03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਪਿੰਡ ਕੱਲ੍ਹਾ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 23-07-2026
ਖਡੂਰ ਸਾਹਿਬ, 22 ਜੁਲਾਈ (ਰਸ਼ਪਾਲ ਸਿੰਘ ਕੁਲਾਰ)– ਹਲਕਾ ਖਡੂਰ ਸਾਹਿਬ ਦੇ ਪਿੰਡ ਕੱਲ੍ਹਾ ਤੋਂ ਬੀਬੀ ਕੁਲਜੀਤ ਕੌਰ ਧਰਮ ਪਤਨੀ ਸ਼ਮਸ਼ੇਰ ਸਿੰਘ ਨੇ ਆਪਣੇ ਪਰਿਵਾਰ ਅਤੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤ ਹੈ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਬੀਬਾ ਰਮਨਦੀਪ ਕੌਰ ਸੇਰੋਂ ਤੇ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਨੇ ਬੀਬੀ ਕੁਲਜੀਤ ਕੌਰ ਸਮੇਤ ਸ਼ਾਮਿਲ ਹੋਣ ਵਾਲੇ ਅਵਤਾਰ ਸਿੰਘ , ਸ਼ੀਤਲ ਸਿੰਘ, ਰਣਜੀਤ ਕੌਰ ,ਸੁਰਿੰਦਰ ਕੌਰ, ਹਰਜਿੰਦਰ ਕੌਰ, ਬਲਵਿੰਦਰ ਕੌਰ, ਕੁਲਵਿੰਦਰ ਕੌਰ, ਜਸਵੰਤ ਸਿੰਘ, ਕਾਲੂ ਸਿੰਘ ਉਹਨਾਂ ਦੇ ਸਮੂਹ ਪਰਿਵਾਰ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ, ਪੰਜਾਬ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪਾਰਟੀ ਨਾਲ ਲਗਾਤਾਰ ਲੋਕਾਂ ਦਾ ਵਿਸ਼ਵਾਸ ਜੁੜ ਰਿਹਾ ਹੈ। ਬਿੱਲਾ ਸੇਰੋ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਹੀ ਇਕ ਐਸੀ ਪਾਰਟੀ ਹੈ, ਜੋ ਕਿ ਆਪਣੇ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਦਿੰਦੀ ਹੈ ਅਤੇ ਹਮੇਸ਼ਾ ਆਪਣੇ ਵਰਕਰਾਂ ਨਾਲ ਮੋਢੇ ਨਾਲ ਮੋਢਾ ਜੋੜ ਖੜੀ ਰਹਿੰਦੀ ਹੈ। ਆਗੂਆਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਬੀਬੀ ਕੁਲਜੀਤ ਕੌਰ ਅਤੇ ਉਨ੍ਹਾਂ ਦੇ ਸਾਥੀ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀ ਸੇਵਾ ਵਿਚ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ਮਾਸਟਰ ਬਲਦੇਵ ਸਿੰਘ, ਅੰਗਰੇਜ ਸਿੰਘ ਸਾਬਕਾ ਸਰਪੰਚ, ਕੇਵਲ ਸਿੰਘ, ਜਗਤਾਰ ਸਿੰਘ, ਸਰਵਣ ਸਿੰਘ, ਅੰਗਰੇਜ ਸਿੰਘ ਫੌਜੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੰਡੀਵਿੰਡ ਦੇ ਸ਼ਮਸ਼ਾਨ ਘਾਟ ਨੇੜਿਓਂ ਨੌਜਵਾਨ ਦੀ ਲਾਸ਼ ਮਿਲੀ ਅਗਲੀ ਖ਼ਬਰ ਪੱਟੀ ਦੇ ਸਰਕਾਰੀ ਹਸਪਤਾਲ ਦੇ ਮੁੱਖ ਗੇਟ ਅੱਗੇ ਓਟ ਸੈਂਟਰ ਬਣਿਆ ਚਿੰਤਾ ਦਾ ਵਿਸ਼ਾ
Ad Position 24
No active advertisement