10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਮੰਡ ਖੇਤਰ ਦੇ ਕਿਸਾਨਾਂ ਦੀ ਹਰ ਮੁਸ਼ਕਿਲ ’ਚ ਸ਼੍ਰੋਮਣੀ ਅਕਾਲੀ ਦਲ ਨਾਲ ਖੜ੍ਹਾ ਰਹੇਗਾ- ਸੁਖਬੀਰ ਸਿੰਘ ਬਾਦਲ

Ad Position 21
No active advertisement
ਅਜੀਤ ਡੈਸਕ 24-07-2026
ਚੋਹਲਾ ਸਾਹਿਬ, 23 ਜੁਲਾਈ (ਬਲਵਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਤਰਨ ਤਾਰਨ ਦੇ ਦਰਿਆ ਬਿਆਸ ਦੇ ਕੰਢੇ ਵੱਸੇ ਪਿੰਡ ਮੁੰਡਾਪਿੰਡ ਦਾ ਦੌਰਾ ਕਰਕੇ ਮੰਡ ਖੇਤਰ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦਰਿਆ ਬਿਆਸ ਦੇ ਪਾਣੀ ਕਾਰਨ ਹਰ ਸਾਲ ਪੈਦਾ ਹੋਣ ਵਾਲੀਆਂ ਮੁਸ਼ਕਿਲਾਂ ਅਤੇ ਕਿਸਾਨਾਂ ਨੂੰ ਹੋ ਰਹੇ ਨੁਕਸਾਨ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਮੰਡ ਖੇਤਰ ਦੇ ਲੋਕਾਂ ਅਤੇ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਰਿਹਾ ਹੈ ਅਤੇ ਅੱਗੇ ਵੀ ਖੜ੍ਹਾ ਰਹੇਗਾ। ਵਿਚਾਰ-ਵਟਾਂਦਰੇ ਦੌਰਾਨ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਦੱਸਿਆ ਕਿ ਦਰਿਆ ਬਿਆਸ ਹਰ ਸਾਲ ਉਨ੍ਹਾਂ ਲਈ ਤਬਾਹੀ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਮਹਿੰਗੇ ਡੀਜ਼ਲ, ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਕੇ ਤਿਆਰ ਕੀਤੀਆਂ ਫਸਲਾਂ ਹੜ੍ਹ ਦੇ ਪਾਣੀ ਵਿਚ ਰੁੜ੍ਹ ਜਾਂਦੀਆਂ ਹਨ, ਜਿਸ ਨਾਲ ਉਨ੍ਹਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ। ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਪਿਛਲੇ ਸਾਲ ਵੀ ਮੰਡ ਖੇਤਰ ਵਿਚ ਆਏ ਸਨ ਅਤੇ ਉਨ੍ਹਾਂ ਨੇ ਹੜ੍ਹਾਂ ਕਾਰਨ ਹੋਈ ਤਬਾਹੀ ਦਾ ਮੰਜ਼ਰ ਆਪਣੀਆਂ ਅੱਖਾਂ ਨਾਲ ਦੇਖਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਹੜ੍ਹਾਂ ਦੀ ਸੰਭਾਵਿਤ ਸਥਿਤੀ ਨੂੰ ਜਾਣਦੇ ਹੋਏ ਵੀ ਕੋਈ ਪ੍ਰਭਾਵਸ਼ਾਲੀ ਪ੍ਰਬੰਧ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਨ੍ਹਾਂ ਦੀ ਪਹਿਲਾਂ ਹੀ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਅਤੇ ਉਨ੍ਹਾਂ ਦੇ ਪਤੀ ਅਵਤਾਰ ਸਿੰਘ ਵਿਲਾ ਨਾਲ ਗੱਲਬਾਤ ਹੋ ਚੁੱਕੀ ਹੈ। ਉਨ੍ਹਾਂ ਖੇਤਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਿੱਥੇ ਵੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੀ ਲੋੜ ਮਹਿਸੂਸ ਹੁੰਦੀ ਹੈ, ਉੱਥੇ ਲੋਕ ਖੁਦ ਪਹਿਲ ਕਰਕੇ ਕੰਮ ਸ਼ੁਰੂ ਕਰਨ। ਉਨ੍ਹਾਂ ਐਲਾਨ ਕੀਤਾ ਕਿ ਅਜਿਹੇ ਕੰਮਾਂ ਲਈ ਲੋੜੀਂਦੇ ਡੀਜ਼ਲ ਦੀ ਵਿਵਸਥਾ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾਵੇਗੀ ਅਤੇ ਸਾਰੇ ਲੋਕ ਇਕਜੁੱਟ ਹੋ ਕੇ ਇਸ ਕੰਮ ਨੂੰ ਨੇਪਰੇ ਚਾੜ੍ਹਨ। ਇਸ ਮੌਕੇ ਉਨ੍ਹਾਂ ਨੇ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਇਹ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਇ ਉਨ੍ਹਾਂ ਨੂੰ ਲੁੱਟਣ ਵਿਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ, ਜੋ ਹਮੇਸ਼ਾਂ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਸੰਘਰਸ਼ ਕਰਦੀ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਮਜ਼ਬੂਤ ਕਰਕੇ ਪਾਰਟੀ ਨੂੰ ਮੁੜ ਸੇਵਾ ਦਾ ਮੌਕਾ ਦਿੱਤਾ ਜਾਵੇ, ਤਾਂ ਜੋ ਪੰਜਾਬ ਅਤੇ ਖ਼ਾਸ ਕਰਕੇ ਮੰਡ ਖੇਤਰ ਦੀਆਂ ਲੰਮੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਦਾ ਸਥਾਈ ਹੱਲ ਕੀਤਾ ਜਾ ਸਕੇ। ਇਸ ਮੌਕੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬੀ ਰਮਨਦੀਪ ਕੌਰ ਦੇ ਪਤੀ ਅਵਤਾਰ ਸਿੰਘ ਬਿੱਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਮੰਡ ਖੇਤਰ ਵਿਚ ਪਹੁੰਚ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਲਈ ਧੰਨਵਾਦ ਕੀਤਾ। ਇਸ ਮੌਕੇ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਐਸ.ਜੀ.ਪੀ.ਸੀ., ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸੂਬਾ ਮੀਤ ਪ੍ਰਧਾਨ ਜਥੇ. ਦਲਬੀਰ ਸਿੰਘ ਜਹਾਂਗੀਰ, ਗਿਆਨ ਸਿੰਘ ਸ਼ਾਹਬਾਜ਼ਪੁਰ, ਸਿਕੰਦਰ ਸਿੰਘ ਵਰਾਣਾ, ਤੇਜਿੰਦਰ ਸਿੰਘ ਪ੍ਰਿੰਸ, ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜਾਦਾ, ਸੁਖਰਾਜ ਸਿੰਘ ਰਾਜਾ ਸਰਪੰਚ ਭੈਲ, ਸਰਪੰਚ ਜੰਗਸ਼ੇਰ ਸਿੰਘ ਟੋਨੀ, ਹਰਪਾਲ ਸਿੰਘ ਗਿੱਲ ਸਾਬਕਾ ਸਰਪੰਚ ਕੱਦਗਿੱਲ, ਮਨਜਿੰਦਰ ਸਿੰਘ ਲਾਟੀ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਸੋਨੂੰ ਭੁੱਲਰ ਸਰਪੰਚ ਕਿਰਤੋਵਾਲ, ਠੇਕੇਦਾਰ ਹੀਰਾ ਭੁੱਲਰ ਹਰੀਕੇ, ਗੁਰਲਾਭ ਸਿੰਘ ਸਰਪੰਚ ਸ਼ਹਾਬਪੁਰ, ਕਸ਼ਮੀਰ ਸਿੰਘ ਸਹੋਤਾ ਹਲਕਾ ਪ੍ਰਧਾਨ ਐਸ.ਸੀ. ਵਿੰਗ, ਭੁਪਿੰਦਰ ਸਿੰਘ ਭਿੰਦਾ ਹਲਕਾ ਪ੍ਰਧਾਨ ਬੀ.ਸੀ. ਵਿੰਗ, ਯੂਥ ਪ੍ਰਧਾਨ ਮਹਿਲ ਸਿੰਘ ਜੋਧਪੁਰ, ਇਸਤਰੀ ਵਿੰਗ ਪ੍ਰਧਾਨ ਬੀਬੀ ਮਨਜੀਤ ਕੌਰ ਡਿਆਲ, ਰਾਣਾ ਸਰਪੰਚ ਮੰਮਣਕੇ, ਮੋਹਨ ਸਿੰਘ ਭੈਲ, ਦਲੇਰ ਸਿੰਘ ਢਿੱਲੋਂ ਬਲਾਕ ਸੰਮਤੀ ਮੈਂਬਰ, ਪਰਮਜੀਤ ਸਿੰਘ ਬਾਠ ਬਲਾਕ ਸੰਮਤੀ ਮੈਂਬਰ, ਇੰਦਰਜੀਤ ਸਿੰਘ ਸਾਬਕਾ ਸਰਪੰਚ ਕਰਮੂੰਵਾਲਾ, ਚਰਨਜੀਤ ਸਿੰਘ, ਪ੍ਰਗਟ ਸਿੰਘ ਮੈਂਬਰ ਪੰਚਾਇਤ ਕੱਦਗਿੱਲ, ਅੰਗਰੇਜ ਸਿੰਘ ਸ਼ੇਰਦਿਲ ਸਰਹਾਲੀ, ਮਨਜੀਤ ਸਿੰਘ ਪੱਖੋਪੁਰ, ਸੁਖਚੈਨ ਸਿੰਘ ਰੰਧਾਵਾ, ਗੁਰਭੇਜ ਸਿੰਘ ਕਰਮੂੰਵਾਲਾ, ਦਇਆ ਸਿੰਘ ਚੋਹਲਾ ਖੁਰਦ, ਚਰਨਜੀਤ ਸਿੰਘ ਧੁੰਨ, ਸਾਰਜ ਸਿੰਘ ਧੁੰਨ, ਇੰਦਰਜੀਤ ਸਿੰਘ ਸੋਨੀ ਪੱਖੋਪੁਰ, ਜਗਰੂਪ ਸਿੰਘ ਪੱਖੋਪੁਰ, ਕਪੂਰ ਸਿੰਘ ਸਾਬਕਾ ਸਰਪੰਚ ਘੜਕਾ, ਨਰਿੰਦਰ ਸਿੰਘ ਘੜਕਾ, ਦਿਲਬਾਗ ਸਿੰਘ ਕਾਹਲਵਾਂ ਸਾਬਕਾ ਸਰਪੰਚ, ਯੂਥ ਆਗੂ ਗੁਰ ਸਿੱਧੂ ਘੜਕਾ, ਮੁਖਤਾਰ ਸਿੰਘ ਸਾਬਕਾ ਸਰਪੰਚ ਕੰਬੋਅ, ਬਲਕਾਰ ਸਿੰਘ ਸਾਬਕਾ ਸਰਪੰਚ ਹਵੇਲੀਆਂ, ਜਗੀਰ ਸਿੰਘ ਰੱਤੋਕੇ, ਭੁਪਿੰਦਰ ਸਿੰਘ ਰੱਤੋਕੇ, ਪ੍ਰਤਾਪ ਸਿੰਘ ਰੱਤੋਕੇ, ਸਰਪੰਚ ਸਤਨਾਮ ਸਿੰਘ ਸ਼ਾਹ, ਸਰਪੰਚ ਸੋਨੂੰ ਸ਼ਾਹ ਜੀਉਬਾਲਾ, ਹਰਭਜਨ ਸਿੰਘ ਰਠੌਰ, ਗੁਰਨਾਮ ਸਿੰਘ ਲਾਡੀ, ਸੰਤੋਖ ਸਿੰਘ ਨੰਬਰਦਾਰ, ਸਾਬੀ ਮੈਂਬਰ ਫਤਿਆਬਾਦ, ਰਣਜੀਤ ਸਿੰਘ ਰਾਣਾ ਮੈਂਬਰ ਪੰਚਾਇਤ ਚੋਹਲਾ ਸਾਹਿਬ, ਸਕੱਤਰ ਸਿੰਘ ਸਰਪੰਚ, ਉਪਕਾਰ ਸਿੰਘ ਦੇਊ, ਗੁਰਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੜਕਾਂ ’ਤੇ ਘੁੰਮ ਰਹੇ ਬੇਸਹਾਰਾ ਪਸ਼ੂ ਬਣ ਰਹੇ ਸੜਕੀ ਹਾਦਸਿਆਂ ਦਾ ਕਾਰਨ, ਪ੍ਰਸ਼ਾਸਨ ਬੇਖ਼ਬਰ ਅਗਲੀ ਖ਼ਬਰ ਸਾਂਝ ਕੇਂਦਰ ਬਲਾਚੌਰ ਵਲੋਂ ਸਰਕਾਰੀ ਕੰਨਿਆ ਸਕੂਲ ਵਿਖੇ ਵਾਤਾਵਰਨ ਸੰਬੰਧੀ ਲਗਾਇਆ ਵਿਸ਼ੇਸ਼ ਸੈਮੀਨਾਰ
Ad Position 24