ ਬਿਜਲੀ ਕੱਟਾਂ ਤੋਂ ਅੱਕੇ ਲੋਕਾਂ ਨੇ ਅੱਧੀ ਰਾਤ ਜਗਰਾਉਂ ਸ਼ਹਿਰ ’ਚ ਲਾਇਆ ਧਰਨਾ ਅਗਲੀ ਖ਼ਬਰ ਭਾਜਪਾ ਦੀਆਂ ਨੀਤੀਆਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੇ ਬਿਲਕੁਲ ਉਲਟ-ਸਤਨਾਮ ਸਿੰਘ ਮਠਾੜੂ
Ad Position 24