09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਫੋਨ ਬਰਾਮਦ

Ad Position 21
No active advertisement
ਅਜੀਤ ਡੈਸਕ 21-07-2026
ਗੋਇੰਦਵਾਲ, 20 ਜੁਲਾਈ (ਸਕੱਤਰ ਸਿੰਘ ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਰਨੈਲ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ 18 ਜੁਲਾਈ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਅਬੀਦ ਖਾਨ ਉਰਫ ਬੀਰ ਪੁੱਤਰ ਅਕਬਰ ਖਾਨ ਵਾਸੀ ਨਾਖਾਂ ਵਾਲਾ ਬਾਗ ਰਸੂਲਪੁਰ ਪਾਸੋਂ ਇਕ ਟੱਚ ਫੋਨ ਸਮੇਤ ਸਿੰਮ ਬਰਾਮਦ ਹੋਇਆ ਹੈ। ਥਾਣਾ ਗੋਇੰਦਵਾਲ ਦੇ ਐੱਸ.ਆਈ. ਰਾਜੀਵ ਕੁਮਾਰ ਨੇ ਦੱਸਿਆ ਕਿ ਉਕਤ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਔਰਤ ਨਾਲ ਕੁੱਟਮਾਰ ਕਰਨ ਅਤੇ ਕੱਪੜੇ ਪਾੜਨ ’ਤੇ ਮਾਮਲਾ ਦਰਜ ਅਗਲੀ ਖ਼ਬਰ ਘਰ ’ਚ ਦਾਖ਼ਲ ਹੋ ਕੇ ਚੋਰਾਂ ਨੇ ਸਾਮਾਨ ਕੀਤਾ ਚੋਰੀ
Ad Position 24