08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਭਾਈ ਖਾਲੜਾ ਦੇ ਕਾਤਲਾਂ ਨੂੰ ਆਜ਼ਾਦ ਕਰਕੇ ਭਗਵੰਤ ਮਾਨ ਸਰਕਾਰ ਬੇਨਕਾਬ- ਖਾਲੜਾ ਮਿਸ਼ਨ ਆਰਗੇਨਾਈਜੇਸ਼ਨ

Ad Position 21
No active advertisement
ਅਜੀਤ ਡੈਸਕ 20-07-2026

ਤਰਨ ਤਾਰਨ, 19 ਜੁਲਾਈ (ਹਰਿੰਦਰ ਸਿੰਘ)- ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਮਨੁੱਖੀ ਅਧਿਕਾਰ ਇੰਨਸਾਫ ਸੰਘਰਸ਼ ਕਮੇਟੀ ਆਗੂਆਂ ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਬਾਬਾ ਦਰਸ਼ਨ ਸਿੰਘ, ਵਿਰਸਾ ਸਿੰਘ, ਹਰਮਨਦੀਪ ਸਿੰਘ ਸਰਹਾਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਾਂਗਰਸ, ਭਾਜਪਾ, ਅਕਾਲੀ ਦਲ ਵਾਂਗ ਭਗਵੰਤ ਮਾਨ ਸਰਕਾਰ ਸਿੱਖਾਂ ਦੇ ਕਾਤਲਾਂ ਦੇ ਹੱਕ ਵਿਚ ਆ ਗਈ ਹੈ । ਇਸੇ ਕਾਰਨ ਉਸ ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਤਲ ਡੀ.ਐਸ.ਪੀ. ਜਸਪਾਲ ਸਿੰਘ ਸਮੇਤ ਤਿੰਨ ਕਾਤਲਾਂ ਨੂੰ ਰਿਹਾਅ ਕਰ ਦਿੱਤਾ ਹੈ। ਉਸ ਨੇ ਸਿੱਖ ਪੰਥ ਨੂੰ ਸੁਨੇਹਾ ਦਿੱਤਾ ਹੈ ਕਿ ਉਸ ਨੂੰ ਸਿੱਖ ਪੰਥ ਦੀ ਕੋਈ ਪ੍ਰਵਾਹ ਨਹੀਂ, ਉਹ ਵੀ ਕਾਂਗਰਸ, ਭਾਜਪਾ, ਅਕਾਲੀ ਦਲ ਵਾਂਗ ਕਾਤਲਾਂ ਦੇ ਹੱਕ ਵਿੱ ਡੱਟ ਕੇ ਖਲੋਤਾ ਹੈ। ਉਨ੍ਹਾਂ ਕਿਹਾ ਕਈ ਦਹਾਕੇ ਸੜਕਾਂ ਤੇ ਅਦਾਲਤਾਂ ਵਿਚ ਸੰਘਰਸ਼ ਕਰਨ ਤੋਂ ਬਾਅਦ ਭਾਈ ਖਾਲੜਾ ਦੇ ਕਾਤਲਾਂ ਨੂੰ ਸਜ਼ਾਵਾਂ ਹੋਈਆਂ, ਪਰ ਭਗਵੰਤ ਮਾਨ ਸਰਕਾਰ ਨੇ ਸਾਰੀਆਂ ਹੱਦਾਂ ਟੱਪ ਕੇ ਗੈਰ ਕਾਨੂੰਨੀ ਤਰੀਕੇ ਨਾਲ ਕਾਤਲਾਂ ਨੂੰ ਮੁਆਫ਼ੀ ਦੇ ਕੇ ਅਜ਼ਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਸਤੀਫਾ ਦੇਣ ਅਤੇ ਸਾਰੀ ਸੱਚਾਈ ਲੋਕਾਂ ਸਾਹਮਣੇ ਰੱਖਣ। ਪੰਜਾਬ ਦੇ ਲੋਕ ਇਸ ਮਹਾਂ ਪਾਪ ਬਦਲੇ ‘ਆਪ’ ਸਰਕਾਰ ਨੂੰ ਕਦੀ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਫੌਜੀ ਹਮਲੇ, ਝੂਠੇ ਮੁਕਾਬਲਿਆਂ, ਨਵੰਬਰ ’84 ਕਤਲੇਆਮ, ਲਈ ਕਾਂਗਰਸ, ਭਾਜਪਾ, ਬਾਦਲਕੇ ਸਭ ਦੋਸ਼ੀ ਹਨ ਅਤੇ ਆਮ ਪਾਰਟੀ ਨੇ ਭਾਈ ਖਾਲੜਾ ਦੇ ਕਾਤਲਾਂ ਨੂੰ ਰਿਹਾਅ ਕਰਕੇ ਆਪਣਾ ਅਸਲੀ ਰੂਪ ਵਿਖਾ ਦਿੱਤਾ ਹੈ। ਕਾਂਗਰਸ, ਭਾਜਪਾ, ਅਕਾਲੀ ਦਲ ਤੇ ਆਮ ਪਾਰਟੀ ਨੇ ਝੂਠੇ ਮੁਕਾਬਲਿਆਂ ਰਾਹੀਂ ਰਾਜ ਭਾਗ ਚਲਾਇਆ ਤੇ ਦੋਸ਼ੀਆਂ ਨੂੰ ਬਚਾਇਆ। ਜਥੇਬੰਦੀਆਂ ਨੇ ਕਿਹਾ ਕਿ ਅਕਾਲੀ ਦਲ ਅੱਕੀ ਪਲਾਹੀਂ ਹੱਥ ਮਾਰਕੇ ਪਾਪਾਂ ’ਤੇ ਪਰਦਾ ਪਾਉਣਾ ਚਾਹੁੰਦੇ ਹਨ, ਪਰ ਅਜਿਹਾ ਹੋਣ ਵਾਲਾ ਨਹੀਂ। ਸਿੱਖ ਪੰਥ ਤਾਂ ਕੇ.ਪੀ.ਐਸ. ਗਿੱਲ ਨਾਲ ਗੁਪਤ ਮੁਲਾਕਾਤਾਂ ਦਾ, ਫੌਜੀ ਹਮਲੇ ਵੇਲੇ ਲਿਖੀਆਂ ਗੁਪਤ ਚਿੱਠੀਆਂ ਦਾ, ਸੈਣੀ ਵਰਗੇ ਡੀ.ਜੀ.ਪੀ. ਲ਼ਾਉਣ ਦਾ ਹਿਸਾਬ ਮੰਗ ਰਿਹਾ ਹੈ। ਪੰਥ ਖਾਲੜਾ ਦੇ ਕਾਤਲਾਂ ਨੂੰ ਵਕੀਲ ਕਰਕੇ ਦੇਣ ਦਾ ਹਿਸਾਬ ਮੰਗ ਰਿਹਾ ਹੈ। ਕਾਂਗਰਸੀਆਂ ਨੂੰ ਕਾਤਲਾਂ ਨੂੰ ਸਿਰਪਾਓ ਦੇਣ ਦਾ ਹਿਸਾਬ ਮੰਗ ਰਿਹਾ ਹੈ। ਇਸ ਮੌਕੇ ਹਰਦਿਆਲ ਸਿੰਘ ਘਰਿਆਲਾ, ਜਸਬੀਰ ਸਿੰਘ, ਸਤਵਿੰਦਰ ਸਿੰਘ, ਬਲਦੇਵ ਸਿੰਘ ਸਾਂਘਣਾ, ਬੌਬੀ ਕੁਮਾਰ, ਸੁਖਵਿੰਦਰ ਸਿੰਘ ਤਰਨ ਤਾਰਨ, ਬਾਬਾ ਗੁਰਜੀਤ ਸਿੰਘ, ਸਤਵੰਤ ਸਿੰਘ ਮਾਣਕ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪਿਸਟਲ, ਰੌਂਦ, ਹੈਰੋਇਨ, ਡਰੱਗ ਮਨੀ, ਲਾਹਣ, ਸ਼ਰਾਬ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਦਰਿਆ ਬਿਆਸ ਦਾ ਪਾਣੀ ਮੰਡ ਖੇਤਰ ’ਚ ਦਾਖ਼ਲ, ਪਿੰਡ ਘੜਕਾ ਦੀ ਸੈਂਕੜੇ ਏਕੜ ਝੋਨੇ ਦੀ ਫ਼ਸਲ ਪ੍ਰਭਾਵਿਤ
Ad Position 24