10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਛੁੱਟੀ ’ਤੇ ਰਹਿਣ ਲਈ ਸਮੂਹ ਪਟਵਾਰੀਆਂ ਵਲੋਂ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 24-07-2026
ਪੱਟੀ, 23 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਰੈਵੀਨਿਊ ਪਟਵਾਰ ਯੂਨੀਅਨ ਇਕਾਈ ਪੱਟੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਪਟਵਾਰੀਆਂ ਨੇ ਆਪਣੀਆਂ ਹੱਕੀ ਮੰਗਾਂ ਸੰਬੰਧੀ ਤਹਿਸੀਲਦਾਰ ਪੱਟੀ ਨੂੰ ਮੰਗ ਪੱਤਰ ਸੌਂਪਿਆ। ਇਸ ਦੌਰਾਨ ਜਥੇਬੰਦੀ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ 24 ਜੁਲਾਈ ਨੂੰ ਸਮੂਹ ਪਟਵਾਰੀਆਂ ਵਲੋਂ ਛੁੱਟੀ ਕਰਕੇ ਪਟਵਾਰਖਾਨੇ ਮੁਕੰਮਲ ਤੌਰ ’ਤੇ ਬੰਦ ਰੱਖਣ ਦਾ ਵੀ ਐਲਾਨ ਕੀਤਾ ਗਿਆ। ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਰੈਵੀਨਿਊ ਪਟਵਾਰ ਯੂਨੀਅਨ ਦੀਆਂ ਮੰਗਾਂ ਸੰਬੰਧੀ ਸੂਬਾ ਪ੍ਰਧਾਨ ਬਲਰਾਜ ਸਿੰਘ ਔਜਲਾ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਵਿਖੇ ਪ੍ਰਿੰਸੀਪਲ ਸਕੱਤਰ ਨਵਰਾਜ ਸਿੰਘ ਬਰਾੜ ਨਾਲ ਮੀਟਿੰਗ ਹੋਈ ਸੀ। ਮੀਟਿੰਗ ਦੌਰਾਨ ਜਥੇਬੰਦੀ ਨੇ ਸਟੇਟ ਕਾਡਰ ਨੂੰ ਰੱਦ ਕਰਨ, 17 ਜੁਲਾਈ 2007 ਨਾਲ ਸਬੰਧਿਤ ਸੱਤਵੇਂ ਪੇ ਕਮਿਸ਼ਨ ਦੇ ਪੱਤਰ ਨੂੰ ਵਾਪਸ ਲੈਣ, ਖਤਮ ਕੀਤੀਆਂ ਗਈਆਂ 1,056 ਪਟਵਾਰੀਆਂ ਦੀਆਂ ਅਸਾਮੀਆਂ ਮੁੜ ਬਹਾਲ ਕਰਨ ਅਤੇ ਲੰਬੇ ਸਮੇਂ ਤੋਂ ਬਕਾਇਆ ਪਈਆਂ ਕਾਨੂੰਗੋਆਂ ਦੀਆਂ ਤਰੱਕੀਆਂ ਸਮੇਤ ਹੋਰ ਮੰਗਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੀਟਿੰਗ ਕਿਸੇ ਵੀ ਠੋਸ ਅਤੇ ਤਸੱਲੀਬਖਸ਼ ਨਤੀਜੇ ’ਤੇ ਨਹੀਂ ਪਹੁੰਚੀ, ਜਿਸ ਕਾਰਨ ਜਥੇਬੰਦੀ ਨੇ ਰੋਸ ਵਜੋਂ ਸਵਾਮਿਤਵ ਸਕੀਮ (ਲਾਲ ਲਕੀਰ) ਦੇ ਕੰਮ ਦਾ ਪੂਰਨ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਐਗਰੀਸਟੈਕ ਐਪ ਜਾਂ ਆਨਲਾਈਨ ਪੋਰਟਲ ਰਾਹੀਂ ਫਾਰਮਰ ਵੈਰੀਫਿਕੇਸ਼ਨ ਦਾ ਕੰਮ ਵੀ ਕੋਈ ਪਟਵਾਰੀ ਆਪਣੀ ਅਧਿਕਾਰਤ ਆਈ.ਡੀ. ਰਾਹੀਂ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ 24 ਜੁਲਾਈ ਨੂੰ ਸਮੂਹ ਪਟਵਾਰੀ ਛੁੱਟੀ ’ਤੇ ਰਹਿਣਗੇ ਅਤੇ ਉਸ ਦਿਨ ਸਾਰੇ ਪਟਵਾਰਖਾਨੇ ਮੁਕੰਮਲ ਤੌਰ ’ਤੇ ਬੰਦ ਰਹਿਣਗੇ। ਇਸ ਮੌਕੇ ਪਟਵਾਰੀ ਸੁਖਜਿੰਦਰ ਸਿੰਘ, ਸੁਨੀਲ ਕੁਮਾਰ, ਸ਼ੁਬੇਗ ਸਿੰਘ, ਜਤਿਨ ਸ਼ਰਮਾ, ਨਿਰਵੈਲ ਸਿੰਘ, ਸੁਖਜੀਤ ਸਿੰਘ, ਲਖਵਿੰਦਰ ਸਿੰਘ, ਹਰਮਨਦੀਪ ਕੌਰ, ਹਰਜਿੰਦਰ ਸਿੰਘ, ਸਾਗਰ, ਹਰਪ੍ਰੀਤ ਸਿੰਘ, ਜਗਰੂਪ ਸਿੰਘ, ਵਰਿੰਦਰਜੀਤ ਸਿੰਘ, ਵਿਜੈ ਪ੍ਰਤਾਪ ਸਿੰਘ, ਗੁਰਸੇਵਕ ਸਿੰਘ, ਕਰਮਨਦੀਪ ਸਿੰਘ, ਰਣਜੀਤ ਸਿੰਘ ਅਤੇ ਗਗਨਦੀਪ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਗ੍ਰਿਫ਼ਤਾਰ—ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਬੀਬਾ ਰਮਨਦੀਪ ਸੇਰੋਂ ਤੇ ਬਿੱਲਾ ਸੇਰੋਂ ਨੇ ‘ਮੀਰੀ ਪੀਰੀ ਖ਼ਾਲਸਾ ਮਾਰਚ’ ਦੀ ਤਿਆਰੀਆਂ ਸੰਬੰਧੀ ਕੀਤੀ ਮੀਟਿੰਗ
Ad Position 24