ਤਰਨ ਤਾਰਨ, 20 ਜੁਲਾਈ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਐਸ.ਆਈ.ਟੀ. ਅੱਗੇ ਪੇਸ਼ ਹੋਣ ਦੇ ਹੁਕਮਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਦੀ ਕਾਰਵਾਈ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਇਸੇ ਤਹਿਤ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਅਕਾਲੀ ਆਗੂ ਚੰਡੀਗੜ੍ਹ ਲਈ ਰਵਾਨਾ ਹੋਏ। ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਦੇ ਪਤੀ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਦੀ ਅਗਵਾਈ ਹੇਠ ਹਲਕੇ ਦੀ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਟੀਮ ਚੰਡੀਗੜ੍ਹ ਲਈ ਰਵਾਨਾ ਹੋਈ। ਇਸ ਮੌਕੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਹੈ ਅਤੇ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਬਾਦਲ ਕਈ ਵਾਰ ਐਸ.ਆਈ.ਟੀ. ਅੱਗੇ ਪੇਸ਼ ਹੋ ਚੁੱਕੇ ਹਨ, ਪਰ ਅੱਜ ਤੱਕ ਕੋਈ ਦੋਸ਼ ਪੇਸ਼ ਨਹੀਂ ਕੀਤਾ ਗਿਆ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਕੋਲ ਕੋਈ ਠੋਸ ਸਬੂਤ ਨਹੀਂ ਹਨ। ਇਸ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਅਤੇ ਪਾਰਟੀ ਪ੍ਰਧਾਨ ਖ਼ਿਲਾਫ਼ ਸਿਆਸੀ ਮਾਹੌਲ ਬਣਾਉਣ ਦੀ ਕੋਸ਼ਿਸ਼ ਲਗਾਤਾਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੀ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਟੀਮ ਇਸ ਸਿਆਸੀ ਬਦਲਾਖੋਰੀ ਦਾ ਸਖ਼ਤ ਸ਼ਬਦਾਂ ਵਿਚ ਵਿਰੋਧ ਕਰਦੀ ਹੈ ਅਤੇ ਹਰ ਹਾਲਾਤ ਵਿਚ ਸੁਖਬੀਰ ਸਿੰਘ ਬਾਦਲ ਦੇ ਨਾਲ ਚੱਟਾਨ ਵਾਂਗ ਡਟ ਕੇ ਖੜ੍ਹੀ ਹੈ। ਇਸ ਮੌਕੇ ਐਸ.ਜੀ.ਪੀ.ਸੀ. ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਗਿਆਨ ਸਿੰਘ ਸ਼ਾਹਬਾਜ਼ਪੁਰ, ਯੂਥ ਪ੍ਰਧਾਨ ਮਹਿਲ ਸਿੰਘ, ਬੀ.ਸੀ. ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਐਸ.ਸੀ. ਪ੍ਰਧਾਨ ਕਸ਼ਮੀਰ ਸਿੰਘ, ਤੇਜਿੰਦਰ ਸਿੰਘ ਪ੍ਰਿੰਸ, ਕੁਲਦੀਪ ਸਿੰਘ ਲਾਹੌਰੀਆ, ਸਰਪੰਚ ਸਤਨਾਮ ਸਿੰਘ ਸ਼ਾਹ, ਰਾਣਾ ਮੰਮਣਕੇ, ਸੁਖਵਿੰਦਰ ਸਿੰਘ ਗੁਲਾਲੀਪੁਰ, ਪਲਵਿੰਦਰ ਸਿੰਘ ਡਿਆਲ, ਸਰਪੰਚ ਜੁਗਰਾਜ ਸਿੰਘ (ਪਿੰਡ ਚੰਬਾ), ਕੁਲਵਿੰਦਰ ਸਿੰਘ ਕੰਗ, ਰਸ਼ਪਾਲ ਸਿੰਘ, ਰਵਿੰਦਰਪਾਲ ਸਿੰਘ, ਸੋਨੂੰ ਸ਼ਾਹ ਜੀਓਬਾਲਾ, ਡਾ. ਬੂਟਾ ਸਿੰਘ ਮਾਣੋਚਾਲ੍ਹ, ਜਗਦੀਪ ਸਿੰਘ ਮਿੰਟੂ, ਸੋਨੂੰ ਕਿਰਤੋਵਾਲ, ਰਵਿੰਦਰ ਸੰਗਤਪੁਰਾ, ਗੁਰਲਾਭ ਸਿੰਘ, ਸੰਤੋਖ ਸਿੰਘ ਨੰਬਰਦਾਰ ਮੈਂਬਰ ਲੋਕਲ ਗੁਰਦੁਆਰਾ ਕਮੇਟੀ ਫਤਿਆਬਾਦ), ਸਾਬੀ ਮੈਂਬਰ ਫਤਿਆਬਾਦ, ਕੁਲਦੀਪ ਸਿੰਘ ਫਤਿਆਬਾਦ, ਲਵਪ੍ਰੀਤ ਸਿੰਘ ਖੰਨਾ, ਅੰਮ੍ਰਿਤ ਸਿੰਘ, ਅਕਾਸ਼ ਸਿੰਘ ਭੂਰੇ ਅਤੇ ਗੁਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਚੰਡੀਗੜ੍ਹ ਲਈ ਰਵਾਨਾ ਹੋਏ।