10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸਬਜ਼ੀ ਵੇਚ ਕੇ ਆ ਰਹੇ ਵਿਅਕਤੀ ਨਾਲ ਕੀਤੀ ਕੁੱਟਮਾਰ

Ad Position 21
No active advertisement
ਅਜੀਤ ਡੈਸਕ 25-07-2026
ਤਰਨ ਤਾਰਨ, 24 ਜੁਲਾਈ (ਪਰਮਜੀਤ ਜੋਸ਼ੀ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਸਬਜੀ ਵੇਚ ਕੇ ਆ ਰਹੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ 6 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਪ੍ਰਤਾਪ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਪਿੰਡ ਬੁੱਘੇ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੀ ਸਾਈਕਲ ਰੇਹੜੀ ਤੇ ਤਰਨ ਤਾਰਨ ਸ਼ਹਿਰ ਵਿਚ ਸਬਜ਼ੀ ਵੇਚ ਕੇ ਆਪਣੀ ਘਰ ਨੂੰ ਆ ਰਿਹਾ ਸੀ ਕਿ ਉਸਦੇ ਪਿੰਡ ਦੀ ਗਰਾਉਡ ਨੇੜੇ ਪੁੱਜਾ ਤਾਂ ਉਥੇ ਖ਼ੇ ਬਲਦੇਵ ਸਿੰਘ ਨੰਬਰਦਾਰ, ਗੁਰਦੇਵ ਸਿੰਘ ਬੁੱਬੂ ਪੁੱਤਰਾਨ ਚਰਨ ਸਿੰਘ, ਅਕਾਸ਼ਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਬੱਬੂ, ਕੁਲਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ, ਮਨਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ, ਕਸ਼ਮੀਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀਅਨ ਪਿੰਡ ਸੰਘੇ ਨੇ ਉਸਦੀ ਕੁੱਟਮਾਰ ਕੀਤੀ ਤੇ ਉਸਦੇ ਗੁੱਝੀਆਂ ਸੱਟਾਂ ਮਾਰੀਆਂ। ਜਿਸ ਨੇ ਆਪਣਾ ਇਲਾਜ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਤੋੋਂ ਕਰਵਾਇਆ। ਜਾਂਚ ਅਧਿਕਾਰੀ ਏ.ਐੱਸ.ਆਈ. ਇੰਦਰਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਆਖਰ ਕਦੋਂ ਹੋਵੇਗਾ ਗੋਇੰਦਵਾਲ ਸਾਹਿਬ ਦੇ ਖੇਡ ਸਟੇਡੀਅਮ ਦਾ ਮਹੂਰਤ ਅਗਲੀ ਖ਼ਬਰ ਮਜ਼ਦੂਰ ਆਗੂਆਂ ਵਲੋਂ ਸਫ਼ਾਈ ਕਰਮਚਾਰੀਆਂ ’ਤੇ ਜਬਰ ਢਾਹੁਣ ਵਾਲੇ ਅਧਿਕਾਰੀਆਂ ’ਤੇ ਕਾਰਵਾਈ ਦੀ ਮੰਗ
Ad Position 24