09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

31 ਨੂੰ ਮਨਾਇਆ ਜਾਵੇਗਾ ਸ਼ਹੀਦ ਊਧਮ ਸਿੰਘ ਸੁਨਾਮ ਦਾ ਸ਼ਹੀਦੀ ਦਿਹਾੜਾ - ਜਾਮਾਰਾਏ

Ad Position 21
No active advertisement
ਅਜੀਤ ਡੈਸਕ 21-07-2026
ਤਰਨ ਤਾਰਨ, 20 ਜੁਲਾਈ (ਇਕਬਾਲ ਸਿੰਘ ਸੋਢੀ)–ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਮੀਟਿੰਗ ਰਸੂਲਪੁਲ ਵਿਖੇ ਜਰਨੈਲ ਸਿੰਘ ਰਸੂਲਪੁਰ ਦੀ ਪ੍ਰਧਾਨਗੀ ਹੇਠ ਹੋਈ| ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਪਰਗਟ ਸਿੰਘ ਜਾਮਾਰਾਏ, ਬਲਦੇਵ ਸਿੰਘ ਪੰਡੋਰੀ ਨੇ ਕਿਹਾ ਭਾਜਪਾ ਦੀ ਮੋਦੀ ਸਰਕਾਰ ਕਾਰਪੋਰੇਟਾਂ ਦੇ ਹਿੱਤ ਵਿਚ ਕੰਮ ਕਰ ਰਹੀ ਅਤੇ ਦੇਸ ਦੀ ਪਰੱਭੂਸੱਤਾ ਨੂੰ ਅਮਰੀਕਨ ਸਾਮਰਾਜ ਕੋਲ ਗਹਿਣੇ ਧਰਕੇ ਦੇਸ ਦੇ ਹਿੱਤਾ ਨੂੰ ਨੁਕਸਾਨ ਪਹੁਚਾ ਰਹੀ ਹੈ। ਇਨ੍ਹਾਂ ਆਗੂਆਂ ਨੇ ਦੇਸ਼ ਦੀ ਕੇਂਦਰੀ ਸੱਤਾ ‘ਤੇ ਕਾਬਜ਼ ਰਾਸ਼ਟਰੀ ਸੋਇਮ ਸੇਵਕ ਸੰਘ ਵਲੋਂ ਫਿਰਕੂ ਤੇ ਜਾਤੀਵਾਦੀ ਵੰਡ ਤਿੱਖੀ ਕਰਨ ਲਈ ਦੇਸ਼ ਭਰ ‘ਚ ਮੁਸਲਮਾਨ ਤੇ ਈਸਾਈ ਘੱਟ ਗਿਣਤੀ ਵਸੋਂ ਅਤੇ ਦਲਿਤਾਂ ਦੇ ਕੀਤੇ ਜਾ ਰਹੇ ਘਿਨੌਣੇ ਕਤਲਾਂ, ਇਨ੍ਹਾਂ ਖਿਲਾਫ ਕੀਤੇ ਜਾ ਰਹੇ ਵਿਉਂਤਬੱਧ ਨਫਰਤੀ ਕੂੜ ਪ੍ਰਚਾਰ ਅਤੇ ਸਮਾਜਿਕ ਜਬਰ ਤੇ ਵਿਤਕਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਨੂੰਵਾਦੀ ਸ਼ਾਸ਼ਨ ਪੱਧਤੀ ਲਾਗੂ ਕਰਨ ਲਈ ਸੰਘ ਪ੍ਰੀਵਾਰ ਦੇ ਗੁਰਗੇ ਔਰਤਾਂ ਖ਼ਿਲਾਫ਼ ਦੇਸ਼ ਭਰ ‘ਚ ਹੌਲਨਾਕ ਜ਼ੁਲਮ ਕਮਾ ਰਹੇ ਹਨ। ਉਹਨਾਂ ਕਿਹਾ ਕਿ ਸੰਘ-ਭਾਜਪਾ ਅਤੇ ਮੋਦੀ ਸਰਕਾਰ ਸਭਨਾਂ ਦੇ ਸਾਂਝੇ ਉਦਾਰ ਭਾਰਤ ਨੂੰ ਧਰਮ ਅਧਾਰਤ,ਕੱਟੜ-ਪਿਛਾਖੜੀ, ਗੈਰ ਲੋਕਰਾਜੀ ਰਾਸ਼ਟਰ ‘ਚ ਤਬਦੀਲ ਕਰਨਾ ਚਾਹੁੰਦੇ ਹਨ। ਆਪਣੇ ਇਸ ਮਕਸਦ ਲਈ ਇਨ੍ਹਾਂ ਖਰੂਦੀ ਟੋਲਿਆਂ ਵਲੋਂ ਦੇਸ਼ ਦੇ ਮੌਜੂਦਾ ਸੰਵਿਧਾਨ, ਭਾਰਤ ਦੇ ਲੋਕਰਾਜੀ, ਧਰਮ ਨਿਰਪੱਖ, ਫੈਡਰਲ ਢਾਂਚੇ ਅਤੇ ਸੰਵਿਧਾਨਕ ਤੇ ਜਮਹੂਰੀ ਸੰਸਥਾਵਾਂ ਦਾ ਗਿਣ-ਮਿਥ ਕੇ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਰ.ਐੱਸ.ਐੱਸ. ਤੇ ਭਾਜਪਾ ਦੀਆਂ ਪੰਜਾਬ ਦੀ ਸੱਤਾ ‘ਤੇ ਕਬਜਾ ਜਮਾਉਣ ਦੀਆਂ ਕੁਚਾਲਾਂ ਨੂੰ ਭਾਂਜ ਦੇਣ ਲਈ ਸਿਆਸੀ ਤੇ ਜਨਤਕ ਘੋਲ ਹੋਰ ਪ੍ਰਚੰਡ ਕੀਤੇ ਜਾਣਗੇ। ਜਾਮਾਰਾਏ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸੁਨਾਮ ਦੇ ਸ਼ਹੀਦੀ ਦਿਹਾੜਾ 31 ਜੁਲਾਈ ਨੂੰ ਤਰਨ ਤਾਰਨ ਤਹਿਸੀਲ ਵਲੋਂ ਮਨਾਇਆ ਜਾਵੇਗਾ। ਇਸ ਮੌਕੇ ਲਖਵਿੰਦਰ ਕੌਰ, ਪਰਮਜੀਤ ਕੌਰ, ਗੁਰਮੀਤ ਕੌਰ, ਗੁਰਪ੍ਰੀਤ, ਜਸਵਿੰਦਰ ਕੌਰ, ਜੋਗਿੰਦਰ ਕੌਰ, ਨਰਿੰਦਰ ਸਿੰਘ, ਸਤਨਾਮ ਸਿੰਘ, ਕਸ਼ਮੀਰ ਸਿੰਘ, ਗੁਲਜਾਰ ਸਿੰਘ, ਗਰਮੇਜ ਸਿੰਘ, ਜੇਕਰ ਤੁਹਾਡਾ ਜਵਾਬ ਹੈ ਗੋਰਾ ਗਾਇਕ ਰਸੂਲਪੁਰ, ਜੈ ਗੁਰਦੇਵ ਸਿੰਘ, ਬਲਜਿੰਦਰ ਕੌਰ, ਨਿਸ਼ਾਨ ਸਿੰਘ, ਪੰਜਾਬ ਸਿੰਘ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਸਹਿਕਾਰਤਾ ਖ਼ਤਮ ਨਾ ਕਰੋ, ਸਗੋਂ ਹੋਰ ਵਧਾਓ-ਐਸ.ਕੇ.ਐਮ. ਅਗਲੀ ਖ਼ਬਰ ‘ਆਪ’ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਕੇ ਇਤਿਹਾਸ ਸਿਰਜਿਆ - ਵਿਧਾਇਕ ਲਾਲਪੁਰਾ
Ad Position 24