11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਰਵਣ ਸਿੰਘ ਧੁੰਨ ਨੇ ਸਬ ਡਵੀਜ਼ਨ ਭਿੱਖੀਵਿੰਡ ਦੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 24-07-2026
ਭਿੱਖੀਵਿੰਡ, 23 ਜੁਲਾਈ (ਬੌਬੀ)-ਹਲਕਾ ਵਿਧਾਇਕ ਸਰਵਣ ਸਿੰਘ ਧੁੰਨ ਨੇ ਹਲਕਾ ਖੇਮਕਰਨ ਦੇ ਪੁਲਿਸ ਪ੍ਰਸ਼ਾਸਨ ਦੇ ਡੀ.ਐਸ.ਪੀ., ਵੱਖ-ਵੱਖ ਥਾਣਿਆਂ ਦੇ ਐਸ.ਐਚ.ਓ. ਅਤੇ ਚੌਂਕੀ ਇੰਚਾਰਜਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਹਲਕੇ ਦੀ ਕਾਨੂੰਨ-ਵਿਵਸਥਾ, ਲੋਕਾਂ ਦੀ ਸੁਰੱਖਿਆ ਅਤੇ ਪੁਲਿਸ ਪ੍ਰਸ਼ਾਸਨ ਨਾਲ ਜੁੜੇ ਅਹਿਮ ਮਾਮਲਿਆਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ, ਅਮਨ-ਕਾਨੂੰਨ ਦੀ ਮਜ਼ਬੂਤੀ ਅਤੇ ਹਲਕੇ ਵਿਚ ਸੁਰੱਖਿਅਤ ਤੇ ਸੁਚੱਜਾ ਮਾਹੌਲ ਬਣਾਈ ਰੱਖਣ ਲਈ ਅਧਿਕਾਰੀਆਂ ਨਾਲ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸਰਵਣ ਸਿੰਘ ਧੁੰਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵਧੀਆ ਸ਼ਾਂਤਮਈ ਮਾਹੋਲ ਦੇਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ, ਜਿਵੇਂ ਕਿ ਜਰਨਲ ਵਰਗ ਦੀਆਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਮਹੀਨਾ ਅਤੇ ਅਨੁਸੂਚਿਤ ਜਾਤੀ ਅਤੇ ਬੈਕਵਰਡ ਕਲਾਸ ਦੀਆਂ ਮਹਿਲਾਵਾਂ ਨੂੰ 1500 ਪ੍ਰਤੀ ਮਹੀਨਾ ਸਰਕਾਰ ਨੇ ਦੇਣਾ ਸ਼ੁਰੂ ਕਰ ਦਿੱਤਾ ਹੈ ਅਤੇ ਉਸ ਦੇ ਨਾਲ ਹੀ ਹੁਣ ਆਟਾ-ਦਾਲ ਸਕੀਮ ਤੋਂ ਵਾਂਝੇ ਰਹੇ ਪਰਿਵਾਰਾਂ ਵਾਸਤੇ ਨਵੇਂ ਰਾਸ਼ਨ ਕਾਰਡ ਬਣਾਉਣ ਲਈ ਵੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਖੁਸ਼ ਹਨ। ਉਨ੍ਹਾਂ ਖਾਸ ਕਰਕੇ ਹਲਕਾ ਖੇਮਕਰਨ ਦੀ ਗੱਲ ਕਰਦਿਆਂ ਕਿਹਾ ਕਿ ਹਲਕਾ ਖੇਮਕਰਨ ਵਿਚ ਲੋਕ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਨਾਲ ਹੋਰ ਜੁੜ ਰਹੇ ਹਨ, ਜਿਸ ਤੋਂ ਇਸ ਸਪੱਸ਼ਟ ਹੈ ਕਿ ਆਉਂਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਬਾਕੀ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਵੋਟਾਂ ਦੇ ਵੱਡੇ ਅੰਤਰ ਨਾਲ ਹਰਾ ਕੇ ਫਿਰ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਸੁਖਦੇਵ ਸਿੰਘ ਸੰਧੂ ਪ੍ਰਧਾਨ ਨਗਰ ਪੰਚਾਇਤ ਭਿੱਖੀਵਿੰਡ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਕੱਪ ਦੌਰਾਨ ਮਨੁੱਖੀ ਤਸਕਰੀ ’ਤੇ NYPD ਦਾ ਵੱਡਾ ਵਾਰ, 7 ਨਾਬਾਲਗਾਂ ਸਮੇਤ 43 ਲੋਕ ਬਚਾਏ ਅਗਲੀ ਖ਼ਬਰ ਵਿਦਿਆਰਥੀਆਂ, ਨੌਜਵਾਨਾਂ, ਕਿਸਾਨਾਂ ਅਤੇ ਮਨਰੇਗਾ ਮਜ਼ਦੂਰਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ—ਐਡਵੋਕੇਟ ਕਰਮ...
Ad Position 24