11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਵਿਦਿਆਰਥੀਆਂ, ਨੌਜਵਾਨਾਂ, ਕਿਸਾਨਾਂ ਅਤੇ ਮਨਰੇਗਾ ਮਜ਼ਦੂਰਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ—ਐਡਵੋਕੇਟ ਕਰਮਵੀਰ ਸਿੰਘ

Ad Position 21
No active advertisement
ਅਜੀਤ ਡੈਸਕ 24-07-2026
ਅਮਰਕੋਟ, 23 ਜੁਲਾਈ (ਭੱਟੀ)- ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਬੁਲਾਰੇ ਐਡਵੋਕੇਟ ਕਰਮਵੀਰ ਸਿੰਘ ਨੇ ਦੇਸ਼ ਭਰ ਵਿਚ ਵਿਦਿਆਰਥੀਆਂ, ਨੌਜਵਾਨਾਂ, ਕਿਸਾਨਾਂ ਅਤੇ ਮਨਰੇਗਾ ਮਜ਼ਦੂਰਾਂ ਨਾਲ ਹੋ ਰਹੇ ਧੱਕੇਸ਼ਾਹੀ ਭਰੇ ਵਿਵਹਾਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਲੋਕਤੰਤਰ ਵਿਚ ਆਪਣੀਆਂ ਜਾਇਜ਼ ਅਤੇ ਸੰਵਿਧਾਨਕ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣਾ ਹਰ ਨਾਗਰਿਕ ਦਾ ਮੂਲ ਅਧਿਕਾਰ ਹੈ। ਇਸ ਅਧਿਕਾਰ ਨੂੰ ਲਾਠੀਆਂ, ਗ੍ਰਿਫ਼ਤਾਰੀਆਂ ਅਤੇ ਧਮਕੀਆਂ ਰਾਹੀਂ ਕੁਚਲਣ ਦੀ ਹਰ ਕੋਸ਼ਿਸ਼ ਲੋਕਤੰਤਰੀ ਕਦਰਾਂ-ਕੀਮਤਾਂ ‘ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ‘ਨੀਟ’ ਪੇਪਰ ਲੀਕ ਮਾਮਲੇ ਨੂੰ ਲੈ ਕੇ ਆਪਣੇ ਭਵਿੱਖ ਅਤੇ ਨਿਆਂ ਦੀ ਮੰਗ ਕਰ ਰਹੇ ਵਿਦਿਆਰਥੀਆਂ ’ਤੇ ਪੁਲਿਸ ਵਲੋਂ ਕੀਤਾ ਗਿਆ ਲਾਠੀਚਾਰਜ ਅਤੇ ਬਲ ਪ੍ਰਯੋਗ ਬੇਹੱਦ ਸ਼ਰਮਨਾਕ ਅਤੇ ਨਿੰਦਣਯੋਗ ਹੈ। ਵਿਦਿਆਰਥੀਆਂ ਨੂੰ ਇਨਸਾਫ਼ ਦੇਣ ਦੀ ਬਜਾਇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣਾ ਕੇਂਦਰ ਸਰਕਾਰ ਦੀ ਨਾਕਾਮੀ ਦਾ ਸਪੱਸ਼ਟ ਪ੍ਰਮਾਣ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ‘ਨੀਟ’ ਪੇਪਰ ਲੀਕ ਮਾਮਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਐਡਵੋਕੇਟ ਕਰਮਵੀਰ ਸਿੰਘ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਰਗੀਆਂ ਖ਼ੁਦਮੁਖਤਿਆਰ ਅਤੇ ਅਕਾਦਮਿਕ ਸੰਸਥਾਵਾਂ ਵਿਚ ਕਿਸੇ ਵੀ ਸਿਆਸੀ ਜਾਂ ਵਿਚਾਰਧਾਰਕ ਸੰਸਥਾ ਦੀ ਗੈਰ-ਵਾਜਿਬ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
Ad Position 22
No active advertisement
ਪਿਛਲੀ ਖ਼ਬਰ ਸਰਵਣ ਸਿੰਘ ਧੁੰਨ ਨੇ ਸਬ ਡਵੀਜ਼ਨ ਭਿੱਖੀਵਿੰਡ ਦੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਤਿੰਨ ਦਿਨ ਤੋਂ ਟਿਊਬਵੈੱਲਾਂ ਦੀ ਸੰਘਰ ਫੀਡਰ ਦੀ ਬਿਜਲੀ ਬੰਦ ਹੋਣ ਕਰਕੇ ਕਿਸਾਨ ਡਾਹਢੇ ਪ੍ਰੇਸ਼ਾਨ
Ad Position 24