10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸਰਹੱਦ ਪਾਰੋਂ ਹੈਰੋਇਨ ਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦੇ ਮੈਂਬਰ ਗ੍ਰਿਫ਼ਤਾਰ- ਐੱਸ.ਐੱਸ.ਪੀ. ਲਾਂਬਾ

Ad Position 21
No active advertisement
ਅਜੀਤ ਡੈਸਕ 25-07-2026
ਤਰਨ ਤਾਰਨ, 24 ਜੁਲਾਈ (ਹਰਿੰਦਰ ਸਿੰਘ)—ਸੀ.ਆਈ.ਏ.ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਹੋਇਆ ਸਰਹੱਦ ਪਾਰੋਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਗਿ੍ਫ਼ਤਾਰ ਕੀਤੇ ਗਏ ਮੁਲਜਮਾਂ ਪਾਸੋਂ 2 ਨਾਜਾਇਜ਼ ਪਿਸਟਲ, 3 ਕਿਲੋ 116 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਐੱਸ.ਪੀ.(ਡੀ) ਰਿਪੁਤਾਪਨ ਸਿੰਘ ਅਤੇ ਡੀ.ਐੱਸ.ਪੀ.(ਡੀ) ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਰੁਪਿੰਦਰਪਾਲ ਸਿੰਘ ਇੰਚਾਰਜ਼ ਸੀ.ਆਈ.ਏ ਸਟਾਫ ਤਰਨ ਤਾਰਨ ਵਲੋਂ ਹਥਿਆਰਾਂ ਦੀ ਤਸਕਰੀ ’ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸਨ। ਜਿਸ ਤਹਿਤ ਸੀ.ਆਈ.ਏ ਸਟਾਫ ਤਰਨ ਤਾਰਨ ਦੀ ਟੀਮ ਨੂੰ ਹਿਊਮਨ ਇੰਨਟੈਲੀਜੈਂਸ ਅਤੇ ਤਕਨੀਕੀ ਇੰਨਟੈਲੀਜੈਂਸ ਰਾਹੀਂ ਇਹ ਪਤਾ ਲੱਗਾ ਕਿ ਜਗਦੀਪ ਸਿੰਘ ਪੁੱਤਰ ਤੇਗਾ ਸਿੰਘ ਵਾਸੀ ਡੁਗਰੀ ਥਾਣਾ ਸਰਹਾਲੀ ਅਤੇ ਅਕਾਸ਼ਦੀਪ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਮਾੜੀ ਉਧੋਕੇ ਦੇ ਪਾਕਿਸਤਾਨ ਦੇ ਸਮੱਗਲਰਾਂ ਨਾਲ ਸਬੰਧ ਹਨ ਅਤੇ ਇਹ ਵਿਅਕਤੀ ਸਰੱਹਦ ਪਾਰੋਂ ਵੱਖ-ਵੱਖ ਤਰੀਕਿਆਂ ਰਾਹੀਂ ਨਾਜਾਇਜ਼ ਹਥਿਆਰ ਅਤੇ ਹੈਰੋਇਨ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਸਪਲਾਈ ਕਰਦੇ ਹਨ, ਜੋ ਕਿ ਅੱਜ ਇਹ ਸਰਹੱਦ ਪਾਰੋਂ ਮੰਗਵਾਏ ਗਏ ਵਿਦੇਸ਼ੀ ਪਿਸਤੌਲਾਂ ਅਤੇ ਹੈਰੋਇਨ ਲੈ ਕੇ ਬਿਨਾਂ ਨੰਬਰੀ ਮੋਟਰਸਾਈਕਲ ’ਤੇ ਅੱਗੇ ਸਪਲਾਈ ਕਰਨ ਲਈ ਪਿੰਡ ਵਾਂ ਤਾਰਾ ਸਿੰਘ ਤੋਂ ਭਿੱਖੀਵਿੰਡ ਨੂੰ ਜਾ ਰਹੇ ਹਨ। ਜੇਕਰ ਨਾਕਾਬੰਦੀ ਕੀਤੀ ਜਾਵੇ ਤਾਂ ਇਨ੍ਹਾਂ ਨੂੰ ਕਾਬੂ ਕੀਤਾ ਜਾ ਸਕਦਾ ਹੈ ਤਾਂ ਤੁਰੰਤ ਸੀ.ਆਈ.ਏ ਸਟਾਫ ਤਰਨ ਤਾਰਨ ਦੀ ਟੀਮ ਵਲੋਂ ਪਿੰਡ ਵਾਂ ਤਾਰਾ ਸਿੰਘ ਨਜ਼ਦੀਕ ਸਪੈਸ਼ਲ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕਰਨੀ ਸ਼ੁਰੂ ਕੀਤੀ। ਜਿਸ ਦੌਰਾਨ 2 ਨੌਜਵਾਨਾਂ ਨੂੰ ਦੌਰਾਨੇ ਨਾਕਾਬੰਦੀ ਕਾਬੂ ਕੀਤਾ। ਜੋ ਕਾਬੂ ਕੀਤੇ ਗਏ ਨੌਜਵਾਨਾਂ ਦੀ ਪਛਾਣ ਜਗਦੀਪ ਸਿੰਘ ਪੁੱਤਰ ਤੇਗਾ ਸਿੰਘ ਵਾਸੀ ਡੁਗਰੀ ਅਤੇ ਅਕਾਸ਼ਦੀਪ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਮਾੜੀ ਉਧੋਕੇ ਵਜੋ ਹੋਈ, ਜਿਨ੍ਹਾਂ ਦੀ ਡੀ.ਐੱਸ.ਪੀ.ਭਿੱਖੀਵਿੰਡ ਅਤੁਲ ਸੋਨੀ ਦੀ ਹਾਜ਼ਰੀ ਵਿਚ ਤਲਾਸ਼ੀ ਕਰਨ ’ਤੇ ਇਨ੍ਹਾਂ ਪਾਸੋਂ ਕੁੱਲ 03 ਕਿਲੋ 116 ਗ੍ਰਾਮ ਹੈਰੋਇਨ, ਇਕ ਪਿਸਟਲ 30 ਬੋਰ ਸਮੇਤ ਖਾਲੀ ਮੈਗਜੀਨ, ਇਕ ਪਿਸਟਲ ਗਲੋਕ ਸਮੇਤ ਖਾਲੀ ਮੈਗਜੀਨ, ਦੋ ਮੋਬਾਇਲ ਫੋਨ, ਇਕ ਮੋਟਰਸਾਇਕਲ ਸਪਲੈਂਡਰ ਬਿੰਨਾ ਨੰਬਰੀ ਬਰਾਮਦ ਕਰਕੇ ਅਗਲੀ ਪੁੱਛਗਿੱਛ ਅਮਲ ਵਿਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਜਗਦੀਪ ਸਿੰਘ ਅਤੇ ਅਕਾਸ਼ਦੀਪ ਸਿੰਘ ਦੇ ਪਾਕਿਸਤਾਨ ਦੇ ਤਸਕਰਾਂ ਨਾਲ ਸਬੰਧ ਹਨ ਅਤੇ ਇਨ੍ਹਾਂ ਨੇ ਇਹ ਹਥਿਆਰ ਅਤੇ ਹੈਰੋਇਨ ਪਾਕਿਸਤਾਨ ਪਾਸੋਂ ਮੰਗਵਾਈ ਸੀ ਅਤੇ ਇਨ੍ਹਾਂ ਨੇ ਇਹ ਹਥਿਆਰ ਅਤੇ ਹੈਰੋਇੰਨ ਵੱਖ-ਵੱਖ ਜ੍ਹਗਾ ਸਪਲਾਈ ਕਰਨੀ ਸੀ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਐੱਸ.ਪੀ.(ਡੀ) ਰਿਪੁਤਪਨ ਸਿੰਘ, ਡੀ.ਐੱਸ.ਪੀ.ਸਿਟੀ ਸੁਖਬੀਰ ਸਿੰਘ, ਐੇੱਸ.ਐੱਚ.ਓ. ਪਰਮਜੀਤ ਸਿੰਘ ਵਿਰਦੀ ਅਤੇ ਹੋਰ ਮੁਲਾਜ਼ਮ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦੇ 79 ਸਾਲ ਬਾਅਦ ਵੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਪਿੰਡ ਪੱਧਰੀ ਖੁਰਦ ਦੇ ਲੋਕ ਅਗਲੀ ਖ਼ਬਰ ਜੇ.ਐਨ.ਯੂ. ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਦਿਤੀ ਅੱਜ ਜਲੰਧਰ ਵਿਖੇ ਧਰਨਾ-ਪ੍ਰਦਰਸ਼ਨ ’ਚ ਪੁੱਜੇਗੀ
Ad Position 24