09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟ੍ਰੇਸ਼ਨ ਜਾਰੀ- ਸੰਨੀ

Ad Position 21
No active advertisement
ਅਜੀਤ ਡੈਸਕ 21-07-2026
ਪੱਟੀ, 20 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)—ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਲਕਾ ਪੱਟੀ ਦੇ ਵਿਧਾਇਕ ਲਾਲਜੀਤ ਸਿੰਘ ਭੁੱਲਰ ਅਤੇ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੱਟੀ ਦੇ ਵਾਰਡ ਨੰਬਰ 7 ਵਿਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਬਿਨਾਂ ਕਿਸੇ ਭੇਦਭਾਵ ਦੇ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਵਾਰਡ ਨੰਬਰ 7 ਤੋਂ ਆਮ ਆਦਮੀ ਪਾਰਟੀ ਦੇ ਆਗੂ ਸੰਦੀਪ ਕੁਮਾਰ ਸੰਨੀ ਨੇ ਦੱਸਿਆ ਕਿ ਹੁਣ ਤੱਕ ਵਾਰਡ ਵਿਚ ਕਰੀਬ 150 ਤੋਂ ਵੱਧ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਲਈ ਆਧਾਰ ਕਾਰਡ, ਬੈਂਕ ਖਾਤਾ ਅਤੇ ਮੋਬਾਈਲ ਨੰਬਰ ਆਪਸ ਵਿਚ ਲਿੰਕ ਹੋਣ ਦੇ ਨਾਲ-ਨਾਲ ਵੋਟਰ ਕਾਰਡ ਹੋਣਾ ਵੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮਹਿਲਾਵਾਂ ਦੀ ਅਜੇ ਤੱਕ ਵੋਟ ਨਹੀਂ ਬਣੀ, ਉਹ ਐਸ.ਆਈ.ਆਰ. ਮੁਹਿੰਮ ਤਹਿਤ ਆਪਣੀ ਵੋਟ ਜ਼ਰੂਰ ਬਣਵਾਉਣ, ਤਾਂ ਜੋ ਉਹ ਇਸ ਯੋਜਨਾ ਦਾ ਲਾਭ ਲੈ ਸਕਣ। ਉਨ੍ਹਾਂ ਦੱਸਿਆ ਕਿ ਯੋਜਨਾ ਅਧੀਨ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਸੰਦੀਪ ਕੁਮਾਰ ਸੰਨੀ ਨੇ ਦੱਸਿਆ ਕਿ ਵਾਰਡ ਨੰਬਰ 7 ਦੀ ਵਾਲਮੀਕੀ ਕਾਲੋਨੀ, ਗਣੇਸ਼ ਮੁਹੱਲਾ ਅਤੇ ਸਰਹਾਲੀ ਰੋਡ ਚੁੰਗੀ ਵਿਖੇ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਂਪਾਂ ਦੀ ਸਮਾਪਤੀ ਤੋਂ ਬਾਅਦ ਪਾਰਟੀ ਵਰਕਰ ਘਰ-ਘਰ ਜਾ ਕੇ ਵੀ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕਰਨਗੇ, ਤਾਂ ਜੋ ਕੋਈ ਵੀ ਲਾਭਪਾਤਰੀ ਇਸ ਯੋਜਨਾ ਤੋਂ ਵਾਂਝਾ ਨਾ ਰਹੇ । ਇਸ ਮੌਕੇ ਗੁਰਚੇਤ ਸਿੰਘ ਬਰਾੜ, ਰਾਹੁਲ ਕੁਮਾਰ (ਪ੍ਰਧਾਨ, ਵਾਲਮੀਕੀ ਮੰਦਰ), ਲਖਵਿੰਦਰ ਸਿੰਘ ਲੱਖਾ, ਹਰੀਸ਼ ਕੁਮਾਰ, ਅਨਿਲ ਕੁਮਾਰ, ਅਵਤਾਰ ਸਿੰਘ ਢਿੱਲੋਂ ਮੀਡੀਆ ਇੰਚਾਰਜ, ਮੋਹਿਤ ਅਰੋੜਾ ਸੋਸ਼ਲ ਮੀਡੀਆ ਇੰਚਾਰਜ ਸਮੇਤ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਵਲੋਂ ਹੜਤਾਲ ਦੌਰਾਨ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਗਲੀ ਖ਼ਬਰ ਘਰ ਵਿਚੋਂ ਘਰੇਲੂ ਸਾਮਾਨ ਚੋਰੀ ਕਰਨ ’ਤੇ 6 ਖ਼ਿਲਾਫ਼ ਮਾਮਲਾ ਦਰਜ
Ad Position 24