ਗੋਇੰਦਵਾਲ, 21 ਜੁਲਾਈ (ਸਕੱਤਰ ਸਿੰਘ ਅਟਵਾਲ)– ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਖੱਖ ’ਚ ਉਸ ਸਮੇਂ ਕਾਂਗਰਸ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ, ਜਦੋਂ ਪਿੰਡ ਦੇ ਸੈਕੜੇ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਪਾਰਟੀ ਨੂੰ ਛੱਡ ਪੰਜਾਬ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਮਨਜੀਤ ਸਿੰਘ ਸਿੱਕੀ ਸਾਬਕਾ ਵਿਧਾਇਕ ਹਲਕਾ ਖਡੂਰ ਸਾਹਿਬ ਦੀ ਅਗਵਾਈ ਹੇਠ ਜੈਕਾਰਿਆਂ ਤੇ ਨਾਅਰਿਆਂ ਦੀ ਗੂੰਜ ’ਚ ਕਾਂਗਰਸ ਪਾਰਟੀ ’ਚ ਸ਼ਾਮਿਲ ਹੋ ਗਏ। ਸਿੱਕੀ ਨੇ ਪਿੰਡ ਖੱਖ ਦੇ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਹੜੇ ਵੱਡੀ ਤਦਾਦ ’ਚੋਂ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਏ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਹਰ ਵਰਕਰ ਨਾਲ ਚਟਾਨ ਵਾਂਗ ਖੜੀ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਐਸੀ ਪਾਰਟੀ ਹੈ ਜੋ ਹਰ ਮਿਹਨਤੀ ਅਤੇ ਇਮਾਨਦਾਰ ਵਰਕਰ ਨੂੰ ਕਾਂਗਰਸ ਪਾਰਟੀ ’ਚ ਸੇਵਾ ਕਰਨ ਤੇ ਸਮੇਂ-ਸਮੇਂ ’ਤੇ ਮਾਣ-ਸਨਮਾਨ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਪੰਜਾਬ ਦੇ ਸੂਝਵਾਨ ਤੇ ਬਹਾਦਰ ਵੋਟਰ ਧੜਾਧੜ ਕਾਂਗਰਸ ਪਾਰਟੀ ’ਚ ਸ਼ਾਮਿਲ ਹੋ ਰਹੇ ਹਨ ਤੇ ਪੰਜਾਬ ‘ਚ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ। ਇਸ ਮੌਕੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਪਾਰਟੀ ਨੂੰ ਫਤਿਹ ਬੁਲਾਉਣ ਵਾਲਿਆਂ ‘ਚ ਦਲਬੀਰ ਸਿੰਘ, ਹਰਜਿੰਦਰ ਸਿੰਘ,ਫਤਿਹ ਸਿੰਘ ,ਸੁੱਖ ਸਿੰਘ ਵਪਾਰੀ,ਕੁਲਬੀਰ ਸਿੰਘ, ਪਲਵਿੰਦਰ ਸਿੰਘ, ਸਾਬਕਾ ਮੈਂਬਰ ਰਣਜੀਤ ਸਿੰਘ, ਸਾਬਕਾ ਮੈਂਬਰ ਮਨਜੀਤ ਸਿੰਘ, ਸਾਹਿਬ ਸਿੰਘ, ਹਰਮਨ ਸਿੰਘ, ਗੁਰਜੰਟ ਸਿੰਘ,ਦਲਬੀਰ ਸਿੰਘ, ਸ਼ੀਤਲ ਸਿੰਘ, ਅਵਦੇਸ ਸਿੰਘ, ਗੁਰਲਾਲ ਸਿੰਘ, ਸੁਖਦੇਵ ਸਿੰਘ, ਸੁਰਿੰਦਰ ਸਿੰਘ, ਅਜੀਤ ਸਿੰਘ, ਦਲਬੀਰ ਸਿੰਘ , ਨਿਸ਼ਾਨ ਸਿੰਘ, ਗੁਲਜ਼ਾਰ ਸਿੰਘ, ਤਰਲੋਚਨ ਸਿੰਘ ਸੁਲਤਾਨਪੁਰੀਏ, ਮਲਵਿੰਦਰ ਸਿੰਘ, ਪ੍ਰੀਤਮ ਸਿੰਘ,ਬਲਜੀਤ ਸਿੰਘ ਬੱਬੂ, ਕਮਲਜੀਤ ਸਿੰਘ ਕਾਲਾ, ਹਰਵਿੰਦਰ ਸਿੰਘ ਹੈਪੀ, ਗੁਰਵਿੰਦਰ ਸਿੰਘ ਪ੍ਰਧਾਨ, ਮਨਮੀਤ ਕੌਰ, ਜਸਬੀਰ ਕੌਰ, ਮਨਪ੍ਰੀਤ ਕੌਰ, ਰਾਜਬੀਰ ਕੌਰ, ਪਰਮਜੀਤ ਕੌਰ, ਜਸਬੀਰ ਕੌਰ, ਨਰਿੰਦਰ ਕੌਰ, ਰੁਪਿੰਦਰ ਕੌਰ, ਮਨਪ੍ਰੀਤ ਕੌਰ, ਪ੍ਰਕਾਸ਼ ਕੌਰ, ਜਸਬੀਰ ਕੌਰ, ਪਰਮਜੀਤ ਕੌਰ, ਨਿੰਦਰ ਕੌਰ, ਰਾਜ ਕੌਰ, ਕਾਜਲ ਕੌਰ, ਸਰਬਜੀਤ ਕੌਰ, ਬਲਜੀਤ ਕੌਰ, ਪ੍ਰੀਤ ਕੌਰ, ਸੁਰਜੀਤ ਕੌਰ, ਰਾਜਵਿੰਦਰ ਕੌਰ, ਮਨਦੀਪ ਕੌਰ ਨੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਬਾਬਾ ਬਲਿਹਾਰ ਸਿੰਘ, ਬੂਟਾ ਸਿੰਘ ਇੰਦਰਜੀਤ ਸਿੰਘ ਦਾ ਵਿਸੇਸ਼ ਧੰਨਵਾਦ ਕੀਤਾ ਜਿੰਨਾ ਦੇ ਉੱਦਮਾ ਸਦਕਾ ਇਹ ਸਾਰੇ ਪਰਿਵਾਰ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਏ। ਇਸ ਮੌਕੇ ਸਾਬਕਾ ਸਰਪੰਚ ਗੁਰਮੇਜ ਸਿੰਘ ਡੀਸੀ, ਮੈਬਰ ਨਿਸ਼ਾਨ ਸਿੰਘ, ਮੈਬਰ ਬਲਜੀਤ ਸਿੰਘ, ਮੈਬਰ ਜਸਬੀਰ ਕੌਰ, ਫਤਿਹ ਸਿੰਘ, ਦੀਦਾਰ ਸਿੰਘ ਪੀ.ਏ, ਰਣਜੀਤ ਸਿੰਘ ਰਾਣਾ ਆਦਿ ਮੁਹਤਬਰ ਸਾਥੀ ਵੀ ਹਾਜ਼ਰ ਸਨ।