10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਕੇਂਦਰੀ ਜੇਲ੍ਹ ਗੋਇੰਦਵਾਲ ’ਚ ਤਾਇਨਾਤ ਡਾਕਟਰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 24-07-2026
ਤਰਨ ਤਾਰਨ, 23 ਜੁਲਾਈ (ਹਰਿੰਦਰ ਸਿੰਘ)—ਅਕਸਰ ਸੁਰਖੀਆਂ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ਫਿਰ ਸੁਰਖੀਆਂ ਵਿਚ ਆ ਗਈ ਹੈ। ਜੇਲ੍ਹ ਦੀ ਚੈਕਿੰਗ ਦੌਰਾਨ ਜੇਲ੍ਹ ਵਿਚ ਤਾਇਨਾਤ ਡਾਕਟਰ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਕੁਲਜੀਤ ਸਿੰਘ ਨੇ ਇਕ ਲਿਖਤੀ ਸ਼ਿਕਾਇਤ ਥਾਣਾ ਗੋਇੰਦਵਾਲ ਦੀ ਪੁਲਿਸ ਨੂੰ ਦਿੱਤੀ ਕਿ 21 ਜੁਲਾਈ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਜਦੋਂ ਡਿਊਟੀ ਵਿਚ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਉਸ ਸਮੇਂ ਜੇਲ੍ਹ ’ਚ ਤਾਇਾਤ ਡਾਕਟਰ ਅਨਮੋਲਪ੍ਰੀਤ ਸਿੰਘ ਪੁੱਤਰ ਰਜਿੰਦਰਪਾਲ ਸਿੰਘ ਵਾਸੀ ਗਲੀ ਨੰਬਰ 6 ਜੋਤੀਸਰ ਕਾਲੋਨੀ ਜੰਡਿਆਲਾ ਗੁਰੂ ਦੀ ਤਲਾਸ਼ੀ ਲੈਣ ’ਤੇ ਉਸ ਪਾਸੋਂ 997 ਲਾਲ ਰੰਗ ਦੇ ਕੈਪਸੂਲ, 2 ਟੱਚ ਮੋਬਾਈਲ ਫੋਨ, 2630 ਭਾਰਤੀ ਕਾਰੰਸੀ, 1490 ਕੈਪਸੂਲ,, 20250 ਗੋਲੀਆਂ, 53 ਗ੍ਰਾਮ ਚਰਸ ਨਮੂਨਾ ਪਦਾਰਥ ਬਰਾਮਦ ਕੀਤੀ ਗਈ ਹੈ । ਥਾਣਾ ਗੋਇੰਦਵਾਲ ਦੇ ਮੁਖੀ ਬਲਜੀਤ ਕੌਰ ਨੇ ਦੱਸਿਆ ਕਿ ਪੁਲਿਸ ਵਲੋਂ ਡਾਕਟਰ ਅਨਮੋਲਪ੍ਰੀਤ ਸਿੰਘ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕਾਮਿਆਂ ਵਲੋਂ ਸਮੂਹਿਕ ਛੁੱਟੀ ਲੈ ਕੇ ਤੀਜੇ ਦਿਨ ਸਰਕਲ ਤਰਨ ਤਾਰਨ ਗੇਟ ’ਤੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਲੰਗਰ ਲਈ 60 ਕੁਇੰਟਲ ਅੰਬ ਦੇ ਅਚਾਰ ਦੀ ਸੇਵਾ ਭੇਜੀ
Ad Position 24