14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਔਰਤਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ - ਰਜਿੰਦਰ ਕੌਰ

Ad Position 21
No active advertisement
ਅਜੀਤ ਡੈਸਕ 22-07-2026
ਤਰਨ ਤਾਰਨ, 21 ਜੁਲਾਈ (ਪਰਮਜੀਤ ਜੋਸ਼ੀ)- ਐਸ.ਆਈ.ਆਰ. 2026 ਦੇ ਵਿਸ਼ੇਸ਼ ਵੋਟਰ ਸੁਧਾਈ ਅਭਿਆਨ ਤਹਿਤ ਜ਼ਿਲ੍ਹੇ ਵਿਚ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਆਮ ਲੋਕਾਂ ਦੇ ਨਾਲ-ਨਾਲ ਖਾਸ ਤੌਰ ’ਤੇ ਔਰਤਾਂ ਅਤੇ ਨੌਜਵਾਨ ਲੜਕੀਆਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ-ਕਮ-ਨੋਡਲ ਅਫ਼ਸਰ ਸਵੀਪ ਰਜਿੰਦਰ ਕੌਰ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਵਲੋਂ ਡੋਰ-ਟੂ-ਡੋਰ ਮੁਹਿੰਮ ਚਲਾਈ ਗਈ। ਵਿਦਿਆਰਥੀਆਂ ਨੇ ਘਰ-ਘਰ ਜਾ ਕੇ ਔਰਤਾਂ ਅਤੇ ਨੌਜਵਾਨ ਲੜਕੀਆਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ, ਵੋਟ ਦੀ ਕੀਮਤ ਅਤੇ ਵੋਟਰ ਸੁਧਾਈ ਦੇ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਅਧਿਆਪਕਾਂ ਨੇ ਵੀ ਵਿਦਿਆਰਥਣਾਂ ਨੂੰ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਰਜਿੰਦਰ ਕੌਰ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਔਰਤਾਂ ਹਰ ਖੇਤਰ ਵਿਚ ਮਰਦਾਂ ਦੇ ਬਰਾਬਰ ਭਾਗੀਦਾਰੀ ਨਿਭਾਅ ਰਹੀਆਂ ਹਨ। ਉਨ੍ਹਾਂ ਦੀ ਅਹਿਮ ਭੂਮਿਕਾ ਤੋਂ ਬਿਨਾਂ ਇਕ ਸੁਚੱਜੇ ਅਤੇ ਮਜ਼ਬੂਤ ਸਮਾਜ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਇਸ ਲਈ ਔਰਤਾਂ ਦਾ ਵੋਟਰ ਸੂਚੀ ਵਿਚ ਨਾਂਅ ਦਰਜ ਹੋਣਾ ਅਤੇ ਵੋਟ ਪਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸਮੂਹ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਨਵੀਆਂ ਵੋਟਾਂ ਬਣਵਾਉਣ ਅਤੇ ਵੋਟਰ ਸੁਧਾਈ ਦੇ ਕੰਮਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਇਹ ਦੇਸ਼ ਅਤੇ ਸਮਾਜ ਦੀ ਤਰੱਕੀ ਲਈ ਔਰਤਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਦਾ ਸੁਨਹਿਰਾ ਮੌਕਾ ਹੈ। ਉਨ੍ਹਾਂ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਨੂੰ ਅਗਲੇ ਦਿਨਾਂ ਵਿਚ ਵੀ ਲਗਾਤਾਰ ਜਾਰੀ ਰੱਖਿਆ ਜਾਵੇਗਾ, ਤਾਂ ਜੋ ਜ਼ਿਲ੍ਹੇ ਵਿਚ ਕੋਈ ਵੀ ਯੋਗ ਔਰਤ ਵੋਟ ਦੇ ਅਧਿਕਾਰ ਤੋਂ ਵਾਂਝੀ ਨਾ ਰਹੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਪੰਜਵੜ ਤੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਮਿਲਿਆ ਭਾਰੀ ਬਲ ਅਗਲੀ ਖ਼ਬਰ ਦਲਜੀਤ ਸਿੰਘ ਬਾਜਵਾ ਵਲੋਂ ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ
Ad Position 24