08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਦੀ ਅਸ਼ੀਰਵਾਦ ਯਾਤਰਾ ਪਿੰਡ ਚਾਹਲ ਪੁੱਜੀ

Ad Position 21
No active advertisement
ਅਜੀਤ ਡੈਸਕ 20-07-2026

ਝਬਾਲ, 19 ਜੁਲਾਈ (ਸੁਖਦੇਵ ਸਿੰਘ)-ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਵਲੋਂ ਸ਼ੁਰੂ ਕੀਤੀ ਗਈ ਅਸ਼ੀਰਵਾਦ ਯਾਤਰਾ ਪਿੰਡ ਚਾਹਲ ਵਿਖੇ ਪੁੱਜੀ, ਜਿੱਥੇ ਪਿੰਡ ਵਾਸੀਆਂ ਅਤੇ ਕਾਂਗਰਸੀ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਯਾਤਰਾ ਦੌਰਾਨ ਕਰਨਬੀਰ ਬੁਰਜ ਵਲੋਂ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਇਸ ਮੌਕੇ ਪਿੰਡ ਵਾਸੀਆਂ ਨੇ ਕਰਨਬੀਰ ਬੁਰਜ ਨੂੰ ਆਪਣੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ। ਜਿਨ੍ਹਾਂ ਦਾ ਉਨ੍ਹਾਂ ਨੇ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਕੋਈ ਸਿਆਸੀ ਯਾਤਰਾ ਨਹੀਂ, ਸਗੋਂ ਆਪਣੇ ਪਿਤਾ ਦੇ ਦਿਖਾਏ ਹੋਏ ਸੇਵਾ ਦੇ ਰਸਤੇ ’ਤੇ ਚੱਲਦਿਆਂ ਲੋਕਾਂ ਦਾ ਹਾਲ ਜਾਣਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈਣ ਲਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਅਥਾਹ ਪਿਆਰ ਮਿਲ ਰਿਹਾ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਕਰਨਬੀਰ ਸਿੰਘ ਬੁਰਜ ਦੇ ਪਿਤਾ ਮਰਹੂਮ ਜਸਬੀਰ ਸਿੰਘ ਜੱਸ ਬੁਰਜ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਗਰੀਬਾਂ ਦੇ ਮਸੀਹਾ ਦੱਸਿਆ। ਇਸ ਮੌਕੇ ਪਿੰਡ ਵਾਸੀਆਂ ਨੇ ਆਉਣ ਵਾਲੇ ਸਮੇਂ ਵਿੱਚ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਨੂੰ ਹਰੇਕ ਤਰਾਂ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਬਲਾਕ ਪ੍ਰਧਾਨ ਨੌਨਿਹਾਲ ਸਿੰਘ ਕਸੇਲ, ਜ਼ਿਲ੍ਹਾ ਮੀਤ ਪ੍ਰਧਾਨ ਗੁਰਪਾਲ ਸਿੰਘ ਜਗਤਪੁਰ, ਸਾਬਕਾ ਸਰਪੰਚ ਮਹਾਂਬੀਰ ਸਿੰਘ, ਮਲਕੀਤ ਸਿੰਘ ਗਹਿਰੀ, ਸਰਪੰਚ ਗੁਰਚਰਨ ਸਿੰਘ ਖੈਰਦੀਨਕੇ, ਭਲਵਿੰਦਰ ਸਿੰਘ ਚਾਹਲ, ਬੂਟਾ ਸਿੰਘ ਚਾਹਲ, ਪ੍ਰਧਾਨ ਕਾਬਲ ਸਿੰਘ ਚਾਹਲ, ਸੁਰਜਨ ਸਿੰਘ, ਸਤਨਾਮ ਸਿੰਘ, ਸੁਖਚੈਨ ਸਿੰਘ, ਦਿਲਬਾਗ ਸਿੰਘ, ਬਲਕਾਰ ਸਿੰਘ, ਸਾਹਿਲ ਪ੍ਰੀਤ ਸਿੰਘ, ਕੁਲਦੀਪ ਸਿੰਘ, ਗੁਰਸਾਹਿਬ ਸਿੰਘ, ਗੈਵੀ ਚਾਹਲ, ਲਖਵਿੰਦਰ ਸਿੰਘ, ਸੁਖਵਿੰਦਰ ਸਿੰਘ ਚਾਹਲ, ਸੁਰਜੀਤ ਸਿੰਘ ਫੌਜੀ, ਮਾਨ ਚਾਹਲ, ਗੁਰਦਿਆਲ ਸਿੰਘ, ਪਾਲ ਸਿੰਘ ਬੱਲੀ, ਸੁਖਵਿੰਦਰ ਸਿੰਘ ਬੱਲੀ, ਹਰਜੀਤ ਸਿੰਘ ਬੱਲੀ, ਸ਼ਮਸ਼ੇਰ ਸਿੰਘ, ਅਰਸ਼ ਚਾਹਲ,ਪ੍ਰਕਾਸ਼ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ’ਚ ਭਾਰੀ ਬਾਰਿਸ਼ ਕਾਰਨ ਹੋਈ ਜਲਥਲ, ਇਕ ਘੰਟਾ ਪਏ ਮੀਂਹ ਨੇ ਖੋਲ੍ਹੀ ਨਿਗਮ ਦੇ ਸੀਵਰੇਜ ਦੀ ਪੋਲ ਅਗਲੀ ਖ਼ਬਰ ਭਾਜਪਾ ਦਾ ਏਜੰਡਾ ਘਰ-ਘਰ ਪਹੁੰਚਾਇਆ ਜਾਵੇਗਾ- ਭੁੱਲਰ
Ad Position 24