03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਜੇਲ੍ਹ ’ਚੋਂ ਹਵਾਲਾਤੀਆਂ ਪਾਸੋ ਮੋਬਾਈਲ ਫੋਨ ਬਰਾਮਦ

Ad Position 21
No active advertisement
ਅਜੀਤ ਡੈਸਕ 23-07-2026
ਗੋਇੰਦਵਾਲ, 22 ਜੁਲਾਈ (ਸਕੱਤਰ ਸਿੰਘ ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ 2 ਹਵਾਲਾਤੀਆਂ ਪਾਸੋ ਮੋਬਾਈਲ ਫੋਨ ਬਰਾਮਦ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਪੁਲਿਸ ਕੀਤੀ ਕਿ 18 ਜੁਲਾਈ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਕੁਲਦੀਪ ਸਿੰਘ ਉਰਫ ਮਹਾਸਾ ਪੁੱਤਰ ਕਸ਼ਮੀਰ ਸਿੰਘ ਵਾਸੀ ਚੋਹਲਾ ਸਾਹਿਬ ਅਤੇ ਰੋਹਿਤ ਪੁੱਤਰ ਸ਼ਾਮ ਲਾਲ ਵਾਸੀ ਵਾਰਡ ਨੰਬਰ 7 ਪੱਟੀ ਪਾਸੋਂ 2 ਟੱਚ, ਇਕ ਕੀਪੈਡ ਮੋਬਾਈਲ ਫੋਨ, 2 ਹੀਟਰ ਸਪਰਿੰਗ, 1 ਚਾਰਜਰ ਅਤੇ 1 ਡਾਟਾ ਕੇਬਲ ਬਰਾਮਦ ਕੀਤੀ ਗਈ ਹੈ। ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਦਾਤਰ ਨਾਲ ਹਮਲਾ ਕਰਕੇ ਵਿਅਕਤੀ ਨੂੰ ਕੀਤਾ ਜ਼ਖਮੀ ਅਗਲੀ ਖ਼ਬਰ ਰਾਸ਼ਨ ਕਾਰਡ ਬਣਾਉਣ ਲਈ 11 ਅਗਸਤ ਤੱਕ ਆਨਲਾਈਨ ਜਮ੍ਹਾ ਹੋਣਗੀਆਂ ਅਰਜ਼ੀਆਂ-ਡਿਪਟੀ ਕਮਿਸ਼ਨਰ
Ad Position 24
No active advertisement