09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਕੌਂਸਲਰ ਮਨੋਜ ਅਗਨੀਹੋਤਰੀ ਨੇ ਵਾਰਡ ’ਚੋਂ ਖੁਦ ਕੂੜਾ ਕਰਕਟ ਦੀ ਸਾਫ਼-ਸਫ਼ਾਈ ਕਰਵਾਈ

Ad Position 21
No active advertisement
ਅਜੀਤ ਡੈਸਕ 21-07-2026
ਤਾਰਨ, 20 ਜੁਲਾਈ (ਹਰਿੰਦਰ ਸਿੰਘ)- ਨਗਰ ਕੌਂਸਲ ਤਰਨ ਤਾਰਨ ਦੇ ਸਫਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੁਝ ਦਿਨਾਂ ਤੋਂ ਹੜਤਾਲ ਕੀਤੀ ਜਾ ਰਹੀ ਹੈ, ਜਿਸ ਕਾਰਨ ਤਰਨ ਤਾਰਨ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ’ਚ ਕੂੜੇ ਦੇ ਢੇਰ ਲੱਗੇ ਹੋਏ ਹਨ, ਉੱਥੇ ਬਾਜ਼ਾਰਾਂ ਅਤੇ ਸੜਕਾਂ ਉਪਰ ਵੀ ਕੂੜਾ ਕਰਕਟ ਪਿਆ ਹੋਇਆ ਹੈ, ਜਿਸ ’ਚੋਂ ਗੰਦੀ ਬਦਬੂ ਆ ਰਹੀ ਹੈ ਅਤੇ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ, ਜਿਸ ਕਾਰਨ ਸ਼ਹਿਰ ਨਿਵਾਸੀ ਵੀ ਪ੍ਰੇਸ਼ਾਨ ਹਨ । ਵਾਰਡ ਨਿਵਾਸੀਆਂ ਵਲੋਂ ਇਸ ਸਮੱਸਿਆ ਦੇ ਹੱਲ ਲਈ ਜਦੋਂ ਵਾਰਡ ਨੰਬਰ 10 ਦੇ ਕੌਂਸਲਰ ਮਨੋਜ ਅਗਨੀਹੋਤਰੀ ਨੂੰ ਵਾਰ-ਵਾਰ ਕਿਹਾ ਗਿਆ ਤਾਂ ਉਨ੍ਹਾਂ ਵਲੋਂ ਐਤਵਾਰ ਨੂੰ ਕੁਝ ਨੌਜਵਾਨਾਂ ਨੂੰ ਨਾਲ ਲੈ ਕੇ ਖੁਦ ਵਾਰਡ ਵਿਚ ਲੱਗੇ ਕੂੜੇ ਦੇ ਢੇਰਾਂ ਨੂੰ ਚੁੱਕ ਕੇ ਉਥੇ ਸਾਫ ਸਫਾਈ ਕਰਵਾਈ ਗਈ ਸੀ ਪਰ ਸੋਮਵਾਰ ਦੀ ਸਵੇਰ ਨੂੰ ਇਸ ਗੱਲ ਨੂੰ ਲੈ ਕੇ ਨਗਰ ਕੌਂਸਲ ਸਫਾਈ ਸੇਵਕਾਂ ਵਲੋਂ ਕੌਂਸਲਰ ਮਨੋਜ ਅਗਨੀਹੋਤਰੀ ਦੇ ਘਰ ਅੱਗੇ ਕੂੜੇ ਨਾਲ ਭਰੀ ਟਰਾਲੀ ਪਲਟ ਦਿੱਤੀ ਗਈ ਅਤੇ ਨਾਅਰੇਬਾਜੀ ਕੀਤੀ ਗਈ। ਇਸ ਸੰਬੰਧੀ ਕੌਂਸਲਰ ਮਨੋਜ ਅਗਨੀਹੋਤਰੀ ਨੇ ਕਿਹਾ ਕਿ ਸਫਾਈ ਸੇਵਕ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਚੱਲ ਰਹੇ ਹਨ, ਜਿਸ ਕਾਰਨ ਵਾਰਡ ਵਿਚ ਜਗ੍ਹਾ ਜਗ੍ਹਾ ਗੰਦਗੀ ਦੇ ਢੇਰ ਲੱਗੇ ਹੋਏ ਹਨ ਅਤੇ ਕੂੜੇ ਵਿਚੋਂ ਗੰਦੀ ਬਦਬੂ ਆ ਰਹੀ ਹੈ ਅਤੇ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ, ਜਿਸ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ ਅਤੇ ਵਾਰ ਵਾਰ ਉਨ੍ਹਾਂ ਪਾਸ ਆ ਕੇ ਕਹਿ ਰਹੇ ਸਨ ਕਿ ਇਸ ਸਮੱਸਿਆ ਦਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਨੌਜਵਾਨਾਂ ਨੂੰ ਨਾਲ ਲੈ ਕੇ ਖੁਦ ਕੂੜਾ ਕਰਕਟ ਦੀ ਸਾਫ ਸਫਾਈ ਕਰਵਾਈ ਗਈ ਸੀ। ਇਸੇ ਗੱਲ ਲੈ ਕੇ ਨਗਰ ਕੌਂਸਲ ਦੇ ਸਫਾਈ ਸੇਵਕਾਂ ਵਲੋਂ ਉਨ੍ਹਾਂ ਦੇ ਘਰ ਅੱਗੇ ਕੂੜਾ ਕਰਕਟ ਸੁੱਟ ਦਿੱਤਾ ਗਿਆ ਹੈ, ਇਸ ਵਿਚ ਉਸ ਦਾ ਕੀ ਕਸੂਰ ਹੈ। ਇਸ ਸੰਬੰਧੀ ਵਾਰਡ ਨਿਵਾਸੀਆਂ ਨੇ ਸਫਾਈ ਸੇਵਕਾਂ ਵਲੋਂ ਅਜਿਹੀ ਕਾਰਵਾਈ ਸੰਬੰਧੀ ਰੋਸ ਜਿਤਾਉਂਦਿਆ ਕਿਹਾ ਕਿ ਠੀਕ ਹੈ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਹਨ ਪਰ ਜੇਕਰ ਕੋਈ ਆਪਣੇ ਪੱਧਰ ’ਤੇ ਸਫਾਈ ਕਰ ਰਿਹਾ ਹੈ ਤਾਂ ਉਸ ਨੂੰ ਰੋਕਣਾ ਕੀ ਠੀਕ ਹੈ। ਉਨ੍ਹਾਂ ਕਿਹਾ ਕਿ ਹੜਤਾਲ ਕਾਰਨ ਸ਼ਹਿਰ ਵਿਚ ਸਾਫ ਸਫਾਈ ਦਾ ਬੁਰਾ ਹਾਲ ਹੈ ਅਤੇ ਜਗ੍ਹਾ ਜਗ੍ਹਾ ਕੂੜੇ ਦੇ ਢੇਰ ਲੱਗੇ ਹੋਏ ਹਨ ਅਤੇ ਭਰ ਗਰਮੀ ਵਿਚ ਕੂੜੇ ਵਿਚੋਂ ਬਦਬੂ ਆ ਰਹੀ ਹੈ, ਜਿਸ ਕਾਰਨ ਸੜਕਾਂ ਅਤੇ ਗਲੀ ਮੁਹੱਲਿਆਂ ਵਿਚੋਂ ਲੰਘਣਾ ਮੁਸ਼ਕਿਲ ਹੋਇਆ ਪਿਆ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਸ਼ਹਿਰ ਵਿਚ ਸਾਫ ਸਫਾਈ ਲਈ ਯਤਨ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਪੰਥਕ ਪਿੰਡ ਭੂਰਾ ਕੋਹਨਾ ਵਿਖੇ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਫਿਜ਼ੀਕਲ ਵੈਰੀਫਿਕੇਸ਼ਨ 21 ਅਤੇ 22 ਨੂੰ ਕੀਤੀ ਜਾਵੇਗੀ - ਡਾ.ਭੁਪਿੰਦਰ ਸਿੰਘ ਏ.ਓ.
Ad Position 24