10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸ਼ਾਂਤਮਈ ਵਿਰੋਧ ਜਤਾ ਰਹੇ ਵਿਦਿਆਰਥੀਆਂ ਉਪਰ ਲਾਠੀਚਾਰਜ ਸੰਵਿਧਾਨ ਦੇ ਉਲਟ - ਬੀਬੀ ਬ੍ਰਹਮਪੁਰਾ

Ad Position 21
No active advertisement
ਅਜੀਤ ਡੈਸਕ 24-07-2026
ਤਰਨ ਤਾਰਨ, 23 ਜੁਲਾਈ (ਹਰਿੰਦਰ ਸਿੰਘ)—ਦੇਸ਼ ਵਿਚ ਨੀਟ ਅਤੇ ਹੋਰ ਮੁਕਾਬਲਿਆਂ ਦੀਆਂ ਪ੍ਰੀਖਿਆ ਵਿਚ ਵਾਰ ਵਾਰ ਪੇਪਰ ਲੀਕ ਹੋਣ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਅਤੇ ਇਸ ਦਾ ਸ਼ਾਂਤਮਈ ਵਿਰੋਧ ਜਤਾ ਰਹੇ ਵਿਦਿਆਰਥੀਆਂ ਉਪਰ ਜਿਸ ਤਰ੍ਹਾਂ ਦਿੱਲੀ ਵਿਚ ਪੁਲਿਸ ਬਲ ਦਾ ਉਪਯੋਗ ਕਰਕੇ ਵਿਦਿਆਰਥੀਆਂ ਉਪਰ ਤਸ਼ੱਦਦ ਢਾਹਿਆ ਗਿਆ ਹੈ, ਉਹ ਜਿਥੇ ਨਿੰਦਣਯੋਗ ਹੈ, ਉਥੇ ਸੰਵਿਧਾਨ ਵੀ ਇਸ ਦੀ ਇਜ਼ਾਜਤ ਨਹੀਂ ਦਿੰਦਾ। ਵਿਦਿਆਰਥੀ ਦੇਸ਼ ਦਾ ਸਰਮਾਇਆ ਹਨ ਅਤੇ ਇਨ੍ਹਾਂ ਵਿਚੋਂ ਹੀ ਵੱਡੇ–ਵੱਡੇ ਵਿਦਵਾਨ, ਡਾਕਟਰ, ਵਿਗਿਆਨੀ ਆਦਿ ਨਿਕਲਦੇ ਹਨ ਅਤੇ ਇਨ੍ਹਾਂ ਵਿਦਿਆਰਥੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨਾ ਦੇਸ਼ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਇਸਤਰੀ ਵਿੰਗ ਪ੍ਰਧਾਨ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਵਿਦੇਸ਼ ਤੋਂ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ‘ਨੀਟ’ ਵਰਗੀਆਂ ਵੱਡੀਆਂ ਪ੍ਰੀਖਿਆਵਾਂ ਲੀਕ ਹੋ ਰਹੀਆਂ ਹਨ, ਉਸ ਨਾਲ ਜੋ ਕਾਬਲ ਵਿਦਿਆਰਥੀਆਂ ਨੂੰ ਮੌਕਾ ਮਿਲਣ ਦੀ ਬਜਾਇ ਨਕਲ ਕਰਨ ਵਾਲੇ ਉਨ੍ਹਾਂ ਦੇ ਹੱਕ ਖੋਹ ਲੈਂਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਸ਼ਾਂਤਮਈ ਤਰੀਕੇ ਨਾਲ ਆਪਣੀ ਗੱਲ ਨੂੰ ਕੇਂਦਰ ਸਰਕਾਰ ਅੱਗੇ ਰੱਖ ਰਹੇ ਸਨ ਅਤੇ ਇਹ ਥੋੜ੍ਹੀ ਗਿਣਤੀ ਵਿਚ ਨਹੀਂ, ਬਲਕਿ ਹਜ਼ਾਰਾਂ ਦੀ ਗਿਣਤੀ ਵਿਚ ਵਿਦਿਆਰਥੀ ਵਿਰੋਧ ਕਰ ਰਹੇ ਸਨ, ਪਰ ਬਿਨਾਂ ਕਿਸੇ ਕਾਰਨ ਇਨ੍ਹਾਂ ਵਿਦਿਆਰਥੀਆਂ ਉਪਰ ਪੁਲਿਸ ਨੇ ਜੋ ਲਾਠੀਚਾਰਜ ਅਤੇ ਤਸ਼ੱਦਦ ਕੀਤਾ, ਉਸ ਨਾਲ ਹਰ ਵਿਅਕਤੀ ਦੇ ਲੂ ਕੰਢੇ ਖੜ੍ਹੇ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨਾਲ ਕੇਂਦਰ ਸਰਕਾਰ ਬੈਠ ਕੇ ਵੀ ਇਸ ਮਸਲੇ ਦਾ ਹੱਲ ਕੱਢ ਸਕਦੀ ਸੀ, ਪਰ ਇਸ ਵਿਦਿਆਰਥੀ ਅੰਦੋਲਨ ਨੂੰ ਕੁਚਲਣ ਦਾ ਯਤਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਵਿਦਿਆਰਥੀਆਂ ਉਪਰ ਲਾਠੀਚਾਰਜ ਅਤੇ ਤਸ਼ੱਦਦ ਕਰਨ ਦਾ ਹੁਕਮ ਦੇਣ ਵਾਲਿਆਂ ਅਤੇ ਲਾਠੀਚਾਰਜ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ।
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਪੁਲਿਸ ਵਲੋਂ ਰੇਲਵੇ ਸਟੇਸ਼ਨ ਤਰਨ ਤਾਰਨ ’ਤੇ ਵਿਸ਼ੇਸ਼ ਚੈਕਿੰਗ ਅਗਲੀ ਖ਼ਬਰ ਸਰਹੱਦੀ ਪਿੰਡ ਕਲਸੀਆਂ ਦੇ ਖੇਤਾਂ ’ਚੋਂ ਛੇ ਖਾਲੀ ਮੈਗਜ਼ੀਨ ਬਰਾਮਦ
Ad Position 24