ਝਬਾਲ, 21 ਜੁਲਾਈ (ਸੁਖਦੇਵ ਸਿੰਘ)- ਹਲਕਾ ਤਰਨ ਤਾਰਨ ਦੇ ਪਿੰਡ ਪੰਜਵੜ ਵਿਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਐਸ.ਸੀ. ਸਮਾਜ ਦੇ ਚੜ੍ਹਦੀ ਕਲਾ ਵਾਲੇ ਆਗੂ ਜੱਸਾ ਸਿੰਘ ਪੰਜਵੜ, ਕਾਰਜ ਸਿੰਘ ਪੰਚਾਇਤ ਮੈਂਬਰ, ਪਰਮਜੀਤ ਸਿੰਘ ਪੰਚਾਇਤ ਮੈਂਬਰ, ਗੁਰਦੇਵ ਸਿੰਘ, ਰੇਸ਼ਮ ਸਿੰਘ ਮੈਂਬਰ, ਲਾਲ ਸਿੰਘ ਅਤੇ ਉਨ੍ਹਾਂ ਦੇ ਹੋਰ ਸਾਥੀ ਗੁਰਦੇਵ ਸਿੰਘ ਸੰਧੂ ਸਮਾਜ ਸੇਵੀ ਸੇਵਾਦਾਰ ਹਲਕਾ ਤਰਨ ਤਾਰਨ ਦੇ ਯਤਨਾਂ ਸਦਕਾ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਨਵੇਂ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਸੋਚ ਅਤੇ ਸਿਧਾਂਤਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਨਿਰੰਤਰ ਯਤਨ ਕਰਨਗੇ। ਗੁਰਦੇਵ ਸਿੰਘ ਸੰਧੂ ਨੇ ਨਵੇਂ ਸਾਥੀਆਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਿਲ ਹੋਣ ਨਾਲ ਹਲਕਾ ਤਰਨ ਤਾਰਨ ਵਿਚ ਅਕਾਲੀ ਦਲ ਵਾਰਿਸ ਪੰਜਾਬ ਨੂੰ ਹੋਰ ਮਜ਼ਬੂਤੀ ਮਿਲੇਗੀ।