08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪੰਜਾਬ ਸਰਕਾਰ ਭੱਜੀ ਆਪਣੇ ਵਾਅਦਿਆਂ ਤੋਂ- ਡੀ.ਐਸ.ਸੀ.ਟੀ.

Ad Position 21
No active advertisement
ਅਜੀਤ ਡੈਸਕ 20-07-2026

ਨੌਸ਼ਹਿਰਾ ਪੰਨੂੰਆ, 19 ਜੁਲਾਈ (ਦੀਪਕ ਮੈਣੀ)-ਆਲ ਪੰਜਾਬ ਡੀ.ਐਸ.ਟੀ.ਸੀ. ਤੇ ਟੀ.ਐਸ. ਕੰਟਰੈਕਟ ਇੰਸਟਰਕਟਰ ਯੂਨੀਅਨ ਦੇ ਅਹੁਦੇਦਾਰਾਂ ਦੀ ਬਹੁਤ ਹੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਨੁੰਮਾਇੰਦਿਆਂ ਨੇ ਦੱਸਿਆ ਕਿ ਅਸੀਂ ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈ. ਵਿਚ ਬਹੁਤ ਹੀ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਾਂ। ਸਾਡੀ ਭਰਤੀ ਪੂਰੇ ਪਾਰਦਰਸ਼ੀ ਤਰੀਕੇ ਨਾਲ ਹੋਈ ਹੈ। ਅਸੀਂ ਆਪਣੀਆਂ ਇਸ ਆਸਾਮੀ ਸੰਬੰਧੀ ਯੋਗਤਾਵਾਂ ਵੀ ਪੂਰੀਆਂ ਕਰਦੇ ਹਾਂ। ਬਹੁਤ ਹੀ ਲੰਮੇ ਸਮੇਂ ਤੋਂ ਲਗਾਤਾਰ ਸੰਘਰਸ਼ ਤੋਂ ਬਾਅਦ ਬਹੁਤ ਵਾਰ ਮੁੱਖ ਮੰਤਰੀ ਭਗਵੰਤ ਮਾਨ ਤਕਨੀਕੀ ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗਾਂ ਕੀਤੀਆਂ ਗਈਆਂ, ਜਿਸ ਵਿਚ ਉਨ੍ਹਾਂ ਨੇ ਸਾਡੀਆਂ ਜਾਇਜ ਮੰਗਾਂ, ਜਿਵੇਂ ਕਿ 58 ਸਾਲ ਤੱਕ ਸੇਵਾ ਸੁਰੱਖਿਆ ਦੇ ਕੇ ਵਿਭਾਗ ਅਧੀਨ ਕਰਕੇ ਤਨਖਾਹਾਂ ਵਿਚ ਵਾਧਾ ਕਰਨ ਉਪਰ ਵਿਸ਼ਵਾਸ ਦਿਵਾਇਆ ਕਿ ਬਹੁਤ ਜਲਦ ਹੀ ਤੁਹਾਨੂੰ ਵਿਭਾਗ ਅਧੀਨ ਲੈ ਕੇ ਤੁਹਾਡੀਆਂ ਤਨਖਾਹਾਂ ਵਿਚ ਵਾਧਾ ਕਰ ਦਿੱਤਾ ਜਾਵੇਗਾ, ਪ੍ਰੰਤੂ ਹੁਣ ਸਰਕਾਰ ਆਪਣੇ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ, ਕਿਉਂਕਿ ਹੁਣ ਪੰਜਾਬ ਸਰਕਾਰ ਨੇ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੁਆਰਾ ਆਈ.ਟੀ.ਆਈ. ਵਿਚ ਕਰਾਫਟ ਇੰਸਟਰਕਟਰਾਂ ਦੀਆਂ 681 ਆਸਾਮੀਆਂ ਦੀ ਭਰਤੀ ਲਈ ਨਵਾਂ ਭਰਤੀ ਨੋਟੀਫਿਕੇਸ਼ਨ 3 ਆਫ 2026 ਜਾਰੀ ਕਰ ਦਿੱਤਾ ਹੈ ਅਤੇ ਪਹਿਲਾਂ ਲੱਗੇ ਇੰਸਟਰਕਟਰ ਜੋ ਯੋਗਤਾਵਾਂ ਪੂਰੀਆਂ ਕਰਦੇ ਹਨ, ਲੱਗੇ ਹੋਏ ਉਮਰ ਸੀਮਾ ਪਾਰ ਕਰ ਚੁੱਕੇ ਕੇ ਹਨ। ਉਨ੍ਹਾਂ ਦੇ ਉੱਪਰ ਬੇਰੁਜ਼ਗਾਰੀ ਦੀ ਦੁਬਾਰਾ ਤਲਵਾਰ ਲਟਕਾ ਦਿੱਤੀ ਹੈ। ਉਨ੍ਹਾਂ ਨੂੰ ਘਰ ਤੋਰ ਕੇ ਉਨ੍ਹਾਂ ਦੇ ਪਰਿਵਾਰ ਦੇ ਮੂੰਹੋ ਰੋਟੀ ਖੋਹਣ ਦੀ ਤਿਆਰੀ ਕਰ ਲਈ ਹੈ । ਇਸ ਤੋਂ ਲੱਗਦਾ ਹੈ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਪਹਿਲਾਂ ਜਾਂ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਜੋ ਕੱਚੇ ਮੁਲਾਜ਼ਮਾਂ ਨੂੰ ਲੈ ਕੇ ਸਟੇਜਾਂ ਉੱਪਰ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਭਾਸ਼ਣ ਦਿੱਤੇ ਗਏ ਸਨ ਕਿ ਕਿਸੇ ਵੀ ਕੱਚੇ ਇੰਸਟਰਕਟਰ ਨੂੰ ਨਹੀਂ ਕੱਢਿਆ ਜਾਵੇਗਾ ਅਤੇ ਨਾ ਹੀ ਉਨ੍ਹਾਂ ਦਾ ਰੁਜ਼ਗਾਰ ਖੋਹਿਆ ਜਾਵੇਗਾ, ਇੱਥੇ ਰੁਜਗਾਰ ਖੋਹਣ ਦੇ ਨਾਲ-ਨਾਲ ਉਨ੍ਹਾਂ ਦੇ ਭਵਿੱਖ ਰੁਲਣ ਦੀ ਵੀ ਤਿਆਰੀ ਕਰ ਲਈ ਹੈ ਅਤੇ ਮਾਨ ਸਾਹਿਬ ਦੁਆਰਾ ਕੀਤੇ ਵਾਅਦੇ ਹੀ ਹੁਣ ਖੋਖਲੇ ਜਾਪਦੇ ਹਨ । ਇਸ ਤੋਂ ਤੰਗ ਆ ਕੇ ਯੂਨੀਅਨ ਵਲੋਂ ਸਰਕਾਰ ਨੂੰ ਇਹ ਚੁਣੌਤੀ ਦਿੰਦਿਆਂ ਕਿਹਾ ਗਿਆ ਹੈ ਕਿ ਜੇਕਰ ਇਸ ਭਰਤੀ ਤੋਂ ਪਹਿਲਾਂ ਕੁਝ ਹੀ ਦਿਨਾਂ ਵਿਚ ਸਾਡੇ ਨਾਲ ਕੀਤੇ ਵਾਅਦੇ ਅਨੁਸਾਰ ਸਾਡੀਆਂ ਜਾਇਜ਼ ਮੰਗਾਂ ਨੂੰ ਪੂਰਾ ਨਾ ਕਰਦੇ ਹੋਏ ਸਾਨੂੰ ਵਿਭਾਗ ਅਧੀਨ ਜਾਂ ਕਿਸੇ ਪਾਲਿਸੀ ਵਿਚ ਨਾ ਪਾਇਆ ਗਿਆ ਅਤੇ ਸਾਡੇ ਸੰਬੰਧ ਵਿਚ ਕੋਈ ਪਾਲਿਸੀ ਦੇ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਆਉਣ ਵਾਲੀ 25 ਜੁਲਾਈ ਨੂੰ ਸੰਗਰੂਰ ਵਿਖੇ ਅਣਮਿਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ । ਇਸ ਸਮੇਂ ਯੂਨੀਅਨ ਦੇ ਪ੍ਰਧਾਨ ਕਿਰਨਦੀਪ ਸਿੰਘ ਰੁਪਾਣਾ ਵਾਈਸ ਪ੍ਰਧਾਨ ਸਿਮਰਨਜੀਤ ਸਿੰਘ, ਪ੍ਰਦੀਪ ਸਿੰਘ, ਹਰਪ੍ਰੀਤ ਸਿੰਘ, ਸੁਖਬੀਰ ਸਿੰਘ, ਗੁਰਜੀਤ ਸਿੰਘ, ਸਵਰਨ ਸਿੰਘ, ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦਾ ਏਜੰਡਾ ਘਰ-ਘਰ ਪਹੁੰਚਾਇਆ ਜਾਵੇਗਾ- ਭੁੱਲਰ ਅਗਲੀ ਖ਼ਬਰ ਰੈਕੇਗਨਾਈਜ਼ਡ ਐਂਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਪੰਜਾਬ ਵਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਮੀਟਿੰਗ
Ad Position 24