10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਐੱਲ.ਈ.ਡੀ. ਵੈਨਾਂ ਰਾਹੀਂ ਗੁਰੂ ਰਵਿਦਾਸ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾ ਰਹੀ ਪੰਜਾਬ ਸਰਕਾਰ

Ad Position 21
No active advertisement
ਅਜੀਤ ਡੈਸਕ 21-07-2026
ਤਰਨ ਤਾਰਨ, 20 ਜੁਲਾਈ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੁਰੂ ਕੀਤੇ ਗਏ ਵਿਸ਼ੇਸ਼ ਡਾਕੂਮੈਂਟਰੀ ਪ੍ਰੋਗਰਾਮ ਤਹਿਤ ਐੱਲ.ਈ.ਡੀ. ਸਕਰੀਨਾਂ ਵਾਲੀਆਂ ਵੈਨਾਂ ਰਾਹੀਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਗੁਰੂ ਰਵਿਦਾਸ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਵੈਨਾਂ ਵਲੋਂ ਰੋਜ਼ਾਨਾ ਚਾਰ ਪਿੰਡ ਕਵਰ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ ਜ਼ਿਲ੍ਹੇ ਦੇ 50 ਤੋਂ ਵੱਧ ਪਿੰਡਾਂ ਵਿਚ ਇਹ ਫ਼ਿਲਮ ਦਿਖਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਪਿੰਡਾਂ ਨੂੰ ਇਸ ਮਹੱਤਵਪੂਰਨ ਪਹਿਲਕਦਮੀ ਤਹਿਤ ਕਵਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਇਹ ਡਾਕੂਮੈਂਟਰੀ ਵੈਨਾਂ ਸਬ ਡਵੀਜ਼ਨ ਤਰਨ ਤਾਰਨ ਦੇ ਪਿੰਡਾਂ ਮਾਹਣਾ ਤੇ ਮੱਲੀਆਂ ਅਤੇ ਸਬ ਡਵੀਜ਼ਨ ਖਡੂਰ ਸਾਹਿਬ ਦੇ ਪਿੰਡਾਂ ਗੋਇੰਦਵਾਲ ਸਾਹਿਬ ਤੇ ਖੱਖ ਗੋਇੰਦਵਾਲ ਵਿਖੇ ਪਹੁੰਚੀਆਂ, ਜਿਥੇ ਵੈਨਾਂ ’ਤੇ ਲੱਗੀਆਂ ਐਲ.ਈ.ਡੀ. ਸਕਰੀਨਾਂ ਰਾਹੀਂ ਸੰਬੰਧਿਤ ਪਿੰਡਾਂ ਦੇ ਲੋਕਾਂ ਨੇ ਇਹ ਦਸਤਾਵੇਜ਼ੀ ਫ਼ਿਲਮ ਦੇਖੀ ਅਤੇ ਗੁਰੂ ਜੀ ਦੇ ਸਮਾਨਤਾ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਪ੍ਰੇਰਨਾ ਹਾਸਿਲ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਹਲਕਾ ਖਡੂਰ ਸਾਹਿਬ ਦੇ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਦੇ ਹੱਕ ’ਚ ਡਟੇ ਅਗਲੀ ਖ਼ਬਰ ਪੰਜਾਬ ਕਿਸਾਨ ਯੂਨੀਅਨ ਤਰਨ ਤਾਰਨ ਦੀ ਮੀਟਿੰਗ ਹੋਈ
Ad Position 24