ਖਾਲੜਾ, 24 ਜੁਲਾਈ (ਜੱਜਪਾਲ ਸਿੰਘ ਜੱਜ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਯੋਜਨਾ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਲੜਾ (ਲੜਕੀਆਂ) ਵਿਖੇ 11ਵੀਂ ਅਤੇ 12ਵੀਂ ਕਲਾਸ ਦੀਆਂ ਲੜਕੀਆਂ ਨੂੰ ਸਕੂਲ ਬੈਗ ਵੰਡੇ ਗਏ। ਬਲਾਕ ਸੰਮਤੀ ਚੇਅਰਮੈਨ ਗੁਰਦੇਵ ਸਿੰਘ ਕੰਬੋਕੇ ਨੇ ਵਿਦਿਆਰਥਣਾਂ ਨੂੰ ਸਕੂਲੀ ਬੈਗ ਵੰਡਣ ਮੌਕੇ ਕਿਹਾ ਕਿ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਯਤਨਸ਼ੀਲ ਹੈ ਅਤੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਦੀਆਂ ਕੋਸ਼ਿਸ਼ਾਂ ਸਦਕਾ ਸਰਹੱਦੀ ਖ਼ੇਤਰ ਦੇ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਕੀਤੀ ਗਈ। ਅਧਿਆਪਕਾ ਗੁਰਜੀਤ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿੱਥੇ ਇਹ ਬੈਗ ਬੱਚਿਆਂ ਲਈ ਸਮੇਂ ਦੀ ਲੋੜ ਸੀ, ਉਥੇ ਇਨ੍ਹਾਂ ਨਾਲ ਬੱਚਿਆਂ ਵਿਚ ਇਕਸਾਰਤਾ ਆਉਂਦੀ ਹੈ, ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ । ਇਸ ਮੌਕੇ ਸਰਪੰਚ ਗੁਰਜੀਤ ਸਿੰਘ ਖਾਲੜਾ ਮੰਡੀ, ਬਲਾਕ ਕੋਆਰਡੀਨੇਟਰ ਅਮਰਜੀਤ ਸਿੰਘ ਘਰਿਆਲਾ, ਹਲਕਾ ਇੰਚਾਰਜ ਮੱਖਣ ਸਿੰਘ, ਬਲਾਕ ਕੋਆਰਡੀਨੇਟਰ ਸੁਖਦੀਪ ਸਿੰਘ, ਬਲਾਕ ਕੋਆਰਡੀਨੇਟਰ ਦਲੇਰ ਸਿੰਘ, ਮੈਂਬਰ ਪੰਚਾਇਤ ਹਰਜੀਤ ਸਿੰਘ, ਐਸ.ਐਮ.ਸੀ. ਚੇਅਰਮੈਨ ਜਸਪਾਲ ਸਿੰਘ, ਵਰਿੰਦਰ ਸਿੰਘ, ਕਰਮਵੀਰ ਕੌਰ, ਅਮਨਦੀਪ ਕੌਰ, ਗੁਰਜੀਤ ਸੰਧੂ, ਵਰਿੰਦਰ ਕੌਰ, ਚਮਕੌਰ ਸਿੰਘ, ਗੁਰਵਿੰਦਰ ਸਿੰਘ, ਪੂਜਾ ਗੁਪਤਾ, ਸਿਮਰਨਜੀਤ ਕੌਰ, ਮਨਦੀਪ ਕੌਰ, ਹਰਮਨਦੀਪ ਕੌਰ, ਸਿਮਰਨ, ਪਲਵਿੰਦਰ ਕੌਰ, ਚਰਨਜੀਤ ਸਿੰਘ, ਸੁਖਦੀਪ ਕੌਰ ਆਦਿ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ।