ਤਰਨ ਤਾਰਨ, 20 ਜੁਲਾਈ (ਹਰਿੰਦਰ ਸਿੰਘ)—ਤਰਨ ਤਾਰਨ ਦਫ਼ਤਰ ਨਗਰ ਕੌਂਸਲ ਵਿਖੇ ਸਫ਼ਾਈ ਸੇਵਕ ਅਤੇ ਸੀਵਰਮੈਨ ਵਲੋਂ ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਮਿਤੀ 8 ਜੁਲਾਈ ਤੋਂ ਲਗਾਤਾਰ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਕੀਤੀ ਜਾ ਰਹੀ ਹੈ। ਪੰਜਾਬ ਦੇ ਸਮੂਹ ਮਿਊਂਸੀਪਲ ਮੁਲਾਜ਼ਮਾਂ, ਸਫ਼ਾਈ ਸੇਵਕ, ਸੀਵਰਮੈਨ ਆਦਿ ਦੀਆਂ ਜਾਇਜ਼ ਮੰਗਾਂ ਨੂੰ ਮੰਨਵਾਉਣ ਲਈ ਸਾਡੀ ਜਥੇਬੰਦੀ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਹੈ, ਪ੍ਰੰਤੂ ਪੰਜਾਬ ਸਰਕਾਰ ਵਲੋਂ ਕੋਈ ਵੀ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ ਗਿਆ, ਸਗੋਂ ਸਫ਼ਾਈ ਸੇਵਕ ਅਤੇ ਸੀਵਰਮੈਨਾਂ ’ਤੇ ਸੰਗਰੂਰ ਵਿਖੇ ਕੀਤੇ ਗਏ ਲਾਠੀਚਾਰਜ ਨੂੰ ਦੇਖਦੇ ਹੋਏ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਸਾਰੇ ਪੰਜਾਬ ਵਿਚ ਸਫ਼ਾਈ ਸੇਵਕਾਂ ਵਲੋਂ ਅਰਥੀ ਫੂਕ ਰੋਸ ਮੁਜਾਹਰੇ ਵੀ ਕੀਤੇ। ਪ੍ਰਧਾਨ ਬਲਵਿੰਦਰ ਸਿੰਘ ਨੇ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੱਕ ਸਰਕਾਰ ਸਾਡੀਆਂ ਹੱਕੀ ਮੰਗਾਂ ਨਹੀਂ ਮੰਨਦੀ ਇਹ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਤਿਲਕ ਰਾਜ, ਆਸ਼ੂ, ਕ੍ਰਿਸ਼ਨ ਲਾਲ, ਕਾਲਾ, ਜੋਗਿੰਦਰਪਾਲ, ਮਨਦੀਪ ਸਿੰਘ, ਜਗਮੋਹਨ, ਸਤਨਾਮ, ਬਬਲੀ, ਸੰਤੋਸ਼, ਕਮਲੇਸ਼, ਭੋਲੀ, ਸੋਨੀਆ, ਮਨਜੀਤ, ਬੀਰੋ, ਬਿੰਦੋ, ਮਿੰਦੋ, ਪ੍ਰਦੀਪ ਕੁਮਾਰ, ਸੁਨੀਲ, ਜਸਪਾਲ, ਸੁਭਾਸ਼, ਦਲੀਪ, ਰਾਜ ਕੁਮਾਰ, ਬਖ਼ਸ਼ੀਸ਼ ਸਿੰਘ ਆਦਿ ਹਾਜ਼ਰ ਸਨ।