08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਭਾਜਪਾ ਦਾ ਏਜੰਡਾ ਘਰ-ਘਰ ਪਹੁੰਚਾਇਆ ਜਾਵੇਗਾ- ਭੁੱਲਰ

Ad Position 21
No active advertisement
ਅਜੀਤ ਡੈਸਕ 20-07-2026

ਖਾਲੜਾ, 19 ਜੁਲਾਈ (ਜੱਜਪਾਲ ਸਿੰਘ ਜੱਜ)-ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਸਰਹੱਦੀ ਪਿੰਡ ਰਾਜੋਕੇ ਤੋਂ ਆਪਣਾ ਸਿਆਸੀ ਜੀਵਨ ਸ਼ੁਰੂ ਕਰਨ ਵਾਲੇ ਸਤਨਾਮ ਸਿੰਘ ਭੁੱਲਰ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਤਰਨ ਤਾਰਨ ਦਾ ਪ੍ਰਧਾਨ ਬਣਾਉਣ ਨਾਲ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ। ਟ੍ਰਿਪਲ ਐਮ.ਏ., ਬੀ.ਏ. ਐਲ.ਐਲ.ਬੀ. ਅਤੇ ਬੀ. ਐੱਡ ਕਰਕੇ ਪੜ੍ਹਾਈ ਦੀਆਂ ਮੰਜ਼ਿਲਾਂ ਸਰ ਕਰਨ ਵਾਲੇ ਸਤਨਾਮ ਸਿੰਘ ਭੁੱਲਰ ਵਲੋਂ ਪਾਰਟੀ ਲਈ ਬਹੁਤ ਸਖਤ ਮਿਹਨਤ ਕੀਤੀ ਗਈ ਅਤੇ ਜਿਸ ਦੀ ਮਿਹਨਤ ਨੂੰ ਵੇਖਦਿਆਂ ਭਾਰਤੀ ਜਨਤਾ ਪਾਰਟੀ ਵਲੋਂ ਕਰੀਬ ਤਿੰਨ ਸਾਲ ਤੋਂ ਇਨ੍ਹਾਂ ਨੂੰ ਲਗਾਤਾਰ ਜ਼ਿਲ੍ਹਾ ਤਰਨ ਤਰਨ ਦਾ ਮੀਤ ਪ੍ਰਧਾਨ ਥਾਪਿਆ ਗਿਆ ਸੀ ਅਤੇ ਉਸੇ ਸਮੇਂ ਦੌਰਾਨ ਇਨ੍ਹਾਂ ਨੂੰ ਭਾਜਪਾ ਵਲੋਂ ਐਨ.ਜੀ.ਓ. ਸੈੱਲ ਦਾ ਕੋ ਕਨਵੀਨਰ ਬਣਾਇਆ ਗਿਆ ਸੀ। ਇਸ ਮੌਕੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਜਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ 2027 ਵਿਚ ਤਰਨ ਤਾਰਨ ਜ਼ਿਲ੍ਹੇ ਅਧੀਨ ਆਉਂਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ’ਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜਿੱਤਣਗੇ।

Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਦੀ ਅਸ਼ੀਰਵਾਦ ਯਾਤਰਾ ਪਿੰਡ ਚਾਹਲ ਪੁੱਜੀ ਅਗਲੀ ਖ਼ਬਰ ਪੰਜਾਬ ਸਰਕਾਰ ਭੱਜੀ ਆਪਣੇ ਵਾਅਦਿਆਂ ਤੋਂ- ਡੀ.ਐਸ.ਸੀ.ਟੀ.
Ad Position 24