14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਸੰਭਾਵੀ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਤਿਆਰ- ਡਿਪਟੀ ਕਮਿਸ਼ਨਰ ਸ੍ਰੀ ਰਾਹੁਲ

Ad Position 21
No active advertisement
ਅਜੀਤ ਡੈਸਕ 22-07-2026
ਤਰਨ ਤਾਰਨ, 21 ਜੁਲਾਈ (ਇਕਬਾਲ ਸਿੰਘ ਸੋਢੀ)-ਚੱਲ ਰਹੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਤਰਨ ਤਾਰਨ ਪ੍ਰਸ਼ਾਸਨ ਜ਼ਿਲ੍ਹੇ ਵਿਚ ਸੰਭਾਵੀ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ, ਕਿਉਂਕਿ ਅਜਿਹੇ ਕਿਸੇ ਵੀ ਹਾਲਾਤ ਦੇ ਟਾਕਰੇ ਲਈ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਭਾਵੀ ਹੜ੍ਹਾਂ ਤੋਂ ਬਚਾਅ ਸੰਬੰਧੀ ਕੀਤੀ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਵੇਲੇ ਭਾਵੇਂ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ, ਪ੍ਰੰਤੂ ਫਿਰ ਵੀ ਚੌਕਸੀ ਵਰਤਣੀ ਜ਼ਰੂਰੀ ਹੈ। ਮੀਟਿੰਗ ਵਿਚ ਜ਼ਿਲ੍ਹੇ ਦੇ ਸਾਰੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਮੀਟਿੰਗ ਦਾ ਮਕਸਦ ਹੜ੍ਹਾਂ ਦੀ ਸੰਭਾਵਨਾ ਦੇ ਮੱਦੇਨਜ਼ਰ ਤਿਆਰੀਆਂ ਦੀ ਸਮੀਖਿਆ ਕਰਨਾ ਅਤੇ ਸਾਰੇ ਵਿਭਾਗਾਂ ਨੂੰ ਉਨ੍ਹਾਂ ਦੇ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਣਾ ਸੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੜ੍ਹਾਂ ਤੋਂ ਬਚਾਅ ਲਈ 17.32 ਕਰੋੜ ਰੁਪਏ ਦੇ ਕੰਮ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਿਚ ਹਰੀਕੇ ਬੰਨ੍ਹ ਨੂੰ 9 ਕਰੋੜ ਰੁਪਏ ਦੀ ਲਾਗਤ ਨਾਲ ਉੱਚਾ ਕਰਨ ਅਤੇ ਇਸ ਦੀ ਮਜ਼ਬੂਤੀ ਲਈ 6.50 ਕਰੋੜ ਰੁਪਏ ਦੇ ਬੋਲਡਰ ਸਟੋਨ ਦੇ ਕੰਮ ਸ਼ਾਮਿਲ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਡਰੇਨਾਂ ਦੀ ਸਫ਼ਾਈ ’ਤੇ 1.82 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਇਸ ਦੌਰਾਨ ਉਨ੍ਹਾਂ ਸਮੂਹ ਸੰਬੰਧਿਤ ਅਧਿਕਾਰੀਆਂ ਨੂੰ ਆਪਣੇ-ਆਪਣੇ ਵਿਭਾਗੀ ਪੱਧਰ ’ਤੇ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹੰਗਾਮੀ ਸਥਿਤੀ ਵਿਚ ਤੁਰੰਤ ਕੰਮ ਕਰਨਾ ਸਾਡੀ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਪਛਾਣ, ਰਾਹਤ ਅਤੇ ਬਚਾਅ ਕਾਰਜਾਂ ਦੀ ਨਿਸ਼ਾਨਦੇਹੀ ਤੋਂ ਇਲਾਵਾ ਹੜ੍ਹਾਂ ਤੋਂ ਬਚਾਅ ਲਈ ਸ਼ਹਿਰਾਂ ਤੇ ਪਿੰਡਾਂ ਵਿਚ ਨਹਿਰਾਂ, ਨਾਲਿਆਂ, ਡਰੇਨਾਂ ਦੀ ਸਾਫ਼-ਸਫ਼ਾਈ, ਦਰਿਆ ਦੇ ਕਿਨਾਰਿਆਂ ਦੇ ਮਜ਼ਬੂਤੀ ਕਰਨ ਸਮੇਤ ਵਿਆਪਕ ਉਪਾਵਾਂ ਨੂੰ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਰਾਹਤ ਸਮੱਗਰੀ, ਡਾਕਟਰੀ ਸਹਾਇਤਾ ਅਤੇ ਦਵਾਈਆਂ ਆਦਿ ਸਮੇਤ ਹੰਗਾਮੀ ਹਾਲਾਤ ਵਿਚ ਵਰਤੀਆਂ ਜਾਣ ਵਾਲੀਆਂ ਸਾਰੀਆਂ ਲੋੜੀਂਦੀਆਂ ਵਸਤਾਂ ਦੀ ਉਪਲਬੱਧਤਾ ਯਕੀਨੀ ਬਣਾਈ ਗਈ ਹੈ। ਉਨ੍ਹਾਂ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੈਮਾਂ ਦੇ ਪਾਣੀ ਦੇ ਪੱਧਰ ਦੀ ਨਿਯਮਤ ਤੌਰ ’ਤੇ ਨਿਗਰਾਨੀ ਰੱਖੀ ਜਾਵੇ। ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਕਿਹਾ ਕਿ ਹੜ੍ਹ ਰੋਕੂ ਪ੍ਰਬੰਧਾਂ ਵਿਚ ਜਿਥੇ ਵੀ ਕਿਤੇ ਕਮੀ-ਪੇਸ਼ੀ ਨਜ਼ਰ ਆਵੇ, ਉਸ ਨੂੰ ਤੁਰੰਤ ਦੂਰ ਕੀਤਾ ਜਾਵੇ। ਪੰਜਾਬ ਸਰਕਾਰ ਵਲੋਂ ਮਾਨਸੂਨ ਸੀਜ਼ਨ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ, ਐਸ.ਡੀ.ਐਮ. ਤਰਨ ਤਾਰਨ ਡਾ. ਕਰਨਵੀਰ ਸਿੰਘ, ਐਸ.ਡੀ.ਐਮ. ਭਿੱਖੀਵਿੰਡ ਜਗਦੀਪ ਸਿੰਘ, ਐਸ.ਡੀ.ਐਮ ਪੱਟੀ ਅਮਨਦੀਪ, ਐਸ.ਪੀ ਸੁਖਨਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦੇਵਿੰਦਰ ਸਿੰਘ ਅਤੇ ਐਕਸੀਅਨ ਡਰੇਨੇਜ ਸਾਹਿਲ ਕੁਮਾਰ ਤੋਂ ਇਲਾਵਾ ਐਨ.ਡੀ.ਆਰ.ਐਫ, ਬੀ.ਐਸ.ਐਫ. ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਵਿਰੋਧੀ ਟਰੇਡ ਡੀਲ ਖ਼ਿਲਾਫ਼ ਦਿੱਲੀ ਰਵਾਨਾ ਹੋਇਆ ਕਿਸਾਨਾਂ ਦਾ ਵੱਡਾ ਕਾਫਲਾ ਅਗਲੀ ਖ਼ਬਰ ਹੈਰੋਇਨ, ਡਰੱਗ ਮਨੀ ਅਤੇ 2 ਭਗੌੜਿਆਂ ਸਮੇਤ 9 ਵਿਅਕਤੀ ਗ੍ਰਿਫ਼ਤਾਰ- ਐੱਸ.ਐੱਸ.ਪੀ.ਲਾਂਬਾ
Ad Position 24