09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਰਸਤੇ ਵਿਚ ਰੋਕ ਕੇ ਵਿਅਕਤੀ ਨਾਲ ਕੀਤੀ ਕੁੱਟਮਾਰ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 21-07-2026
ਪੱਟੀ, 20 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)— ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਰਸਤੇ ਵਿਚ ਰੋਕ ਕੇ ਉਸ ਨਾਲ ਕੁੱਟਮਾਰ ਕਰਨ ਅਤੇ ਹਵਾਈ ਫਾਇਰ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਪੱਟੀ ਵਿਖੇ ਗੁਰਜੀਤ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਤੂਤ ਨੇ ਸ਼ਿਕਾਇਤ ਦਰਜ ਕਰਵਾਈ ਕਿ 6 ਜੁਲਾਈ ਨੂੰ ਜਦੋਂ ਉਹ ਖੇਤ ਤੋਂ ਆਪਣੇ ਘਰ ਵਾਪਸ ਆ ਰਿਹਾ ਸੀ ਤਾਂ ਰਸਤੇ ਵਿਚ ਮਲਕੀਤ ਸਿੰਘ ਪੁੱਤਰ ਲਖਵਿੰਦਰ ਸਿੰਘ, ਗੁਰਦਾਸ ਸਿੰਘ ਪੁੱਤਰ ਸੁੱਖਾ ਸਿੰਘ, ਗੁਰਲਾਲ ਸਿੰਘ ਪੁੱਤਰ ਸੁੱਖਾ ਸਿੰਘ ਵਾਸੀਅਨ ਤੂਤ ਅਤੇ ਉਸ ਦੇ ਸਾਥੀਆਂ ਨੇ ਉਸ ਨੂੰ ਰੋਕ ਕੇ ਉਸ ਨਾਲ ਕੁੱਟਮਾਰ ਕੀਤੀ ਅਤੇ ਹਵਾਈ ਫਾਇਰ ਕੀਤੇ। ਵਜ੍ਹਾ ਰੰਜਿਸ਼ ਇਹ ਸੀ ਕਿ ਪਹਿਲਾਂ ਵੀ ਉਕਤ ਵਿਅਕਤੀਆਂ ਨਾਲ ਉਸ ਦਾ ਝਗੜਾ ਹੋਇਆ ਹੈ । ਜਾਂਚ ਅਧਿਕਾਰੀ ਏ.ਐੱਸ.ਆਈ. ਗੱਜਣ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੂੰ ਐਸ.ਆਈ.ਟੀ. ਦੇ ਸੱਦੇ ਤੋਂ ਬਾਅਦ ਖਡੂਰ ਸਾਹਿਬ ਤੋਂ ਅਕਾਲੀ ਆਗੂ ਚੰਡੀਗੜ੍ਹ ਲਈ ਰਵਾਨਾ ਅਗਲੀ ਖ਼ਬਰ ਪਿੰਡ ਖਾਲੜਾ ’ਚ ਬਿਜਲੀ ਦਾ ਕਰੰਟ ਲੱਗਣ ਨਾਲ ਮੱਝ ਮਰੀ
Ad Position 24