10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਜਮਹੂਰੀ ਕਿਸਾਨ ਸਭਾ ਨੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਕੀਤੀ ਲਾਮਬੰਦੀ

Ad Position 21
No active advertisement
ਅਜੀਤ ਡੈਸਕ 21-07-2026
ਪੱਟੀ, 20 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਜਮਹੂਰੀ ਕਿਸਾਨ ਸਭਾ ਦੀ ਇਕ ਅਹਿਮ ਮੀਟਿੰਗ ਸਭਾ ਦੇ ਆਗੂ ਦਰਬਾਰਾ ਸਿੰਘ ਬਾਹਮਣੀਵਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਜ਼ਿਲ੍ਹਾ ਸਕੱਤਰ ਦਲਜੀਤ ਸਿੰਘ ਦਿਆਲਪੁਰਾ ਅਤੇ ਹਰਭਜਨ ਸਿੰਘ ਚੂਸਲੇਵੜ ਨੇ ਦੋਸ਼ ਲਗਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਲੋਕ ਹਿੱਤਾਂ ਦੀ ਅਣਦੇਖੀ ਕਰਦਿਆਂ ਸਰਕਾਰੀ ਅਦਾਰਿਆਂ ਦਾ ਤੇਜ਼ੀ ਨਾਲ ਨਿੱਜੀਕਰਨ ਕਰ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਹੈ। ਆਗੂਆਂ ਨੇ ਕਿਹਾ ਕਿ ਖੇਤੀ ਸੰਬੰਧੀ ਵਿਸ਼ਵ ਵਪਾਰ ਸਮਝੌਤੇ, ਬਿਜਲੀ ਬਿੱਲ-2022 ਅਤੇ ਭਾਖੜਾ ਡੈਮ ਵਿਚ ਪੰਜਾਬ ਦੀ ਭਾਗੀਦਾਰੀ ਨੂੰ ਖ਼ਤਮ ਕਰਨ ਵਰਗੇ ਫ਼ੈਸਲੇ ਸੂਬੇ ਦੇ ਹਿੱਤਾਂ ਦੇ ਵਿਰੁੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਧ ਰਹੀ ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਸਮੱਸਿਆ ਕਾਰਨ ਨੌਜਵਾਨੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਸੇਰੋਂ ਖੰਡ ਮਿੱਲ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਇਸ ਮਿੱਲ ਵਿਚ ਲੋਕਾਂ ਦੀ ਕਰੀਬ 60 ਫ਼ੀਸਦੀ ਭਾਗੀਦਾਰੀ ਹੈ, ਪਰ ਇਸ ਨੂੰ ਮੁੜ ਚਾਲੂ ਕਰਨ ਦੀ ਬਜਾਇ ਇਸ ਦੀ ਜਾਇਦਾਦ ਹੋਰ ਵਿਭਾਗਾਂ ਨੂੰ ਤਬਦੀਲ ਕਰਕੇ ਖੁਰਦ-ਬੁਰਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਿੱਲ ਨੂੰ ਮੁੜ ਚਲਾਉਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਕਰੀਬ ਦੋ ਮਹੀਨਿਆਂ ਤੋਂ ਧਰਨਾ ਦੇ ਰਿਹਾ ਹੈ, ਪਰ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਇਸ ਮਸਲੇ ਵੱਲ ਧਿਆਨ ਨਹੀਂ ਦਿੱਤਾ। ਬੁਲਾਰਿਆਂ ਨੇ ਇਹ ਵੀ ਦੋਸ਼ ਲਗਾਇਆ ਕਿ ਸਰਕਾਰ ਵਲੋਂ ਚਿੱਪ ਵਾਲੇ ਬਿਜਲੀ ਮੀਟਰ ਲਗਾ ਕੇ ਬਿਜਲੀ ਵਿਭਾਗ ਨੂੰ ਠੇਕੇ ’ਤੇ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੀ ਤਰਜ਼ ’ਤੇ 22 ਜੁਲਾਈ ਨੂੰ ਟੋਲ ਪਲਾਜ਼ੇ ਮੁਫ਼ਤ ਕਰਵਾਏ ਜਾਣਗੇ। ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਨੇ ਜਮਹੂਰੀ ਕਿਸਾਨ ਸਭਾ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸਾਨ-ਮਜ਼ਦੂਰ ਹਿੱਤਾਂ ਲਈ ਚੱਲ ਰਹੇ ਸੰਘਰਸ਼ਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਅਹਿਦ ਕੀਤਾ। ਇਸ ਮੌਕੇ ਜਗਤਾਰ ਸਿੰਘ ਆਸਲ, ਅਜਾਇਬ ਸਿੰਘ ਭੱਗੂਪੁਰ, ਪਿਆਰਾ ਸਿੰਘ ਧਗਾਣਾ, ਗੁਰਮੀਤ ਸਿੰਘ, ਭਜਨ ਸਿੰਘ, ਸੁਖਦੇਵ ਸਿੰਘ, ਸਿੰਦਰ ਸਿੰਘ ਚੂਸਲੇਵੜ, ਬਿੱਕਰ ਸਿੰਘ, ਪਰਮਜੀਤ ਸਿੰਘ, ਚਾਨਣ ਸਿੰਘ ਪੱਟੀ ਸਮੇਤ ਹੋਰ ਆਗੂ ਅਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਨਵਾਂ ਡਾਲੇਕੇ ਵਿਖੇ ਸਰਪੰਚ ਵਲੋਂ ਵਿਧਾਇਕ ਲਾਲਪੁਰਾ ਦੇ ਹੱਕ ’ਚ ਕਰਵਾਈ ਲੋਕ ਮਿਲਣੀ ਅਗਲੀ ਖ਼ਬਰ ਹਲਕਾ ਖਡੂਰ ਸਾਹਿਬ ਦੇ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਦੇ ਹੱਕ ’ਚ ਡਟੇ
Ad Position 24