02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਭਰਵੀ ਮੀਟਿੰਗ

Ad Position 21
No active advertisement
ਅਜੀਤ ਡੈਸਕ 23-07-2026
ਤਰਨ ਤਾਰਨ, 22 ਜੁਲਾਈ (ਇਕਬਾਲ ਸਿੰਘ ਸੋਢੀ)– ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਭਰਵੀ ਮੀਟਿੰਗ ਚੀਮਾ ਖੁਰਦ ਵਿਖੇ ਗੁਰਵੇਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਬਲਦੇਵ ਸਿੰਘ ਪੰਡੋਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਫਿਰਕੂ ਨੀਤੀਆਂ ਤਹਿਤ ਫਾਸ਼ੀਵਾਦੀ ਰੁਝਾਨ ਰਾਹੀਂ ਘੱਟ ਗਿਣਤੀਆਂ, ਦਲਿਤਾਂ ਤੇ ਔਰਤਾਂ ’ਤੇ ਜ਼ੁਲਮ ਕਰਕੇ ਦੇਸ਼ ਵਿਚ ਫਿਰਕੂ ਜ਼ਹਿਰ ਨੂੰ ਘੋਲਿਆ ਜਾ ਰਿਹਾ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਅੱਜ ਸਾਡੇ ਦੇਸ਼ ਦਾ ਮਜ਼ਦੂਰ, ਕਿਸਾਨ ਤੇ ਹੋਰ ਕਿਰਤੀ ਲੋਕ ਬੁਰੀ ਤਰ੍ਹਾਂ ਨਪੀੜੇ ਜਾ ਰਹੇ ਹਨ। ਮਹਿੰਗਾਈ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਤੰਗ ਨਜ਼ਰੀ ਨੇ ਆਮ ਮਿਹਨਤਕਸ਼ ਲੋਕਾਂ ਨੂੰ ਤਰਸ ਦੇ ਪਾਤਰ ਬਣਾ ਦਿੱਤਾ ਹੈ। ਸਾਡੇ ਦੇਸ਼ ਆਮ ਮਜ਼ਦੂਰ ਤੋਂ ਲੈਕੇ ਦਰਮਿਆਨੇ ਤਬਕੇ ਤੱਕ ਸਭ ਲੋਕਾਂ ਨੂੰ ਬੁਰੀ ਤਰ੍ਹਾਂ ਕਰਜ਼ੇ ਦੇ ਜੰਜਾਲ ਵਿਚ ਫਸਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਮਰੀਕਾ ਸਾਮਰਾਜ ਦੇ ਦਬਾਅ ਤਹਿਤ ਮਹਿੰਗਾ ਡੀਜ਼ਲ, ਪੈਟਰੋਲ, ਗੈਸ ਖਰੀਦ ਕੇ ਸਾਡੇ ਲੋਕਾਂ ਤੇ ਮਹਿੰਗਾਈ ਦਾ ਵੱਡਾ ਬੋਝ ਪਾ ਰਹੀ ਹੈ, ਜਦੋਂ ਕਿ ਇਰਾਨ ਰੂਸ ਤੋਂ ਸਸਤਾ ਤੇਲ ਖਰੀਦਿਆ ਜਾ ਸਕਦਾ ਹੈ। ਮਜ਼ਦੂਰਾਂ ਦੇ ਹੱਕ ਦੇ ਕਾਨੂੰਨ ਤੋੜ ਕੇ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਲਾਗੂ ਕਰ ਦਿੱਤੇ। ਪੰਜਾਬ ਨਾਲ ਵੀ ਕੇਂਦਰ ਸਰਕਾਰ ਧੱਕਾ ਕਰ ਰਹੀ ਹੈ। ਚੰਡੀਗੜ੍ਹ ਪੰਜਾਬ ਤੋਂ ਪੱਕੇ ਤੌਰ ’ਤੇ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੱਕ ਮੰਗਦੇ ਲੋਕਾਂ ’ਤੇ ਖੁੱਲ੍ਹ ਕੇ ਪੁਲਿਸ ਤਸ਼ੱਦਦ ਕੀਤਾ ਜਾ ਰਿਹਾ ਹੈ। ਇਸ ਮੌਕੇ ਜਰਨੈਲ ਸਿੰਘ ਰਸੂਲਪੁਰ ਨੇ ਦੱਸਿਆ ਕਿ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਤਰਨ ਤਾਰਨ ਵਿਖੇ ਮਨਾਇਆ ਜਾ ਰਿਹਾ ਅਤੇ ਪੰਜ ਅਗਸਤ ਨੂੰ ਮਜ਼ਦੂਰਾਂ ਦੀਆਂ ਜਥੇਬੰਦੀਆਂ ਵਲੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਸ਼ਾਲ ਇਕੱਠ ਕੀਤਾ ਜਾ ਰਿਹਾ ਹੈ, ’ਚ ਪਰਿਵਾਰਾਂ ਸਮੇਤ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਮੀਨਾ ਕੌਰ ਸਰਪੰਚ ਚੀਮਾ ਖੁਰਦ, ਦਿਲਜੀਤ ਕੌਰ ਮਨਪ੍ਰੀਤ ਕੌਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਨੇ ਮੰਨਣ ਟੋਲ ਪਲਾਜ਼ਾ ਕੀਤਾ ਟੋਲ ਮੁਕਤ ਅਗਲੀ ਖ਼ਬਰ ਬੀ.ਜੇ.ਪੀ. ਆਗੂ ਮੋਦੀ ਨੂੰ ਅਮਰੀਕਾ ਨਾਲ ਸਮਝੌਤੇ ਕਰਨ ਤੋਂ ਰੋਕਣ- ਐਸ.ਕੇ.ਐਮ.
Ad Position 24
No active advertisement